Thursday, May 2, 2024

ਵਾਹਿਗੁਰੂ

spot_img
spot_img

ਦੀਪ ਸਿੱਧੂ ਨੇ ਜੇਲ੍ਹ ’ਚ ਸੁਰੱਖ਼ਿਆ ਪ੍ਰਦਾਨ ਕਰਨ ਬਾਰੇ ਅਦਾਲਤ ’ਚ ਲਾਈ ਅਰਜ਼ੀ ਵਾਪਸ ਲਈ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਫ਼ਰਵਰੀ, 2021:
ਪੰਜਾਬੀ ਮਾਡਲ ਅਤੇ ਐਕਟਰ ਦੀਪ ਸਿੱਧੂ ਨੇ ਜੇਲ੍ਹ ਦੇ ਅੰਦਰ ਸੁਰੱਖ਼ਿਆ ਪ੍ਰਦਾਨ ਕਰਨ ਬਾਰੇ ਅਦਾਲਤ ਵਿੱਚ ਲਗਾਈ ਆਪਣੀ ਅਰਜ਼ੀ ਸ਼ੁੱਕਰਵਾਰ ਨੂੰ ਵਾਪਸ ਲੈ ਲਈ।

ਦੀਪ ਸਿੱਧੂ, ਜੋ 26 ਜਨਵਰੀ ਦੀ ਗਣਤੰਤਰ ਦਿਵਸ ਕਿਸਾਨ ਪਰੇਡ ਦੌਰਾਨ ਲਾਲ ਕਿਲ੍ਹੇ ਅਤੇ ਦਿੱਲੀ ਦੇ ਹੋਰ ਹਿੱਸਿਆਂ ਵਿੱਚ ਹੋਈਆਂ ਘਟਨਾਵਾਂ ਦਾ ਦਿੱਲੀ ਪੁਲਿਸ ਵੱਲੋਂ ਮੁੱਖ ਦੋਸ਼ੀ ਅਤੇ ਮੁੱਖ ਸਾਜ਼ਿਸ਼ਕਰਤਾ ਮੰਨਿਆ ਜਾ ਰਿਹਾ ਹੈ, ਨੇ ਪੁਲਿਸ ਰਿਮਾਂਡ ਤੋਂ ਬਾਅਦ ਜੇਲ੍ਹ ਭੇਜੇ ਜਾਣ ਮਗਰੋਂ ਜੇਲ੍ਹਵਿੱਚ ਆਪਣੀ ਸੁਰੱਖ਼ਿਆ ਨੂੰ ਲੈ ਕੇ ਇਕ ਅਰਜ਼ੀ ਅਦਾਲਤ ਵਿੱਚ ਦਾਇਰ ਕੀਤੀ ਸੀ।

ਅੱਜ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਦੀ ਅਦਾਲਤ ਵਿੱਚ ਪੇਸ਼ ਹੋਏ ਦੀਪ ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਨੇ ਅਦਾਲਤ ਨੂੰ ਇਹ ਦੱਸਦੇ ਹੋਏ ਉਕਤ ਅਰਜ਼ੀ ਵਾਪਸ ਲੈ ਲਈ ਕਿ ਦੀਪ ਸਿੱਧੂ ਨੂੰ ਜੇਲ੍ਹ ਅੰਦਰ ਵੱਖਰੇ ਸੈੱਲ ਵਿੱਚ ਰੱਖ਼ਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਦੀਪ ਸਿੱਧੂ ਵੱਲੋੇਂ ਦਾਇਰ ਕੀਤੀ ਇਕ ਹੋਰ ਅਰਜ਼ੀ ਜਿਸ ਵਿੱਚ ਉਸਨੇ ਆਪਣੇ ਖਿਲਾਫ਼ ਦਰਜ ਕੇਸ ਵਿੱਚ ਨਿਰਪੱਖ ਅਤੇ ਅਜ਼ਾਦਾਨਾ ਜਾਂਚ ਦੀ ਮੰਗ ਅਤੇ ਕੁਝ ਡਾਟਾ ਰਿਕਾਰਡ ’ਤੇ ਲਿਆਉਣ ਦੀ ਮੰਗ ਰੱਖੀ ਹੈ ਦੀ ਸੁਣਵਾਈ ਵੀ ਅੱਜ ਹੀ ਹੋਣੀ ਤੈਅ ਹੈ।

ਯਾਦ ਰਹੇ ਕਿ 23 ਫਰਵਰੀ ਨੂੰ ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਪੁਲਿਸ ਰਿਮਾਂਡ ਮਗਰੋਂ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਸੀ।

ਦੀਪ ਸਿੱਧੂ ਨੇ ਉਠਾਏ ਪੁਲਿਸ ਦੀ ਜਾਂਚ ’ਤੇ ਸਵਾਲ, ਕਿਹਾ ਹਿੰਸਾ ਨੂੰ ਭੜਕਾਉਣ’ਚ ਮੇਰੀ ਕੋਈ ਭੂਮਿਕਾ ਨਹੀ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...