Saturday, April 27, 2024

ਵਾਹਿਗੁਰੂ

spot_img
spot_img

ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਪੇਪਰ ਰਹਿਤ ਕਰਨ ਸੰਬੰਧੀ ਪ੍ਰਗਤੀ ਦੀ ਕੀਤੀ ਸਮੀਖ਼ਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਫਰਵਰੀ, 2021 –
ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ”ਡਿਜੀਟਲ ਭਾਰਤ” ਤਹਿਤ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਪੇਪਰ ਰਹਿਣ ਕਰਨ ਲਈ ਕੇਂਦਰੀ ਪਾਰਲੀਮਾਨੀ ਮਾਮਲਿਆਂ ਦੇ ਸਕੱਤਰ ਡਾ. ਰਾਜਿੰਦਰ ਐਸ. ਸ਼ੁਕਲਾ ਅਤੇ ਜਾਇੰਟ ਸਕੱਤਰ ਡਾ. ਸੱਤਿਆ ਪ੍ਰਕਾਸ਼ ਨਾਲ ਇਕ ਸਮੀਖਿਆ ਮੀਟਿੰਗ ਕੀਤੀ।

ਕੇਂਦਰੀ ਪਾਰਲੀਮਾਨੀ ਮਾਮਲਿਆਂ ਦੇ ਸਕੱਤਰ ਅਨੁਸਾਰ ਪੰਜਾਬ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਸ਼ੁਰੂ ਕਰਨ ਵਾਲੇ ਪਹਿਲੇ ਸੂਬਿਆਂ ਵਿਚੋਂ ਇਕ ਹੋਵੇਗਾ। ਇਸ ਵਿਚ ਵਿਧਾਨ ਸਭਾ ਦਾ ਕੰਪਿਊਟਰੀਕਰਨ ਸ਼ਾਮਲ ਹੈ ਤਾਂ ਜੋ ਇਲੈਕਟ੍ਰਾਨਿਕ ਢੰਗ ਨਾਲ ਵਿਧਾਇਕਾਂ ਨੂੰ ਜਾਣਕਾਰੀ/ਡਾਟਾ ਦੇਣਾ ਅਤੇ ਸੂਬੇ ਦੇ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਇਆ ਜਾ ਸਕੇ।

ਇਸ ਪ੍ਰੋਜੈਕਟ ਤਹਿਤ ਸਦਨ ਵਿਚ ਹਰੇਕ ਮੈਂਬਰ ਕੋਲ ਇਕ ਮਲਟੀਪਰਪਸ ਟੱਚਸਕ੍ਰੀਨ ਪੈਨਲ ਹੋਵੇਗਾ ਜੋ ਉਨ੍ਹਾਂ ਨੂੰ ਵਿਧਾਨ ਸਭਾ ਨਾਲ ਸਬੰਧਤ ਸਾਰੀ ਜਾਣਕਾਰੀ ਤੱਕ ਪਹੁੰਚ ਬਣਾਉਣ ਦੇ ਯੋਗ ਬਣਾਏਗਾ ਜਿਸ ਵਿਚ ਸਵਾਲ, ਜਵਾਬ, ਬਜਟ, ਭਾਸ਼ਣ ਆਦਿ ਸ਼ਾਮਲ ਹੋਣਗੇ ਅਤੇ ਇਸ ਨਾਲ ਉਹ ਇਕ ਈ-ਵੋਟਿੰਗ ਪ੍ਰਕਿਰਿਆ ਵਿਚ ਹਿੱਸਾ ਲੈਣ ਸਕਣਗੇ।

ਇਹ ਪ੍ਰਾਜੈਕਟ ਵੀਡਿਓ ਕਾਨਫਰੰਸਿੰਗ ਦੀ ਸੁਵਿਧਾ ਦੇਵੇਗਾ ਅਤੇ ਜਾਣਕਾਰੀ ਨੂੰ ਜਨਤਕ ਪੋਰਟਲਾਂ ਰਾਹੀਂ ਆਮ ਨਾਗਰਿਕਾਂ ਤੱਕ ਪਹੁੰਚਾਉਣ ਦੇ ਸਮਰੱਥ ਬਣਾਏਗਾ। ਇਸ ਨਾਲ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਹਨਾਂ ਅਤੇ ਉਨ੍ਹਾਂ ਦੇ ਜਨਤਕ ਪ੍ਰਤੀਨਿਧੀਆਂ ਦਰਮਿਆਨ ਈ-ਇੰਟਰੈਕਸ਼ਨ ਅਤੇ ਬਿਹਤਰ ਅਦਾਨ-ਪ੍ਰਦਾਨ ਹੋਵੇਗਾ। ਕੁੱਲ 12.31 ਕਰੋੜ ਰੁਪਏ ਦੀ ਲਾਗਤ ਨਾਲ ਈ-ਫੈਸੀਲੀਟੇਸ਼ਨ ਲਈ ਨੈਸ਼ਨਲ ਈ-ਵਿਧਾਨ ਸੇਵਾ ਕੇਂਦਰ (ਐਨਐਸਕੇ) ਸਥਾਪਤ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਨੂੰ ਡਿਜੀਟਲ ਕਰਨ ਦਾ ਫੈਸਲਾ ਲਿਆ ਹੈ ਅਤੇ ਸੈਸ਼ਨ ਦੀ ਸਾਰੀ ਕਾਰਵਾਈ ਡਿਜ਼ੀਟਲ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਮਕਸਦ ਲਈ 122 ਟੱਚਸਕਰੀਨ ਟੈਬਲੈਟਸ, 40 ਕੰਪਿਊਟਰ ਅਤੇ ਹੋਰ ਸਾਮਾਨ ਲੋੜੀਂਦਾ ਹੈ।

ਉਹਨਾਂ ਅੱਗੇ ਕਿਹਾ ਕਿ ਹਾਲੇ ਕੁਝ ਹੋਰ ਜ਼ਰੂਰੀ ਪ੍ਰਵਾਨਗੀਆਂ ਲੈਣੀਆਂ ਵੀ ਬਾਕੀ ਹਨ ਅਤੇ ਮੌਜੂਦਾ ਸਟਾਫ ਦੀ ਸਮਰੱਥਾ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਲੋੜੀਂਦੇ ਪੇਸ਼ੇਵਰ ਸਟਾਫ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਤਹਿਤ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਾਂਤਾਂ ਦੀਆਂ ਵਿਧਾਨ ਸਭਾਵਾਂ ਨੂੰ ਡਿਜੀਟਾਈਜ਼ ਅਤੇ ਪੇਪਰ ਰਹਿਤ ਕੀਤਾ ਜਾ ਰਿਹਾ ਹੈ। ‘ਨੇਵਾ’ ਪ੍ਰੋਜੈਕਟ (ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ) ਦਾ ਐਪ ਅਤੇ ਵੈੱਬਸਾਈਟ ਵੀ ਜਾਰੀ ਕੀਤੇ ਜਾਣਗੇ। ਇਸ ਮਕਸਦ ਲਈ ਕੁੱਲ 739 ਕਰੋੜ ਰੁਪਏ ਦੇ ਫੰਡ ਰੱਖੇ ਗਏ ਹਨ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪ੍ਰਸ਼ਾਸਿਕ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਪ੍ਰਮੁੱਖ ਸਕੱਤਰ ਪਾਰਲੀਮਾਨੀ ਮਾਮਲੇ ਅਲੋਕ ਸ਼ੇਖਰ ਅਤੇ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...