Wednesday, May 8, 2024

ਵਾਹਿਗੁਰੂ

spot_img
spot_img

ਪੰਜਾਬ ’ਚ ਗੈਰ ਕਾਨੂੰਨੀ ਮਾਈਨਿੰਗ ਬਾਰੇ ਸੀ.ਬੀ.ਆਈ. ਦੀ ਮੁੱਢਲੀ ਜਾਂਚ ਰਿਪੋਰਟ ਜਨਤਕ ਕਰੇ ਕੈਪਟਨ ਸਰਕਾਰ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2021 –
ਆਮ ਆਦਮੀ ਪਾਰਟੀ ਨੇ ਸੂਬੇ ‘ਚ ਨਜਾਇਜ਼ ਮਾਈਨਿੰਗ ਦੇ ਮਾਮਲਿਆਂ ‘ਤੇ ਕੈਪਟਨ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਤੇ ਉਨ੍ਹਾਂ ਨੂੰ ਪਨਾਹ ਦੇਣ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਮਾਨਯੋਗ ਹਾਈਕੋਰਟ ‘ਚ ਇਹ ਮੰਨ ਲਿਆ ਕਿ ਪਿਛਲੇ 4 ਸਾਲ ਵਿੱਚ ਕੇਵਲ ਤਿੰਨ ਹੀ ਕੇਸ ਦਰਜ ਕੀਤੇ ਗਏ ਹਨ, ਇਹ ਸਿੱਧ ਕਰ ਦਿੱਤਾ ਹੈ ਕਿ ਕੈਪਟਨ ਸਰਕਾਰ ਖੁਦ ਹੀ ਮਾਫੀਆ ਨੂੰ ਵਧਾਵਾ ਦੇ ਰਹੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਗੱਲ ਨਾਲ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਸਰਕਾਰ ਉੱਤੇ ਲਗਾਏ ਜਾ ਰਹੇ ਦੋਸ਼ ਸਿੱਧ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਖੁਦ ਮਾਫੀਆ ਦੇ ਲੁੱਟ ਦੇ ਧੰਦੇ ‘ਚ ਸ਼ਾਮਲ ਹਨ। ਪਹਿਲਾਂ ਉਨ੍ਹਾਂ ਸਰਕਾਰੀ ਕੰਪਨੀਆਂ ਨੂੰ ਮਾਫੀਆ ਨਾਲ ਮਿਲਕੇ ਲੁੱਟਿਆ, ਹੁਣ ਨਾਕੇ ਨੂੰ ਹੀ ਮਾਫੀਆ ਦੇ ਹਵਾਲੇ ਕਰ ਦਿੱਤਾ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਹਾਈਕੋਰਟ ਵਿੱਚ ਪਹਿਲਾਂ ਤੋਂ ਪਈ ਰਿਪੋਰਟ ਜਿਸ ‘ਚ ਵੱਡੇ ਆਗੂਆਂ ਤੇ ਉਚ ਅਧਿਕਾਰੀਆਂ ਦੇ ਨਾਮ ਮਾਈਨਿੰਗ ਮਾਫੀਆ ਵਿੱਚ ਆਏ ਹਨ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ।

ਸੂਬੇ ਦੀ ਕਾਨੂੰਨ ਵਿਵਸਥਾ ਨੂੰ ਕੈਪਟਨ ਨੇ ਮਾਫੀਆ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਸ ਤੋਂ ਵੱਡਾ ਧੋਖਾ ਕੀ ਹੋ ਸਕਦਾ ਹੈ ਕਿ ਅੱਜ ਪੁਲਿਸ ਦੇ ਬਦਲੇ ਗੁੰਡੇ ਨਾਕੇ ਲਗਾ ਰਹੇ ਹਨ ਅਤੇ ਲੋਕਾਂ ਤੋਂ ਗੈਰਕਾਨੂੰਨੀ ਢੰਗ ਨਾਲ ਪੈਸਾ ਵਸੂਲ ਰਹੇ ਹਨ। ਸਰਕਾਰ ਨੇ ਚਾਰ ਸਾਲ ‘ਚ ਛੋਟੇ ਤਸਕਰਾਂ ਉੱਤੇ ਕੇਵਲ ਤਿੰਨ ਐਫਆਈਆਰ ਦਰਜ ਕੀਤੀਆਂ, ਜਦੋਂ ਕਿ ਅਜਿਹੇ ਸੈਂਕੜੇ ਤਸਕਰ ਹਨ ਜਿਨ੍ਹਾਂ ਦਾ ਡਾਟਾ ਪੁਲਿਸ ਕੋਲ ਵੀ ਮੌਜੂਦ ਹੈ। ਸਰਕਾਰ ਨੇ ਹਾਈਕੋਰਟ ਦੇ ਦਬਾਅ ਕਾਰਨ ਇਨ੍ਹਾਂ ਤਿੰਨਾਂ ਉੱਤੇ ਮਜ਼ਬੂਰੀ ਵਿੱਚ ਕੇਸ ਦਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੀ ਤਰ੍ਹਾਂ ਹੀ ਕੈਪਟਨ ਸਰਕਾਰ ‘ਚ ਮਾਫੀਆ ਦਾ ਬੋਲਬਾਲਾ ਹੈ। ਗੈਰਕਾਨੂੰਨੀ ਨਾਕਿਆਂ ਦੇ ਮਾਮਲੇ ਨਾਲ ਇਹ ਸਾਬਤ ਹੋ ਗਿਆ ਹੈ ਕਿ ਕੈਪਟਨ ਦੇ ਰਾਜ ਵਿੱਚ ਕਾਨੂੰਨ ਦਾ ਸ਼ਾਸਨ ਨਹੀਂ, ਮਾਫੀਆ ਦਾ ਸ਼ਾਸਨ ਹੈ। ਬਾਦਲ ਸਰਕਾਰ ਦੀ ਗੁੰਡਾਗਰਦੀ ਤੋਂ ਤੰਗ ਆ ਕੇ ਪੰਜਾਬ ਦੇ ਲੋਕਾਂ ਨੇ ਕੈਪਟਨ ‘ਤੇ ਭਰੋਸਾ ਕੀਤਾ ਸੀ ਅਤੇ ਵਧੀਆ ਪੰਜਾਬ ਬਣਾਉਣ ਲਈ ਉਨ੍ਹਾਂ ਨੂੰ ਵੋਟ ਦਿੱਤੀ ਸੀ।

