Friday, October 4, 2024
spot_img
spot_img
spot_img
spot_img
spot_img

ਸਾਬਕਾ ਮੰਤਰੀ ਭਾਰਤ ਭੂਸ਼ਣ ਗ੍ਰਿਫ਼ਤਾਰ, ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗ੍ਰਿਫ਼ਤਾਰੀ

ਯੈੱਸ ਪੰਜਾਬ
ਜਲੰਧਰ, 1 ਅਗਸਤ, 2024

ਸੀਨੀਅਰ ਕਾਂਗਰਸ ਆਗੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਵੀਰਵਾਰ ਨੂੰ ਈ.ਡੀ. ਨੇ ਗ੍ਰਿਫ਼ਤਾਰ ਕਰ ਲਿਆ।

ਈ.ਡੀ.ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਮਨੀ ਲਾਂਡਰਿੰਗ’ ਨਾਲ ਜੁੜੇ ਮਾਮਲੇ ਵਿੱਚ ਕੀਤੀ ਗਈ ਹੈ।

ਭਾਰਤ ਭੂਸ਼ਣ ਆਸ਼ੂ ਅੱਜ ਸਵੇਰੇ ਜਲੰਧਰ ਸਥਿਤ ਈ.ਡੀ. ਦਫ਼ਤਰ ਵਿਖ਼ੇ ਪੇਸ਼ ਹੋਣ ਲਈ ਪੁੱਜੇ ਸਨ। ਲਗਪਗ 11 ਵਜੇ ਈ.ਡੀ. ਦਫ਼ਤਰ ਪੁੱਜੇ ਸਾਬਕਾ ਮੰਤਰੀ ਨੂੰ ਲਗਪਗ 8 ਘੰਟੇ ਦੀ ਪੁੱਛਗਿੱਛ ਮਗਰੋਂ ਸ਼ਾਮ ਨੂੰ ਈ.ਡੀ. ਨੇ ਗ੍ਰਿਫ਼ਤਾਰ ਕਰ ਲਿਆ।

ਭਾਰਤ ਭੂਸ਼ਣ ਆਸ਼ੂ ਦੇ ਨਾਲ ਈ.ਡੀ. ਦਫ਼ਤਰ ਗਏ ਜਲੰਧਰ ਦੇ ਸਾਬਕਾ ਵਿਧਾਇਕ ਸ੍ਰੀ ਰਜਿੰਦਰ ਬੇਰੀ ਨੇ ਬਾਹਰ ਆ ਕੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਹਿਲਾਂ ਸਾਬਕਾ ਮੰਤਰੀ ਨੂੰ ਵਿਜੀਲੈਂਸ ਵੱਲੋਂ ਤੰਗ ਪਰੇਸ਼ਾਨ ਕੀਤਾ ਗਿਆ ਸੀ ਅਤੇ ਹੁਣ ਈ.ਡੀ. ਨੇ ਉਨ੍ਹਾਂ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਢੋਆ ਢੁਆਈ ਸੰਬੰਧੀ ‘ਟਰਾਂਸਪੋਰਟ ਘੁਟਾਲੇ’ ਵਿੱਚ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਇਸ ਸੰਬੰਧ ਵਿੱਚ ਈ.ਡੀ. ਨੇ ‘ਮਨੀ ਲਾਂਡਰਿੰਗ’ ਦੇ ਦੋਸ਼ਾਂ ਤਹਿਤ ਕਾਰਵਾਈ ਆਰੰਭੀ ਸੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