Sunday, April 28, 2024

ਵਾਹਿਗੁਰੂ

spot_img
spot_img

ਸੁਪਰੀਮ ਕੋਰਟ ਦੀ ਕਮੇਟੀ ਕਿਸਾਨਾਂ ਲਈ ਮਿੱਠਾ ਜ਼ਹਿਰ, ਇਸੇ ਕਰਕੇ ਕਿਸਾਨਾਂ ਨੇ ਪ੍ਰਵਾਨ ਨਹੀਂ ਕੀਤੀ: ਸਿਰਸਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 15 ਜਨਵਰੀ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਇਸ ਕਰ ਕੇ ਪ੍ਰਵਾਨ ਨਹੀਂ ਕੀਤੀ ਕਿਉਕਿ ਇਹ ਕਿਸਾਨਾਂ ਲਈ ਮਿੱਠਾ ਜ਼ਹਿਰ ਹੈ।

ਇਥੇ ਵਿਗਿਆਨ ਭਵਨ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ ਵਿਚਾਲੇ ਗੱਲਬਾਤ ਦੇ ਮੌਕੇ ਲਈ ਇਕ ਵਾਰ ਫਿਰ ਤੋਂ ਲੰਗਰ ਲੈ ਕੇ ਪਹੁੰਚੇ ਸ੍ਰੀ ਸਿਰਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਮਸਲੇ ਦੇ ਹੱਲ ਲਈ ਜੋ ਕਮੇਟੀ ਬਣਾਈ ਗਈ ਹੈ, ਉਹਨਾਂ ਦੇ ਮੈਂਬਰਾਂ ਨੇ ਤਾਂ ਪਹਿਲਾਂ ਹੀ ਖੇਤੀ ਕਾਨੂੰਨਾਂ ਦੇ ਹੱਕ ਵਿਚ ਆਪਣੇ ਬਿਆਨ ਦਾਗੇ ਹਨ ਜੋ ਲੇਖਾਂ ਦੇ ਰੂਪ ਵਿਚ ਅਖ਼ਬਾਰਾਂ ਵਿਚ ਛਪੇ ਹਨ।

ਉਹਨਾਂ ਕਿਹਾ ਕਿ ਜੇਕਰ ਮੈਂਬਰ ਪਹਿਲਾਂ ਹੀ ਖੇਤੀ ਕਾਨੂੰਨਾਂ ਦੇ ਹੱਕ ਵਿਚ ਹਨ, ਉਹ ਕਿਸਾਨਾਂ ਦਾ ਪੱਖ ਕਿਵੇਂ ਅਦਾਲਤ ਵਿਚ ਰੱਖ ਸਕਦੇ ਹਨ। ਉਹਨਾਂ ਕਿਹਾ ਕਿ ਇਹ ਤਾਂ ਉਹੀ ਗੱਲ ਹੋਈ ਕਿ ਬੈਂਕਾਂ ਦੇ ਕੰਮਕਾਜ ਵਿਚ ਸੁਧਾਰ ਵਾਸਤੇ ਕਮੇਟੀ ਬਣਾ ਦਿਓ ਜਿਸਦੇ ਮੈਂਬਰ ਵਿਜੈ ਮਾਲਿਆ ਤੇ ਨੀਰਵ ਮੋਦੀ ਵਰਗੇ ਵਿਅਕਤੀਆਂ ਨੂੰ ਪਾ ਦਿਓ ਜੋ ਸੁਧਾਰਾਂ ਦੀ ਸਿਫਾਰਸ਼ ਕਰਨਗੇ।

ਸ੍ਰੀ ਸਿਰਸਾ ਨੇ ਕਿਹਾ ਕਿ ਅਸਲ ਵਿਚ ਸਰਕਾਰ ਦੀ ਮਨਸ਼ਾ ਇਸ ਮਸਲੇ ਨੂੰ ਹੱਲ ਕਰਨ ਦੀ ਨਹੀਂ ਹੈ ਬਲਕਿ ਉਹ ਸਰਕਾਰਾਂ ਦੀ ਨੀਤੀਅਨੁਸਾਰ ਮਸਲਾ ਲਟਕਾਉਣਾ ਚਾਹੁੰਦੀ ਹੈ ਤਾਂ ਜੋ ਇਹ ਖਤਮ ਹੋ ਜਾਵੇ। ਉਹਨਾਂ ਕਿਹਾ ਕਿ ਕਿਸਾਨ ਨੂੰ ਇਹ ਸਮਝ ਨਹੀਂ ਹੈ ਕਿ ਕਿਸਾਨ ਅਸਲ ਵਿਚ ਟਰੈਕਟਰ ਹਨ ਜੋ ਜਿੰਨਾ ਚਿਰ ਸਟਾਰਟ ਰਹਿਣਗੇ ਹੋਰ ਗਰਮ ਹੁੰਦੇ ਰਹਿਣਗੇ ਤੇ ਇਸੇ ਤਰੀਕੇ ਇਹ ਸੰਘਰਸ਼ ਜਿੰਨਾ ਲਮਕੇਗਾ ਉਹਨਾਂ ਹੀ ਲੋਕ ਇਸ ਨਾਲ ਹੋਰ ਜੁੜਦੇ ਜਾਣਗੇ।

26 ਜਨਵਰੀ ਦੇ ਟਰੈਕਟਰ ਮਾਰਚ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਸਰਕਾਰ ਇਹ ਚਾਹੁੰਦੀ ਹੈ ਕਿ ਉਸ ਦਿਨ ਟਕਰਾਅ ਹੋਵੇ ਤੇ ਇਸਦਾ ਠੀਕਰਾ ਉਹ ਕਿਸਾਨਾਂ ਸਿਰ ਭੰਨੇ। ਉਹਨਾਂ ਕਿਹਾ ਕਿ ਟਕਰਾਅ ਕਿਸੇ ਵੀ ਤਰੀਕੇ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ ਤੇ ਬਾਕੀ ਫੈਸਲਾ ਕਿਸਾਨ ਜਥੇਬੰਦੀਆਂ ਨੇ ਕਰਨਾ ਹੈ, ਅਸੀਂ ਹਰ ਤਰੀਕੇ ਕਿਸਾਨਾਂ ਦੇ ਨਾਲ ਹਾਂ।

ਇਸ ਦੌਰਾਨ ਸ੍ਰੀ ਸਿਰਸਾ ਅੱਜ ਇਕ ਵਾਰ ਫਿਰ ਤੋਂ ਵਿਗਿਆਨ ਭਵਨ ਵਿਚ ਉਹਨਾਂ ਕਿਸਾਨਾਂ ਲਈ ਲੰਗਰ ਲੈ ਕੇ ਪੁੱਜੇ ਜੋ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਆਏ ਹਨ। ਇਹ ਲੰਗਰ ਉਹਨਾਂ ਨੇ ਖੁਦ ਜਿਥੇ ਕਿਸਾਨਾਂ ਨੁੰ ਵਰਤਾਇਆ, ਉਥੇ ਹੀ ਵਿਗਿਆਨ ਭਵਨ ਦੇ ਬਾਹਰ ਮੀਡੀਆ ਤੇ ਹੋਰ ਲੋਕਾਂ ਨੂੰ ਵੀ ਲੰਗਰ ਛਕਾਇਆ ਗਿਆ।

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...