Sunday, May 5, 2024

ਵਾਹਿਗੁਰੂ

spot_img
spot_img

ਮਾਲ ਪਟਵਾਰੀ, ਨਹਿਰੀ ਪਟਵਾਰੀ ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਲਿਖ਼ਤੀ ਪ੍ਰਖ਼ਿਆ 2 ਮਈ ਨੂੰ: ਰਮਨ ਬਹਿਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਫਰਵਰੀ, 2021 –
ਮਾਲ ਪਟਵਾਰੀ, (ਨਹਿਰੀ ਪਟਵਾਰੀ) ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਉਮੀਦਵਾਰਾਂ ਤੋਂ ਆਨਲਾਈਲ ਅਰਜੀਆਂ ਦੀ ਮੰਗ ਕੀਤੀ ਗਈ ਸੀ। ਹੁਣ ਬੋਰਡ ਵਲੋਂ ਇਨ੍ਹਾਂ ਅਸਾਮੀਆਂ ਲਈ 02 ਮਈ 2021 ਦਿਨ ਐਤਵਾਰ ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਉਕਤ ਜਾਣਕਾਰੀ ਅੱਜ ਇਥੇ ਐਸ.ਐਸ. ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ।

ਸ਼੍ਰੀ ਬਹਿਲ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਲਗਭਗ ਦੋ ਲੱਖ ਚੌਂਤੀ ਹਜਾਰ (2,34,000) ਉਮੀਦਵਾਰਾਂ ਵਲੋਂ ਅਪਲਾਈ ਕੀਤਾ ਗਿਆ ਹੈ। ਇਹ ਭਰਤੀ ਦੀ ਪ੍ਰੀਕਿ੍ਰਆ ਦੋ ਪੜਾਵਾਂ ਵਿੱਚ ਮੁਕੰਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਪ੍ਰੀਖਿਆ ਵਿੱਚੋਂ ਕੈਟਾਗਰੀਵਾਈਜ਼ ਅਸਾਮੀਆਂ ਦੀ ਗਿਣਤੀ ਦੇ ਉਪਰਲੀ ਮੈਰਿਟ ਵਿੱਚ ਆਉਣ ਵਾਲੇ 10 ਗੁਣਾ ਉਮੀਦਵਾਰਾਂ ਦੀ ਦੂਸਰੇ ਚਰਣ ਦੀ ਪ੍ਰੀਖਿਆ ਲਈ ਜਾਵੇਗੀ।

ਸ਼੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

ਉਨ੍ਹਾਂ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਲਈ ਸਖਤ ਮਿਹਨਤ ਕਰਨ ਦਾ ਸੁਝਾਅ ਦਿੰਦੇ ਹੋਏ ਉਹਨਾਂ ਦੀ ਸਫਲਤਾ ਦੀ ਕਾਮਨਾ ਕੀਤੀ ਹੈ। ਲਿਖਤੀ ਪ੍ਰੀਖਿਆ ਦਾ ਸਮਾਂ, ਪ੍ਰੀਖਿਆ ਕੇਂਦਰ, ਲਿਖਤੀ ਪ੍ਰੀਖਿਆ ਵਿੱਚ ਹਾਜ਼ਰ ਹੋਣ ਲਈ ਲੋੜੀਂਦਾ ਐਡਮਿਟ ਕਾਰਡ/ਰੋਲ ਨੰਬਰ, ਪ੍ਰੀਖਿਆ ਦੇ ਨਿਯਮ/ਸ਼ਰਤਾਂ/ਹਦਾਇਤਾਂ ਅਤੇ ਹੋਰ ਜਾਣਕਾਰੀ ਬਾਅਦ ਵਿੱਚ ਸਿਰਫ਼ ਬੋਰਡ ਦੀ ਵੈਂਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,147FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...