Wednesday, May 8, 2024

ਵਾਹਿਗੁਰੂ

spot_img
spot_img

828 ਸੂਚੀਬੱਧ ਹਸਪਤਾਲਾਂ ਵਿੱਚ 1579 ਟ੍ਰੀਟਮੈਂਟ ਪੈਕੇਜਿਸ ਲਈ ਦੂਜੇ ਅਤੇ ਤੀਜੇ ਦਰਜੇ ਦੀਆਂ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ: ਤ੍ਰਿਪਤ ਬਾਜਵਾ

- Advertisement -

ਯੈੱਸ ਪੰਜਾਬ
ਬਟਾਲਾ, 24 ਫਰਵਰੀ 2021 –
ਸਰਬੱਤ ਸਿਹਤ ਬੀਮਾ ਯੋਜਨਾ ਬਹੁਤ ਲਾਭਕਾਰੀ ਯੋਜਨਾ ਹੈ ਅਤੇ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰ ਲੋੜ ਪੈਣ ’ਤੇ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਾ ਸਕਦਾ ਹੈ। ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨਿੱਜੀ ਤੇ ਸਰਕਾਰੀ ਹਸਪਤਾਲਾਂ ਵਿਚੋਂ ਇਲਾਜ ਕਰਵਾਇਆ ਜਾ ਸਕਦਾ ਹੈ।

ਇਸ ਯੋਜਨਾ ਅਧੀਨ ਪੰਜਾਬ ਦੇ 39.57 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲਾਭਪਾਤਰੀ ਪਰਿਵਾਰਾਂ ਵਿੱਚ ਸਮਾਰਟ ਰਾਸਨ ਕਾਰਡ ਧਾਰਕ, ਐਸ.ਈ.ਸੀ.ਸੀ. ਪਰਿਵਾਰ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸ਼ਾਮਲ ਹਨ।

ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਕੀਮ ਅਧੀਨ 828 ਸੂਚੀਬੱਧ ਹਸਪਤਾਲਾਂ (ਜਿਨ੍ਹਾਂ ਵਿੱਚ 208 ਸਰਕਾਰੀ, 587 ਪ੍ਰਾਈਵੇਟ ਅਤੇ ਭਾਰਤ ਸਰਕਾਰ ਦੇ 33 ਹਸਪਤਾਲ) ਵਿੱਚ 1579 ਟ੍ਰੀਟਮੈਂਟ ਪੈਕੇਜਿਸ ਲਈ ਦੂਜੇ ਅਤੇ ਤੀਜੇ ਦਰਜੇ (ਮਲਟੀ ਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਇਲਾਜ ਸੇਵਾਵਾਂ) ਦੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸ. ਬਾਜਵਾ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਹੁਣ ਤੱਕ ਸੂਬੇ ਵਿੱਚ 23 ਲੱਖ ਪਰਿਵਾਰਾਂ ਦੇ 49,26,863 ਈ-ਕਾਰਡ ਬਣਾਏ ਗਏ ਹਨ ਅਤੇ ਈ-ਕਾਰਡ ਬਣਾਉਣ ਦੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ 650 ਕਰੋੜ ਰੁਪਏ ਦੀ ਲਾਗਤ ਨਾਲ 5,71,924 ਨਕਦੀ ਰਹਿਤ ਇਲਾਜ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਵਾਉਣ ਲਈ ਢੁੱਕਵੇਂ ਪਛਾਣ ਦਸਤਾਵੇਜ਼ਾਂ ਨਾਲ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਜਾਂ ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਤੱਕ ਪਹੰੁਚ ਕਰਨ ਤਾਂ ਜੋ ਉਨਾਂ ਨੂੰ 5 ਲੱਖ ਰੁਪਏ ਤੱਕ ਦੀਆਂ ਨਕਦੀ ਰਹਿਤ ਇਲਾਜ ਸੇਵਾਵਾਂ ਦਾ ਲਾਭ ਮਿਲ ਸਕੇ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...