Monday, May 6, 2024

ਵਾਹਿਗੁਰੂ

spot_img
spot_img

ਹੁਣ 20 ਨੂੰ ਕਰਾਂਗੇ ਮੀਟਿੰਗ: ਕੇਂਦਰ ਨੇ ਕਿਸਾਨ ਜੱਥੇਬਦੀਆਂ ਨੂੰ ਸੂਚਿਤ ਕੀਤਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 19 ਜਨਵਰੀ, 2021:
ਕੇਂਦਰੀ ਖ਼ੇਤੀਬਾੜੀ ਮੰਤਰਾਲੇ ਨੇ ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਨੂੰ ਸੂਚਿਤ ਕੀਤਾ ਹੈ ਕਿ 19 ਜਨਵਰੀ ਨੂੰ ਕੇਂਦਰੀ ਮੰਤਰੀਆਂ ਦੇ ਗਰੁੱਪ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਹੋਣ ਵਾਲੀ ਮੀਟਿੰਗ 20 ਜਨਵਰੀ ਲਈ ਮੁਲਤਵੀ ਕੀਤੀ ਜਾਂਦੀ ਹੈ।

ਖ਼ੇਤੀਬਾੜੀ ਮੰਤਰਾਲੇ ਦੇ ਸਕੱਤਰ ਸ੍ਰੀ ਸੰਜੇ ਅੱਗਰਵਾਲ ਵੱਲੋਂ ਸੰਬੰਧਤ ਕਿਸਾਨ ਜੱਥੇਬੰਦੀਆਂ ਨੂੰ ਭੇਜੀ ਗਈ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਨਾ ਟਾਲਣ ਯੋਗ ਹਾਲਾਤ ਦੇ ਮੱਦੇਨਜ਼ਰ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਹੁਣ ਵਿਗਿਆਨ ਭਵਨ ਵਿਖ਼ੇ ਹੀ 20 ਜਨਵਰੀ ਨੂੰ ਦੁਪਹਿਰ 2 ਵਜੇ ਹੋਵੇਗੀ।

ਜ਼ਿਕਰਯੋਗ ਹੈ 20 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ ਜੋ ਕਿ ਕਿਸਾਨਾਂ ਵੱਲੋਂ ਬਾਰਡਰ ’ਤੇ ਮਨਾਏ ਜਾਣ ਸੰਬੰਧੀ ਸਮਾਗਮ ਰੱਖ਼ਿਆ ਗਿਆ ਹੈ।

ਅਜੇ ਇਸ ਸੰਬੰਧ ਵਿੱਚ ਕਿਸਾਨ ਜੱਥੇਬੰਦੀਆਂ ਦਾ ਪ੍ਰਤੀਕਰਮ ਸਾਹਮਣੇ ਆਉਣਾ ਹੈ ਕਿਉਂਕਿ ਮੀਟਿੰਗ ਨੂੰ ਮੁਲਤਵੀ ਕਰਨ ਸੰਬੰਧੀ ਉਕਤ ਪੱਤਰ ਖ਼ੇਤੀਬਾੜੀ ਮੰਤਰਾਲੇ ਵੱਲੋਂ ਦੇਰ ਸ਼ਾਮ ਹੀ ਜਾਰੀ ਕੀਤਾ ਗਿਆ।

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਖ਼ੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਰੇੜਕਾ ਬਰਕਰਾਰ ਹੈ। ਕੇਂਦਰ ਸਰਕਾਰ ਕਾਨੂੰਨਾਂ ਵਿੱਚ ਸੋਧਾਂ ਦੀ ਪੇਸ਼ਕਸ਼ ’ਤੇ ਕਾਇਮ ਹੈ ਜਦਕਿ ਕਿਸਾਨ ਜੱਥੇਬੰਦੀਆਂ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਖੜ੍ਹੀਆਂ ਹਨ।

ਮਾਮਲਾ ਸੁਪਰੀਮ ਕੋਰਟ ਵਿੱਚ ਵੀ ਹੈ ਅਤੇ ਉੱਧਰ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੇ ਪ੍ਰੋਗਰਾਮ ਨੇ ਵੀ ਸਰਕਾਰ ਦੀ ਚਿੰਤਾ ਵਧਾਈ ਹੋਈ ਹੈ। ਕਿਸਾਨ ਐਲਾਨ ਕਰ ਚੁੱਕੇ ਹਨ ਕਿ ਉਹ ਰਾਜਪਥ ’ਤੇ ਹੋਣ ਵਾਲੇ ਸਰਕਾਰੀ ਸਮਾਗਮ ਵਿੱਚ ਵਿਘਨ ਪਾਉਣ ਜਾਂ ਕਿਸੇ ਮਹੱਤਵਪੂਰਨ ਕੌਮੀ ਨਿਸ਼ਾਨ ’ਤੇ ਕੋਈ ਗੜਬੜ ਦਾ ਇਰਾਦਾ ਨਹੀਂ ਰੱਖਦੇ ਸਗੋਂ ਆਪਣਾ ਟਰੈਕਟਰ ਮਾਰਚ ਕੇਵਲ ਆਊਟਰ ਰਿੰਗ ਰੋਡ ’ਤੇ ਕੱਢਣ ਤਕ ਹੀ ਸੀਮਤ ਰੱਖਣਗੇ।

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...