Saturday, April 27, 2024

ਵਾਹਿਗੁਰੂ

spot_img
spot_img

ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਵਿਧਾਇਕ ਫ਼ਤਹਿ ਬਾਜਵਾ

- Advertisement -

ਯੈੱਸ ਪੰਜਾਬ
ਬਟਾਲਾ, 15 ਜਨਵਰੀ, 2021 –
ਪੰਜਾਬ ਸਰਕਾਰ ਵੱਲੋਂ ਸਮੁੱਚੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਈ-ਦਾਖ਼ਿਲ ਪੋਰਟਲ ਖ਼ਪਤਕਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ ਅਤੇ ਆਪਣੇ ਸਹਿਜ ਤੇ ਸਹਿਯੋਗੀ ਢਾਂਚੇ ਨਾਲ ਖ਼ਪਤਕਾਰਾਂ ਨੂੰ ਇੱਕ ਢੁੱਕਵਾਂ ਪਲੇਟਫਾਰਮ ਮੁਹੱਈਆ ਕਰਵਾਏਗਾ।

ਇਸ ਪ੍ਰਣਾਲੀ ਦੇ ਮੁੱਖ ਪਹਿਲੂਆਂ ਤੇ ਚਾਨਣਾ ਪਾਉਂਦਿਆਂ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਆਨਲਾਈਨ ਪਲੇਟਫਾਰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਜਨਤਕ ਖੇਤਰ ਵਿੱਚ ਤਕਨੀਕੀ ਤਰੱਕੀ ਪ੍ਰਤੀ ਇਕ ਹੋਰ ਕੋਸ਼ਿਸ਼ ਹੈ।

ਉਨਾਂ ਕਿਹਾ ਕਿ ਈ-ਦਾਖ਼ਿਲ ਪੋਰਟਲ ਨੂੰ ਨਵੇਂ ਖਪਤਕਾਰ ਸੁਰੱਖਿਆ ਐਕਟ 2019 ਤਹਿਤ ਵਿਕਸਿਤ ਕੀਤਾ ਗਿਆ ਹੈ ਜਿਸ ਤਹਿਤ ਖਪਤਕਾਰਾਂ ਦੇ ਝਗੜਿਆਂ ਨੂੰ ਖ਼ਪਤਕਾਰ ਸ਼ਿਕਾਇਤ ਨਿਵਾਰਣ ਕਮਿਸ਼ਨ ਕੋਲ ਇਲੈਕਟ੍ਰਾਨਿਕ ਰੂਪ ਵਿੱਚ ਦਰਜ ਕਰਵਾਉਣ ਦਾ ਵਿਚਾਰ ਕੀਤਾ ਗਿਆ ਹੈ।

ਵਿਧਾਇਕ ਸ. ਫ਼ਤਹਿ ਬਾਜਵਾ ਨੇ ਕਿਹਾ ਕਿ ਇਹ ਪੋਰਟਲ ਸੂਬਾਈ ਕਮਿਸ਼ਨ ਜਾਂ ਸੂਬੇ ਦੇ ਕਿਸੇ ਵੀ 20 ਜ਼ਿਲ੍ਹਾ ਕਮਿਸਨਾਂ ਨੂੰ ਖਪਤਕਾਰਾਂ ਦੇ ਝਗੜੇ ਦੀ ਆਨਲਾਈਨ ਈ-ਫਿਲਿੰਗ ਦੀ ਸਹੂਲਤ ਪ੍ਰਦਾਨ ਕਰੇਗਾ। ਵਿਵਾਦਾਂ ਦੀ ਪ੍ਰਕਿਰਤੀ ਅਨੁਸਾਰ ਅਤੇ ਸਵੈਚਲਿਤ ਢੰਗ ਨਾਲ ਕੈਲਕੁਲੇਟ ਕੀਤੀ, ਲੋੜੀਂਦੀ ਫੀਸ ਦਾ ਭੁਗਤਾਨ ਆਫ਼ਲਾਈਨ ਅਤੇ ਆਨਲਾਈਨ ਦੋਹਾਂ ਢੰਗਾਂ ਨਾਲ ਕੀਤਾ ਜਾ ਸਕਦਾ ਹੈ।

ਕੇਸ ਦੀ ਰੋਜ਼ਾਨਾ ਦੀ ਕਾਰਵਾਈ ਆਨਲਾਈਨ ਵੇਖੀ ਜਾ ਸਕਦੀ ਹੈ ਅਤੇ ਸਬੰਧਤ ਧਿਰਾਂ ਨੂੰ ਕੇਸ ਦੀ ਸਥਿਤੀ ਦੀ ਅਪਡੇਟ ਬਾਰੇ ਨਿਯਮਤ ਤੌਰ ’ਤੇ ਐਸ.ਐਮ.ਐਸ. ਭੇਜੇ ਜਾਣਗੇ। ਪਹਿਲੀ ਅਪੀਲ, ਰਵੀਜ਼ਨ ਪਟੀਸ਼ਨ, ਰੀਜੁਆਇੰਡਰ ਪੋਰਟਲ ਰਾਹੀਂ ਦਾਇਰ ਕੀਤੀ ਜਾ ਸਕਦੀ ਹੈ। ਜਦੋਂ ਕਿ ਸ਼ਿਕਾਇਤ ਦਰਜ ਕਰਨ, ਜੇ ਸ਼ਿਕਾਇਤ ਜਾਂ ਸ਼ਿਕਾਇਤ ਨਾਲ ਅਪਲੋਡ ਕੀਤੇ ਜਾਣ ਵਾਲੇ ਦਸਤਾਵੇਜ ਵਿਚ ਕੋਈ ਗਲਤੀ ਪਾਈ ਜਾਂਦੀ ਹੈ, ਤਾਂ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖਪਤਕਾਰ ਸ਼ਿਕਾਇਤ ਦੇ ਅਪਡੇਟਡ ਵੇਰਵੇ ਦਰਜ ਕਰ ਸਕਦੇ ਹਨ।

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਫੂਡ ਸਪਲਾਈ ਵਿਭਾਗ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਖਪਤਕਾਰ ਹੈਲਪਲਾਈਨ ਨੰਬਰ 1800-300-11007 ਅਤੇ ਪੰਜਾਬ ਰਾਜ ਖਪਤਕਾਰ ਸ਼ਿਕਾਇਤ ਨਿਵਾਰਣ ਕਮਿਸਨ ਅਤੇ 20 ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਣ ਕਮਿਸਨਾਂ ਵਿਖੇ ਮੈਡੀਏਸ਼ਨ ਸੈੱਲ ਵੀ ਸਥਾਪਤ ਕੀਤੇ ਹਨ। ਉਨਾਂ ਕਿਹਾ ਕਿ ਸਾਰੇ ਈ-ਕਾਮਰਸ ਲੈਣ-ਦੇਣ, ਪੋ੍ਰਡੱਕਟ ਲਾਇਬਿਲਟੀ ਅਤੇ ਗੁੰਮਰਾਹਕੁੰਨ ਇਸ਼ਤਿਹਾਰ ਇਸ ਐਕਟ ਦੇ ਦਾਇਰੇ ਹੇਠ ਆਉਣਗੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...