Tuesday, April 30, 2024

ਵਾਹਿਗੁਰੂ

spot_img
spot_img

DSGMC ਨੇ Kangana ਖਿਲਾਫ਼ ਕੀਤੀ FIR: ਫ਼ਿਰਕੂ ਭਾਵਨਾਵਾਂ ਭੜਕਾਉਣ ਲਈ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 8 ਦਸੰਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋਂ ਵੱਖ ਵੱਖ ਫਿਰਕਿਆਂ ਵਿਚ ਨਫਰਤ ਤੇ ਦੁਸ਼ਮਣੀ ਪੈਦਾ ਕਰਨ ਅਤੇ ਫਿਰਕੂ ਸਦਭਾਵਨਾ ਨੂੰ ਲਾਂਬੂ ਲਾਉਣ ਦੇ ਯਤਨਾਂ ਕਰ ਕੇ ਫੌਜਦਾਰੀ ਕੇਸ ਦਰਜ ਕਰਵਾਇਆ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਸ਼ਿਕਾਇਤ ਪੁਲਿਸ ਥਾਣਾ ਨਾਰਥ ਅਵੈਨਿਊ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਕੰਗਣਾ ਧਰਮ, ਜਾਤਾ ਪਾਤ, ਜਨਮ ਸਥਾਨ ਤੇ ਮਾਂ ਬੋਲੀ ਦੇ ਆਧਾਰ ‘ਤੇ ਵੱਖ ਵੱਖ ਫਿਰਕਿਆਂ ਦੇ ਲੋਕਾਂ ਵਿਚ ਦੁਸ਼ਮਣੀ ਪੈਦਾ ਕਰਨੀ ਚਾਹੁੰਦੀ ਹੈ।

ਉਹਨਾਂ ਕਿਹਾ ਕਿ ਉਸਦੀਆਂ ਕਾਰਵਾਈਆਂ ਦੇਸ਼ ਦੀ ਅਖੰਡਤਾ ਲਈ ਖਤਰਾ ਹਨ ਅਤੇ ਉਸਦੀਆਂ ਗਤੀਵਿਧੀਆਂ ਸਦਭਾਵਨਾ ਕਾਇਮ ਰੱਖਣ ਖਿਲਾਫ ਜਾਣ ਬੁੱਝ ਕੇ ਕੀਤੀ ਗਈ ਮੰਦਭਾਵਨਾ ਵਾਲੀ ਕਾਰਵਾਈ ਹਨ। ਉਹ ਵੱਖ ਵੱਖ ਵਰਗਾਂ ਨੂੰ ਉਹਨਾਂ ਦੇ ਧਰਮ ਦੇ ਆਧਾਰ ‘ਤੇ ਜ਼ਲੀਲ ਕਰਨਾ ਚਾਹੁੰਦੀ ਹੈ ਅਤੇ ਸ਼ਰਾਰਤ ਵਾਲੇ ਬਿਆਨ ਜਾਰੀ ਕਰ ਰਹੀ ਹੈ। ਕਮੇਟੀ ਨੇ ਉਸ ਖਿਲਾਫ ਘਾਰਾ 153 ਏ, 153 ਬੀ ਅਤੇ 505 ਆਈ ਪੀ ਸੀ ਆਰ ਡਬਲਿਊ ਐਸ ਆਫ 66 ਆਈ ਟੀ ਐਕਟ 2000 ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਉਹਨਾਂ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਨੇ 5 ਦਸੰਬਰ ਨੂੰ ਵੀ ਇਕ ਬੇਹੱਦ ਇਤਰਾਜ਼ਯੋਗ ਤੇ ਅਪਮਾਨ ਕਰਨ ਵਾਲਾ ਟਵੀਟ ਕਰ ਕੇ ਕਿਸਾਨਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜਾਇਜ਼ ਹੱਕੀ ਮੰਗਾਂ ਲਈ ਸੰਘਰਸ਼ ਕਰਨ ‘ਤੇ ਖਾਲਿਸਤਾਨੀ ਦੱਸਿਆ ਜਾ ਰਿਹਾ ਹੈ ਜਿਸ ਨਾਲ ਦੇਸ਼ ਭਰ ਦੇ ਹਜ਼ਾਰਾਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਮੁਲਜ਼ਮ ਨੇ ਆਪਣੀਆਂ ਗਲਤੀਆਂ ਲਈ ਹਾਲੇ ਤੱਕ ਕੋਈ ਮੁਆਫੀ ਨਹੀਂ ਮੰਗੀ ਅਤੇ ਨਾ ਹੀ ਇਸ ਬਾਰੇ ਕੋਈ ਬਿਆਨ ਦਿੱਤਾ ਹੈ ਜਦਕਿ ਉਸਦੀਆਂ ਲਿਖਤਾਂ ਨੁੰ ਲੱਖਾਂ ਲੋਕ ਨਾ ਸਿਰਫ ਭਾਰਤ ਬਲਕਿ ਦੁਨੀਆਂ ਭਰ ਵਿਚ ਪੜਦੇ ਹਨ। ਉਹਨਾਂ ਕਿਹਾ ਕਿ ਇਹ ਟਵੀਟ ਦੇਸ਼ ਦੀ ਸ਼ਾਂਤੀ, ਏਕਤਾ ਤੇ ਅਖੰਡਤਾ ਲਈ ਖ਼ਤਰਾ ਹਨ ਕਿਉਂਕਿ ਇਹ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਖਿਲਾਫ ਰੋਹ ਪ੍ਰਗਟਾ ਰਹੇ ਕਿਸਾਨਾਂ ਖਿਲਾਫ ਖਾਸ ਤੌਰ ‘ਤੇ ਸੇਧਤ ਹਨ।

ਉਹਨਾਂ ਨੇ ਕੰਗਣਾ ਖਿਲਾਫ ਉਪਲਬਧ ਠੋਸ ਸਬੂਤਾਂ ਦੇ ਆਧਾਰ ‘ਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...