Monday, May 6, 2024

ਵਾਹਿਗੁਰੂ

spot_img
spot_img

DSGMC ਦੇ ਯਤਨਾਂ ਸਦਕਾ 10 ਹੋਰ ਨੌਜਵਾਨ Tihar Jail ਵਿਚੋਂ ਹੋਏ ਰਿਹਾਅ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਫਰਵਰੀ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ। ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹਨਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਕਾਲਕਾ ਨੇ ਦੱਸਿਆ ਕਿ ਜਿਹੜੇ ਨੌਜਵਾਨ ਰਿਹਾਅ ਹੋਏ ਹਨ, ਉਹਨਾਂ ਵਿਚ ਖੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਗੁਰਮੇਜ ਸਿੰਘ ਉਰਫ ਗੁਰਮੇਲ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਜਗਪਾਲ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਗੱਡੂ ਕਲਾਂ ਪੁਲਿਸ ਥਾਣਾ ਬੋਹਾ, ਅਜੈਪਾਲ ਸਿੰਘ ਪੁੱਤਰ ਕਰਮਜੀਤ ਸਿੰ ਵਾਸੀ ਪਿੰਡ ਕਸਿਆਣਾ ਜ਼ਿਲਾ ਪਟਿਆਲਾ, ਧਰਮਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜ਼ਤਵਾਲ ਜ਼ਿਲਾ ਮੋਗਾ, ਗੁਰਬਿੰਦਰ ਸਿੰਘ ਪੁੱਤਰ ਜੰਗ ਸਿੰਘ ਪਿੰਡ ਘੰਗਰੌਲੀ, ਜ਼ਿਲਾ ਪਟਿਆਲਾ, ਸੰਦੀਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਸ਼ੇਰੋਂ ਜ਼ਿਲਾ ਪਟਿਆਲਾ, ਹਰਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਲੱਖੋ ਮਾਜਰਾ, ਜ਼ਿਲਾ ਪਟਿਆਲਾ ਤੇ ਰੁਪਿੰਦਰ ਸਿੰਘ ਪੁੱਤਰ ਸੰਤਾ ਸਿੰਘ ਪਾਸੀ ਪਿੰਡ ਪੀਰੋਂ ਜ਼ਿਲਾ ਮਾਨਸਾ ਸ਼ਾਮਲ ਹਨ। ਇਹਨਾਂ ਸਾਰਿਆਂ ਨੂੰ ਐਫ ਆਈ ਆਰ ਨੰਬਰ 49 ਪੁਲਿਸ ਥਾਣਾ ਅਲੀਪੁਰ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

ਸ੍ਰੀ ਕਾਲਕਾ ਨੇ ਆਖਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਲੀਗਲ ਟੀਮ ਵੱਲੋਂ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੇ ਅਗਵਾਈ ਹੇਠ ਸਖ਼ਤ ਮਿਹਨਤ ਕਰ ਕੇ ਇਹਨਾਂ ਨੌਜਵਾਨਾਂ ਦੀ ਜ਼ਮਾਨਤ ਮਨਜ਼ੂਰ ਕਰਵਾਈ ਗਈ ਤੇ ਅੱਜ ਇਹ ਜੇਲ ਵਿਚੋਂ ਬਾਹਰ ਆ ਗਏ ਹਨ।

ਉਹਨਾਂ ਕਿਹਾ ਕਿ ਜਿਹੜੇ ਨੌਜਵਾਨ ਜਾਂ ਕਿਸਾਨ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਨ ਤੇ ਹਾਲੇ ਵੀ ਤਿਹਾੜ ਜੇਲ ਵਿਚ ਬੰਦ ਹਨ, ਉਹਨਾਂ ਦੀਆਂ ਜ਼ਮਾਨਤਾਂ ਕਰਵਾਉਣ ਲਈ ਲੀਗਲ ਟੀਮ ਕੰਮ ਕਰ ਰਹੀ ਹੈ ਤੇ ਜਲਦੀ ਹੀ ਇਹ ਸਾਰੇ ਵੀ ਜੇਲ ਵਿਚੋਂ ਬਾਹਰ ਆ ਜਾਣਗੇ।

ਉਹਨਾਂ ਮੁੜ ਦੁਹਰਾਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਸਿਰਫ ਇਹਨਾਂ ਦੀਆਂ ਜ਼ਮਾਨਤਾਂ ਕਰਵਾਉਣ ਤੱਕ ਸੀਮਤ ਨਹੀਂ ਰਹੇਗੀ ਬਲਕਿ ਇਹਨਾਂ ਦੇ ਕੇਸ ਲੜ ਕੇ ਇਹਨਾਂ ਨੂੰ ਬਾਇੱਜ਼ਤ ਬਰੀ ਵੀ ਕਰਵਾਇਆ ਜਾਵੇਗਾ।

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...