- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 27 ਜਨਵਰੀ, 2021:
ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਦੇ ਖਿਲਾਫ਼ ਮੁਕੱਦਮੇ ਦਰਜ ਕੀਤੇ ਹਨ। ਇਹ ਮੁਕੱਦਮੇ ਉਨ੍ਹਾਂ ਵੱਲੋਂ 26 ਜਨਵਰੀ ਦੀ ਟਰੈਕਟਰ ਪਰੇਡ ਸੰਬੰਧੀ ਹਾਸਲ ਕੀਤੀ ਗਈ ਐਨ.ਉ.ਸੀ. ਵਿੱਚ ਦਰਜ ਧਾਰਾਵਾਂ ਦੀ ਉਲੰਘਣਾ ਦਾ ਹਵਾਲਾ ਦੇ ਕੇ ਦਰਜ ਕੀਤੇ ਗਏ ਹਨ।
ਜਿਨ੍ਹਾਂ ਆਗੂਆਂ ਖਿਲਾਫ਼ ਪਰਚੇ ਦਰਜ ਕੀਤੇ ਗਏ ਹਨ ਉਨ੍ਹਾਂ ਵਿੱਚ ਸ: ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਸ: ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸ: ਜੋਗਿੰਦਰ ਸਿੰਘ ਉਗਰਾਹਾਂ, ਸ: ਬੂਟਾ ਸਿੰਘ ਬੁਰਜਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਵੀ ਸ਼ਾਮਲ ਹਨ।
ਉਂਜ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਅਤੇ ਲਾਲ ਕਿਲੇ ’ਤੇ ਖ਼ਾਲਸਾਈ ਨਿਸ਼ਾਨ ਸਾਹਿਬ ਅਤੇ ਕਿਸਾਨੀ ਝੰਡਾ ਚੜ੍ਹਾਉਣ ਦੇ ਮਾਮਲੇ ਵਿੱਚ 22 ਐਫ.ਆਈ.ਆਰ.ਦਰਜ ਕੀਤੇ ਜਾਣ ਦੀ ਖ਼ਬਰ ਹੈ।
- Advertisement -