Wednesday, May 8, 2024

ਵਾਹਿਗੁਰੂ

spot_img
spot_img

DSGMC ਦੇ ਯਤਨਾਂ ਸਦਕਾ Nodeep Kaur ਦੇ ਸਾਥੀ Shiv Kumar ਅਤੇ 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ: Sirsa

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 4 ਮਾਰਚ, 2021:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਚਲਦਿਆਂ ਅੱਜ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੁੰ ਤੀਜੇ ਕੇਸ ਵਿਚ ਜ਼ਮਾਨਤ ਮਿਲ ਗਈ ਜਿਸ ਮਗਰੋਂ ਉਹ ਦੇਰ ਸ਼ਾਮ ਸੋਨੀਪਤ ਜੇਲ ਵਿਚੋਂ ਰਿਹਾਅ ਹੋ ਗਿਆ। ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਅਹੁਦੇਦਾਰ ਉਸਦੀ ਰਿਹਾਈ ਮੌਕੇ ਵਿਸ਼ੇਸ਼ ਤੌਰ ‘ਤੇ ਸੋਨੀਪਤ ਜੇਲ ਦੇ ਬਾਹਰ ਪਹੁੰਚੇ।

ਸ੍ਰੀ ਸਿਰਸਾ ਨੇ ਦੱਸਿਆ ਕਿ ਸ਼ਿਵ ਕੁਮਾਰ ਦੀ ਅੱਜ ਤੀਜੇ ਕੇਸ ਵਿਚ ਵੀ ਜ਼ਮਾਨਤ ਮਨਜ਼ੂਰ ਹੋ ਗਈ ਜਿਸ ਮਗਰੋਂ ਉਸਨੂੰ ਸੋਨੀਪਤ ਜੇਲ ਵਿਚੋਂ ਰਿਹਾਅ ਕੀਤਾ ਗਿਆ। ਉਹਨਾਂ ਦੱਸਿਆ ਕਿ ਸ਼ਿਵ ਕੁਮਾਰ ‘ਤੇ ਵੀ ਨੌਦੀਪ ਕੌਰ ਵਾਂਗ ਹੀ ਨਜਾਇਜ਼ ਕੇਸ ਦਰਜ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਪੁਲਿਸ ਨੇ ਸ਼ਿਵ ਕੁਮਾਰ ਨਾਲ ਬਹੁਤ ਧੱਕੇਸ਼ਾਹੀ ਕੀਤੀ, ਉਸਦੀ ਨਹੁੰ ਖਿੱਚੇ ਗਏ ਤੇ ਡੇਢ ਮਹੀਨੇ ਤੱਕ ਐਨਕ ਵੀ ਨਹੀਂ ਦਿੱਤੀ ਗਈ। ਬਾਹਾਂ ਤੋੜ ਦਿੱਤੀਆਂ ਗਈਆਂ ਤੇ ਡੇਢ ਮਹੀਨੇ ਤੱਕ ਪਲੱਸਤਰ ਵੀ ਨਹੀਂ ਲੱਗਣ ਦਿੱਤਾ। ਉ

ਹਨਾਂ ਨੇ ਉਸਦੀ ਰਿਹਾਈ ਵਿਚ ਅਹਿਮ ਰੋਲ ਅਦਾ ਕਰਨ ਲਈ ਐਡਵੋਕੇਟ ਜਤਿੰਦਰ ਕੁਮਾਰ, ਆਰ ਐਸ ਚੀਮਾ, ਹਰਿੰਦਰ ਬੈਂਸ, ਸ੍ਰੀ ਢਿੱਲੋਂ ਜੀ, ਸ੍ਰੀ ਬਿਸ਼ਨੋਈ ਜੀ, ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਸਮੁੱਚੀ ਲੀਗਲ ਟੀਮ ਦਾ ਧੰਨਵਾਦ ਵੀ ਕੀਤਾ। ਉਹਨਾਂ ਭਰੋਸਾ ਦੁਆਇਆ ਕਿ ਦਿੱਲੀ ਕਮੇਟੀ ਇਹ ਲੜਾਈ ਇਸੇ ਤਰੀਕੇ ਲੜਦੀ ਰਹੇਗੀ ਤੇ ਸਭਨੁੰ ਇਨਸਾਫ ਦੁਆਇਆ ਜਾਵੇਗਾ।

