Sunday, April 28, 2024

ਵਾਹਿਗੁਰੂ

spot_img
spot_img

ਸਹਿਕਾਰੀ ਸੁਸਾਇਟੀਆਂ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਵੱਲੋਂ ਸਹਿਕਾਰੀ ਸੁਸਾਇਟੀਆਂ ਐਕਟ ’ਚ ਸੋਧਾਂ ਨੂੰ ਪ੍ਰਵਾਨਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2021:
ਸਹਿਕਾਰੀ ਸੁਸਾਇਟੀਆਂ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ।

ਜ਼ਿਕਰਯੋਗ ਹੈ ਕਿ ਇਹ ਐਕਟ, 1961 ਵਿੱਚ ਪੰਜਾਬ ਐਕਟ ਨੰਬਰ 25 ਰਾਹੀਂ ਹੋਂਦ ਵਿੱਚ ਆਇਆ ਅਤੇ ਪਿਛਲੇ ਕਈ ਸਾਲਾਂ ਦੌਰਾਨ ਇਸ ਵਿੱਚ ਕੁਝ ਊਣਤਾਈਆਂ ਸਾਹਮਣੇ ਆਈਆਂ, ਜਿਸ ਨਾਲ ਸੂਬੇ ਵਿੱਚ ਖੇਤਰੀ ਦਫਤਰਾਂ ਲਈ ਕਈ ਵਿਹਾਰਕ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ।

ਇਸ ਤੋਂ ਇਲਾਵਾ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਲਈ ਪੰਜਾਬ ਸਰਕਾਰ ਤੇ ਆਰ.ਬੀ.ਆਈ. ਤੋਂ ਵੀ ਸਹਿਕਾਰਤਾ ਵਿਭਾਗ ਨੂੰ ਕਈ ਸੁਝਾਅ/ਹਦਾਇਤਾਂ ਮਿਲੀਆਂ। ਇਨ੍ਹਾਂ ਊਣਤਾਈਆਂ/ਕਮੀਆਂ ਨੂੰ ਦੂਰ ਕਰਨ ਅਤੇ ਸੂਬਾ ਸਰਕਾਰ ਤੇ ਆਰ.ਬੀ.ਆਈ. ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ ਵਿੱਚ ਵੱਖ-ਵੱਖ ਸੋਧਾਂ ਕੀਤੀਆਂ ਗਈਆਂ ਹਨ।

ਇਨ੍ਹਾਂ ਸੋਧਾਂ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਇਕ ਸਰਕਾਰੀ ਤਰਜ਼ਮਾਨ ਨੇ ਦੱਸਿਆ ਕਿ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਧਾਰਾ 7 (1) ਸ਼ਾਮਲ ਕੀਤੀ ਗਈ ਹੈ ਤਾਂ ਕਿ ਰਜਿਸਟਰੇਸ਼ਨ ਲਈ ਅਰਜ਼ੀ ਨਾਲ ਰਜਿਸਟਰੇਸ਼ਨ ਫੀਸ ਲਈ ਜਾ ਸਕੇ। ਧਾਰਾ 70-ਏ ਤਹਿਤ ਆਰ.ਬੀ.ਆਈ. ਦੇ ਹੁਕਮ ਨੂੰ ਲਾਗੂ ਕਰਦਿਆਂ ਧਾਰਾ 26 ਸੀ ਅਧੀਨ ਇੰਸ਼ੋਰਡ ਬੈਂਕ ਦੀ ਮੈਂਬਰਸ਼ਿਪ ਉਤੇ ਪਾਬੰਦੀ ਲਾਈ ਗਈ ਹੈ।

ਇਸੇ ਤਰ੍ਹਾਂ ਧਾਰਾ 6 ਵਿੱਚ ਸ਼ਹਿਰੀ ਸਹਿਕਾਰੀ ਬੈਂਕ (ਯੂ.ਸੀ.ਬੀ.) ਦੇ ਮਾਮਲੇ ਵਿੱਚ ਮੈਂਬਰ ਦੇ ਵਿਅਕਤੀਗਤ ਹਿੱਸੇ ਨੂੰ ਮਹਿਦੂਦ ਕਰ ਦਿੱਤਾ ਗਿਆ ਹੈ। ਇਹ ਪੂੰਜੀਗਤ ਹਿੱਸਾ ਕਿਸੇ ਵੀ ਮਾਮਲੇ ਵਿੱਚ ਵੱਧ ਤੋਂ ਵੱਧ 5 ਫੀਸਦੀ ਹੋਵੇਗਾ। ਨਜ਼ਰਸਾਨੀ ਪਟੀਸ਼ਨਾਂ ਦੇ ਪ੍ਰਭਾਵਸ਼ਾਲੀ ਨਿਬੇੜੇ ਬਾਰੇ ਜ਼ਿਆਦਾ ਸਪੱਸ਼ਟਤਾ ਲਿਆਉਣ ਲਈ ਧਾਰਾ 3 (5) ਅਤੇ 69 ਵਿੱਚ ਵੀ ਸੋਧ ਕੀਤੀ ਗਈ ਹੈ।

ਕਰਜ਼ਿਆਂ ਦੀ ਰਿਕਵਰੀ ਲਈ ਅਹੁਦੇਦਾਰਾਂ ਨੂੰ ਹੋਰ ਸਮਾਂ ਦੇਣ ਲਈ ਧਾਰਾ 22 (1) ਵਿੱਚ ਵੀ ਸੁਧਾਰ ਕੀਤਾ ਗਿਆ ਅਤੇ ਧਾਰਾ 55 ਤਹਿਤ ਵਿਵਾਦਾਂ ਦੇ ਨਿਬੇੜੇ ਦੀ ਸਿਫ਼ਾਰਸ਼ ਕਰਨ ਲਈ ਰਜਿਸਟਰਾਰ ਨੂੰ ਤੈਅ ਸਮਾਂ ਹੱਦ ਮੁਹੱਈਆ ਕੀਤੀ ਗਈ ਹੈ।

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...