Friday, October 4, 2024
spot_img
spot_img
spot_img
spot_img
spot_img

ਫਿਰੋਜ਼ਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ SGPC: ਐਡਵੋਕੇਟ ਧਾਮੀ

ਯੈੱਸ ਪੰਜਾਬ
ਅੰਮ੍ਰਿਤਸਰ, 2 ਅਗਸਤ, 2024

ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਮਗਰੋਂ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ, ਜੋ ਮੁਕੰਮਲ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਇਸ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਤੇ ਸੇਵਾਦਾਰਾਂ ਨਾਲ ਸ਼੍ਰੋਮਣੀ ਕਮੇਟੀ ਹਰ ਪੱਧਰ ਉੱਤੇ ਖੜ੍ਹੀ ਹੈ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਉਨ੍ਹਾਂ ਦੇ ਇਲਾਜ ਦਾ ਖਰਚਾ ਕਰੇਗੀ।

ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸੰਵੇਦਨਸ਼ੀਲ ਥਾਵਾਂ ਉੱਤੇ ਆਮ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੰਗਤ ਵੱਲੋਂ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