Monday, May 6, 2024

ਵਾਹਿਗੁਰੂ

spot_img
spot_img

ਦਿੱਲੀ ‘ਚ ਐੱਨ.ਆਈ.ਏ. ਨੇ ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੋਂ ਕੀਤੀ ਅੱਠ ਘੰਟੇ ਪੁੱਛਗਿੱਛ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 24 ਜਨਵਰੀ, 2021:
ਕਿਸਾਨ ਸੰਘਰਸ਼ ‘ਚ ਸਰਗਰਮ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੰਮਨ ਭੇਜ ਕੇ ਮੁੱਖ ਦਫ਼ਤਰ ਦਿੱਲੀ ‘ਚ ਸਵੇਰੇ 11 ਵਜੇ ਤੋਂ ਸ਼ਾਮ ਸਾਢੇ ਸੱਤ ਵਜੇ ਤੱਕ ਲੰਬੀ ਪੁੱਛਗਿੱਛ ਕੀਤੀ।

ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਐੱਨ.ਆਈ.ਏ. ਦੇ ਅਫ਼ਸਰਾਂ ਨੇ ਵਿਦੇਸ਼ਾਂ ਤੋਂ ਆਉਂਦੇ ਫੋਨਾਂ ਬਾਰੇ ਪੁੱਛਿਆ ਅਤੇ ਕਿਸ ਨਾਲ ਕੀ-ਕੀ ਸਬੰਧ ਹਨ ਤੇ ਉਹ ਸੰਪਰਕ ‘ਚ ਕਿਵੇਂ ਆਏ ਆਦਿਕ ਸਵਾਲ ਕੀਤੇ ਤੇ ਫੋਨ ਦੀ ਪੰਜ ਘੰਟੇ ਛਾਣਬੀਨ ਕੀਤੀ ਤੇ ਉਸ ‘ਚੋਂ ਨੰਬਰ ਅਤੇ ਡਾਟਾ ਕਾਪੀ ਕੀਤਾ।

ਉਹਨਾਂ ਦੱਸਿਆ ਕਿ ਫ਼ੈਡਰੇਸ਼ਨ ਵੱਲੋਂ ਜੋ ਗੁਰਮਤਿ ਸਮਾਗਮ, ਸ਼ਹੀਦੀ ਸਮਾਗਮ, ਅੰਮ੍ਰਿਤ ਸੰਚਾਰ, ਦਸਤਾਰ ਅਤੇ ਗਤਕਾ ਸਿਖਲਾਈ ਕੈਂਪ, ਗੁਰਬਾਣੀ ਸੰਥਿਆ, ਮਾਰਚ, ਪ੍ਰਦਰਸ਼ਨ, ਧਰਨੇ, ਸੈਮੀਨਾਰ, ਲੋੜਵੰਦਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ, ਕਿਤਾਬਾਂ ਲਿਖਣ ਤੇ ਛਾਪਣ ਅਤੇ ਨਿਸ਼ਕਾਮ ਸਾਹਿਤ ਵੰਡਣ ਅਤੇ ਪੰਥ ਅਤੇ ਪੰਜਾਬ ਦੀ ਅਜ਼ਾਦੀ ਲਈ ਜੋ ਕਾਰਜ ਕੀਤੇ ਜਾਂਦੇ ਹਨ ਉਹਨਾਂ ਲਈ ਪੈਸਾ ਕਿੱਥੋਂ ਆਉਣ ਤੇ ਕਿੰਨਾ ਖਰਚੇ ਜਾਣ ਬਾਰੇ ਸਵਾਲ ਪੁੱਛੇ।

ਫ਼ੈਡਰੇਸ਼ਨ ਆਗੂ ਨੇ ਦੱਸਿਆ ਕਿ ਮੇਰੇ ਪਰਿਵਾਰ ਅਤੇ ਜਥੇਬੰਦੀ ਦੇ ਮੈਂਬਰਾਂ ਦੀ ਜਾਣਕਾਰੀ ਬਾਰੇ ਵੀ ਉਹਨਾਂ ਨੇ ਲਿਖਿਆ ਅਤੇ ਗੱਲਬਾਤ ਨੂੰ ਰਿਕਾਰਡ ਕੀਤਾ ਅਤੇ ਮੇਰਾ ਆਧਾਰ ਕਾਰਡ, ਲਾਇਸੰਸ, ਪੈਨ ਕਾਰਡ, ਬੈਂਕ ਖਾਤਾ ਆਦਿਕ ਵੀ ਲਿਆ।

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਮੈਂ ਅੱਜ-ਤਕ ਕੋਈ ਵੀ ਗੈਰ-ਕਾਨੂੰਨੀ, ਗੈਰ-ਸੰਵਿਧਾਨਕ ਅਤੇ ਹਿੰਸਕ ਸਰਗਰਮੀ ਨਹੀਂ ਕੀਤੀ ਪਰ ਹੁਣ ਖੇਤੀ ਕਾਲ਼ੇ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ‘ਚ ਸਰਗਰਮ ਹੋਣ ਕਰਕੇ ਮੈਨੂੰ ਮੋਦੀ ਸਰਕਾਰ ਦੇ ਇਸ਼ਾਰਿਆਂ ‘ਤੇ ਜਾਣ-ਬੁੱਝ ਕੇ ਖੱਜਲ-ਖੁਆਰ ਅਤੇ ਡਰਾਉਣ, ਧਮਕਾਉਣ ਤੇ ਝੁਕਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਅਸੀਂ ਜਮਹੂਰੀਅਤ ਅਤੇ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਰਹਾਂਗੇ।

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...