ਪ੍ਰੰਤੂ ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਮਾਫੀਆ ਅਤੇ ਗੁੰਡਿਆਂ ਨਾਲ ਮਿਲਕੇ ਪੰਜਾਬ ਦੀ ਜਨਤਾ ਨਾਲ ਕੈਪਟਨ ਨੇ ਧੋਖਾ ਦਿੱਤਾ ਹੈ। ਪਿਛਲੀ ਬਾਦਲ ਸਰਕਾਰ ਨੇ ਪਹਿਲਾਂ ਮਾਫੀਆ ਨੂੰ ਵਧਾਵਾ ਦਿੱਤਾ ਅਤੇ ਕਾਨੂੰਨ ਵਿਵਸਥਾ ਨੂੰ ਚੌਪਟ ਕੀਤਾ ਸੀ। ਕੈਪਟਨ ਬਾਦਲ ਤੋਂ ਵੀ ਅੱਗੇ ਨਿਕਲ ਗਏ ਪੁਲਿਸ ਨਾਕਿਆਂ ਨੂੰ ਹੀ ਮਾਫੀਆ ਹਵਾਲੇ ਕਰ ਦਿੱਤਾ। ਪੁਲਿਸ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਸੁਰੱਖਿਆ ਦੇ ਰਹੀ ਹੈ।

ਉਨ੍ਹਾਂ ਕੈਪਟਨ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਖੁਦ ਮਾਫੀਆ ਨਾਲ ਮਿਲੇ ਹੋਏ ਹਨ। ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਸਰਕਾਰੀ ਸੰਪਤੀ ਨੂੰ ਸਸਤੇ ਭਾਅ ਉੱਤੇ ਆਪਣੇ ਮਾਫੀਆ ਦੋਸਤਾਂ ਨੂੰ ਵੇਚ ਰਹੇ ਹਨ ਅਤੇ ਮਾਫੀਆ ਸਰਕਾਰੀ ਸੁਰੱਖਿਆ ਵਿੱਚ ਜਨਤਕ ਸੰਪਤੀ ਨੂੰ ਲੁੱਟ ਰਿਹਾ ਹੈ। ਭ੍ਰਿਸ਼ਟਾਚਾਰ ਨੂੰ ਵਧਾਵਾ ਦੇਣ ਕਾਰਨ ਹੀ ਅੱਜ ਹਰ ਵਿਭਾਗ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸਾਰੇ ਵਿਭਾਗ ਤੋਂ ਕੈਪਟਨ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਕਮਿਸ਼ਨ ਜਾਂਦਾ ਹੈ।

ਬਿਨਾਂ ਰਿਸ਼ਵਤ ਦਿੱਤਿਆਂ ਕੋਈ ਕੰਮ ਨਹੀਂ ਹੋ ਰਿਹਾ। ਆਮ ਲੋਕਾਂ ਤੋਂ ਰਿਸ਼ਵਤ ਲੈ ਕੇ ਕੈਪਟਨ, ਉਨ੍ਹਾਂ ਦੇ ਮੰਤਰੀ ਅਤੇ ਅਫਸਰ ਆਪਣੀਆਂ ਜੇਬਾਂ ਭਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਮਾਫੀਆ ਉੱਤੇ ਪੂਰੀ ਤਰ੍ਹਾਂ ਰੋਕ ਲਗਾਏ ਤਾਂ ਉਸ ਨੂੰ ਮਾਲੀਆ ਵਧਾਉਣ ਲਈ ਜ਼ਰੂਰੀ ਚੀਜ਼ਾਂ ਉੱਤੇ ਟੈਕਸ ਵਧਾਕੇ ਜਨਤਾ ਤੋਂ ਪੈਸਾ ਵਸੂਲ ਕਰਨ ਦੀ ਜ਼ਰੂਰਤ ਨਾ ਪਵੇ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...