ਇਸ ਦੌਰਾਨ ਸ੍ਰੀ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ 6 ਹੋਰ ਲੋਕਾਂ ਦੀ ਜ਼ਮਾਨਤ ਅੱਜ ਅਦਾਲਤ ਨੇ ਮਨਜ਼ੂਰ ਕਰ ਲਈ। ਉਹਨਾਂ ਦੱਸਿਆ ਕਿ ਪੁਲਿਸ ਥਾਣਾ ਨਾਂਗਲੋਈ ਵੱਲੋਂ ਇਹਨਾਂ ਲੋਕਾਂ ਦੇ ਖਿਲਾਫ 307 ਤੇ ਹੋਰ ਅਜਿਹੀਆਂ ਹੀ ਸੰਗੀਨ ਦੋਸ਼ਾਂ ਵਾਲੀਆਂ ਧਾਰਾਵਾਂ ਲਾਈਆਂ ਗਈਆਂ ਸਨ ਪਰ ਕਮੇਟੀ ਦੀ ਲੀਗਲ ਕਮੇਟੀ ਵੱਲੋਂ ਕੀਤੇ ਯਤਨਾਂ ਸਦਕਾ ਮਾਣਯੋਗ ਅਦਾਲਤਾਂ ਨੇ ਵੀ ਮਹਿਸੂਸ ਕਰ ਲਿਆ ਗਿਆ ਕਿ ਇਹ ਲੋਕ ਨਜਾਇਜ਼ ਹੀ ਫੜੇ ਹੋਏ ਹਨ।

ਉਹਨਾਂ ਦੱਸਿਆ ਕਿ ਅੱਜ ਜਿਹਨਾਂ ਨੂੰ ਜ਼ਮਾਨਤ ਮਿਲੀ ਹੈ, ਉਹਨਾਂ ਵਿਚ ਸਤਪਾਲ, ਅਸ਼ੋਕ, ਧਰਮਪਾਲ ਅਜਮੇਰ ਸਿੰਘ, ਜਗਬੀਰ ਸਿੰਘ ਤੇ ਰਾਜੀਵ ਸ਼ਾਮਲ ਹਨ। ਉਹਨਾਂ ਦੱਸਿਆ ਕਿ ਹੁਣ ਤੱਕ 121 ਵਿਅਕਤੀਆਂ ਨੂੰ ਜ਼ਮਾਨਤਾਂ ਮਿਲ ਚੁੱਕੀਆਂ ਹਨ। ਉਹਨਾਂ ਦੱਸਿਆ ਕਿ 6 ਹਰ ਵਿਅਕਤੀਆਂ ਦੀ ਜ਼ਮਾਨਤ ਦੀ ਸੁਣਵਾਈ ਕੱਲ ਅਦਾਲਤ ਵਿਚ ਹੋਣੀ ਹੈ।

ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ 22 ਸਾਲਾ ਨੌਜਵਾਨ ਰਣਜੀਤ ਸਿੰਘ ਬਿਲਕੁਲ ਠੀਕ ਤੇ ਤੰਦਰੁਸਤ ਹੈ, ਉਸ ਨਾਲ ਉਹਨਾਂ ਦੀ ਗੱਲ ਹੋਈ ਹੈ । ਉਹਨਾਂ ਕਿਹਾ ਕਿ ਉਮੀਦ ਹੈ ਕਿ ਰਣਜੀਤ ਸਿੰਘ ਤੇ ਹੋਰ ਗ੍ਰਿਫਤਾਰ ਸਾਥੀਆਂ ਦੀ ਵੀ ਜਲਦੀ ਹੀ ਜ਼ਮਾਨਤ ਹੋ ਜਾਵੇਗੀ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...