Friday, May 3, 2024

ਵਾਹਿਗੁਰੂ

spot_img
spot_img

Guru Tegh Bahadur Ji ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ 3 ਲੱਖ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ: Fatehjang Singh Bajwa

- Advertisement -

ਯੈੱਸ ਪੰਜਾਬ
ਬਟਾਲਾ, 26 ਫਰਵਰੀ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਇਨਾਂ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸੂਬੇ ਦੇ ਸਰਕਾਰੀ ਸਕੂਲਾਂ ’ਚ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਕੇ, ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਬਾਣੀ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਦੇ ਪਸਾਰ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਮੁਕਾਬਲਿਆਂ ’ਚ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਹੈ।

ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਨਕਾਰ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਫਰਵਰੀ ਮਹੀਨੇ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਬਾਰੇ ਭਾਸ਼ਣ ਮੁਕਾਬਲੇ ਕਰਵਾਏ ਗਏ ਹਨ।

ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਸਹਿ-ਵਿੱਦਿਅਕ ਆਨਲਾਈਨ ਮੁਕਾਬਲੇ ਕਰਵਾਏ ਜਾ ਚੁੱਕੇ ਹਨ ਜਿਨਾਂ ’ਚ ਦਸਤਾਰਬੰਦੀ, ਸ਼ਬਦ ਗਾਇਨ, ਕਵਿਤਾ ਗਾਇਨ, ਭਾਸ਼ਣ, ਪੀਪੀਟੀ ਮੇਕਿੰਗ, ਗੀਤ ਗਾਇਨ, ਚਿੱਤਰਕਲਾ, ਪੋਸਟਰ ਮੇਕਿੰਗ, ਸਲੋਗਨ ਲਿਖਣਾ, ਸਾਜ ਵਾਦਨ ਤੇ ਸੁਲੇਖ ਰਚਨਾ ਸ਼ਾਮਲ ਸਨ।

ਉਨਾਂ ਦੱਸਿਆ ਕਿ ਇਨਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਹੁੰਦੀ ਹੈ ਅਤੇ ਫਿਰ ਜੇਤੂਆਂ ਵਿਚਕਾਰ ਬਲਾਕ, ਜ਼ਿਲਾ ਅਤੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਂਦੇ ਹਨ।

ਵਿਧਾਇਕ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਨੂੰ ਸਮਰਪਿਤ ਸਮਾਗਮਾਂ ਦਾ ਮਕਸਦ ਨਵੀਂ ਪੀੜੀ ਨੂੰ ਗੁਰੂਆਂ ਦੇ ਮਹਾਨ ਜੀਵਨ ਤੋਂ ਜਾਣੂ ਕਰਵਾਕੇ, ਵਿਦਿਆਰਥੀਆਂ ਦੀ ਸਖਸ਼ੀਅਤ ਦਾ ਵਿਕਾਸ ਕਰਨਾ ਹੈ।

ਉਨਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਨੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਨੂੰ ਵੱਧ-ਚੜ ਕੇ ਸਹਿਵਿਦਿਅਕ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਹੈ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,155FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...