Thursday, May 9, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਵਲੋਂ ਸੜਕ ਸੁਰੱਖਿਆ ‘ਚ ਚੰਗੀ ਕਾਰਗੁਜ਼ਾਰੀ ਲਈ ਰਵੀ ਸਿੰਘ ਆਹਲੂਵਾਲੀਆ ਦਾ ਸਨਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2021 –
ਪਟਿਆਲਾ ਫਾਊਂਡੇਸ਼ਨ ਦੇ ਮੁੱਖ ਅਧਿਕਾਰੀ(ਚੀਫ ਫੰਕਸ਼ਨਰੀ) ਰਵੀ ਸਿੰਘ ਆਹਲੂਵਾਲੀਆ ਨੂੰ ਰੋਡ ਟਰਾਂਸਪੋਰਟ ਐਂਡ ਹਾਈਵੇਜ਼ ਮੰਤਰਾਲਾ (ਐਮ.ਆਰ.ਆਰ.ਟੀ.) ਵਲੋਂ ਸੜਕ ਸੁਰੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ।

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਦੇ ਸਕੱਤਰ ਡਾ. ਵੀ.ਕੇ. ਸਿੰਘ ਨੇ 18 ਜਨਵਰੀ, 2021 ਨੂੰ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਉਦਘਾਟਨ ਮੌਕੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਆਹਲੂਵਾਲੀਆ ਨੂੰ ਸਨਮਾਨਿਤ ਕੀਤਾ।

ਸ਼੍ਰੀ ਆਹਲੂਵਾਲੀਆ ਪਿਛਲੇ 12 ਸਾਲਾਂ ਤੋਂ ਸਮਾਜਕ ਕਾਰਜਾਂ ਦੇ ਖੇਤਰ ਵਿਚ ਬੜੇ ਜੋਸ਼ ਤੇ ਸਮਰਪਣ ਭਾਵਨਾ ਨਾਲ ਕੰਮ ਕਰ ਰਹੇ ਹਨ। ਉਹਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਦੋ ਵਾਰ ਪੰਜਾਬ ਰਾਜ ਐਵਾਰਡ ਅਤੇ ਜਿ਼ਲ੍ਹਾ ਐਵਾਰਡ ਵੀ ਦਿੱਤਾ ਜਾ ਚੁੱਕਾ ਹੈ।

ਸੜਕ ਸੁਰੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਨਿਰੰਤਰ ਯਤਨ ਕਰਨ ਵਾਲੇ ਰਵੀ ਸਿੰਘ ਆਹਲੂਵਾਲੀਆ ਨੇ ਸਕੂਲੀ ਬੱਚਿਆਂ ਲਈ ਇੱਕ ਨਵੀਨਤਮ ‘ਚਿਲਡਰਨ ਚਲਾਨ ਬੁੱਕ’ ਤਿਆਰ ਕੀਤੀ ਹੈ ਜਿਸਦੀ ਭਾਰਤ ਦੇ ਉਪ ਰਾਸ਼ਟਰਪਤੀ ਵਲੋਂ ਸ਼ਲਾਘਾ ਕੀਤੀ ਗਈ ਅਤੇ ਸਾਲ 2020 ਵਿੱਚ ਇਸਨੂੰ ਰਾਸ਼ਟਰੀ ਪੱਧਰ ਤੇ ਇੱਕ ਵਧੀਆ ਅਭਿਆਸ ਐਲਾਨਿਆ ਗਿਆ ਹੈ।ਇਸ ਤੋਂ ਬਾਅਦ ਦੁਪਹੀਆ ਵਾਹਨ ਚਾਲਕਾਂ ਦੀ ਸੁਰੱਖਿਆ ਲਈ ਰਾਜ ਵਿੱਚ ਪਹਿਲਾ ਹੈਲਮੇਟ ਬੈਂਕ ਸਥਾਪਤ ਕਰਕੇ ਵੀ ਸ੍ਰੀ ਆਹਲੂਵਾਲੀਆ ਵਲੋਂ ਮਿਸਾਲੀ ਯੋਗਦਾਨ ਪਾਇਆ ਗਿਆ ਹੈ।

ਪਟਿਆਲਾ ਫਾਉਂਡੇਸ਼ਨ ਵੀ ਉਹਨਾਂ ਦੀ ਦੂਰਅੰਦੇਸ਼ ਅਗਵਾਈ ਵਿੱਚ ਨਿਯਮਤ ਰੂਪ ਵਿਚ ਰਿਫਲੈਕਟਿਵ ਸਟਿੱਕਰ ਕੈਂਪ ਲਗਾ ਕੇ ਅਤੇ ਸਮਾਜ ਦੇ ਸਾਰੇ ਭਾਈਵਾਲਾਂ ਵਿਚ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਤੇ ਕੰਮ ਕੀਤਾ ਹੈ। ਪਟਿਆਲਾ ਫਾਊਂਡੇਸ਼ਨ ਨੂੰ ਸਾਲ 2018 ਤੋਂ ਸੰਯੁਕਤ ਰਾਸ਼ਟਰ ਆਰਥਿਕ ਅਤੇ ਸਮਾਜਿਕ ਕੌਂਸਲ (ਯੂਨੈਸਕੋ ਐਸਓਸੀ) ਵਿੱਚ ਵਿਸ਼ੇਸ਼ ਸਲਾਹਕਾਰ ਦਾ ਦਰਜਾ ਹਾਸਲ ਹੈ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...