Saturday, May 4, 2024

ਵਾਹਿਗੁਰੂ

spot_img
spot_img

ਖ਼ੇਤੀਬਾੜੀ ਖ਼ੋਜ ਕੇਂਦਰ ਸਰਕਾਰ ਹਵਾਲੇ ਕਰਨ ਦੀ ਮਨਪ੍ਰੀਤ ਬਾਦਲ ਦੀ ਤਜ਼ਵੀਜ਼ ’ਤੇ ਭੜਕੇ ਹਰਿੰਦਰਪਾਲ ਚੰਦੂਮਾਜਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021 –
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਖੇਤੀਬਾੜੀ ਖੋਜ ਕੇਂਦਰ ਸਰਕਾਰ ਦੇ ਹਵਾਲੇ ਕਰਨ ਦੀ ਤਜਵੀਜ਼ ਪੇਸ਼ ਕਰਨ ਖਿਲਾਫ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਰਾਜਾਂ ਦੀਆਂ ਤਾਕਤਾਂ ਨਾਲ ਹੋਰ ਸਮਝੌਤਾ ਹੋਵੇਗਾ ਤੇ ਉਹਨਾਂ ਨੇ ਰਾਜ ਸਰਕਾਰ ਨੂੰ ਕਿਹਾ ਕਿ ਉਹ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਗਿਰਾਵਟ ਦਾ ਟਾਕਰਾ ਕਰਨ ਲਈ ਠੋਸ ਕਦਮ ਚੁੱਕੇ।

ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਸੁਝਾਅ ਕਿ ਫੰਡਾਂ ਦੀ ਘਾਟ ਕਾਰਨ ਸੂਬੇ ਨੂੰ ਖੇਤੀਬਾੜੀ ਖੋਜ ਦੀ ਜ਼ਿੰਮੇਵਾਰੀ ਕੇਂਦਰ ’ਤੇ ਪਾ ਦੇਣੀ ਚਾਹੀਦੀ ਹੈ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਇਸ ਨਾਲ ਕੇਂਦਰ ਦੀ ਰਾਜਾਂ ਉਤੇ ਪਕੜ ਹੋਰ ਵਧੇਗੀ ਅਤੇ ਸੂਬਿਆਂ ਦੇ ਮਾਮਲਿਆਂ ਵਿਚ ਦਖਲ ਹੋਰ ਵਧੇਗਾ। ਉਹਨਾਂ ਕਿਹਾ ਕਿ ਸਾਨੂੰ ਜ਼ਰੂਰਤ ਖੇਤੀਬਾੜੀ ਖੋਜ ਲਈ ਹੋਰ ਕੇਂਦਰੀ ਫੰਡ ਪ੍ਰਾਪਤ ਕਰਨ ਵਾਸਤੇ ਮਜ਼ਬੂਤ ਕੇਸ ਪੇਸ਼ ਕਰਨ ਦੀ ਹੈ ਨਾ ਕਿ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ।

ਸ੍ਰੀ ਚੰਦੂਮਾਜਰਾ ਨੇ ਜ਼ਮੀਨ ਹੇਠਾਂ ਪਾਣੀ ਦਾ ਪੱਧਰ ਘਟਣ ਤੋਂ ਰੋਕਣ ਲਈ ਤੌਰ ਤਰੀਕਿਆਂ ਬਾਰੇ ਗੈਰ ਸਰਕਾਰੀ ਮਤੇ ’ਤੇ ਬੋਲਦਿਆਂ ਕਿਹਾ ਕਿ ਮੌਜੂਦਾ ਅੰਕੜਿਆਂ ਮੁਤਾਬਕ ਅਗਲੇ ਦੋ ਦਹਾਕਿਆਂ ਵਿਚ ਪਾਣੀ ਦਾ ਪੱਧਰ ਇਕ ਹਜ਼ਾਰ ਫੁੱਟ ਹੇਠਾਂ ਚਲਾ ਜਾਵੇਗਾ।

ਉਹਨਾਂ ਕਿਹਾ ਕਿ ਇਸਦਾ ਇਕੋ ਇਕ ਹੱਲ ਸੂਬੇ ਵਿਚ ਨਹਿਰੀ ਸਿੰਜਾਈ ਪ੍ਰਣਾਲੀ ਨੁੰ ਸ਼ੁਰੂ ਕਰਨਾ ਹੈ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੁੰ ਇਸ ਮਾਮਲੇ ਵਿਚ ਕੁਝ ਕੀਤਾ ਹੀ ਨਹੀਂ ਗਿਆ ਤੇ ਸਿੰਜਾਈ ਵਿਭਾਗ ਲਈ ਸਿਰਫ 100 ਕਰੋੜ ਰੁਪਏ ਰੱਖੇ ਗਏ ਜੋ ਤਨਖਾਹਾਂ ’ਤੇ ਖਰਚ ਹੋ ਜਾਂਦੇ ਹਨ ਤੇ ਨਵੇਂ ਪ੍ਰਾਜੈਕਟਾਂ ਲਈ ਕੋਈ ਪੈਸਾ ਨਹੀਂ ਬਚਦਾ।

ਅਕਾਲੀ ਦਲ ਦੇ ਵਿਧਾਇਕ ਨੇ ਕਿਹਾ ਕਿ ਇਸੇ ਤਰੀਕੇ ਪਾਕਿਤਸਾਨ ਜਾ ਰਹੇ ਵਿਅਰਥ ਪਾਣੀ ਦੀ ਵਰਤੋਂ ਵਾਸਤੇ ਵੀ ਯਤਨ ਕੀਤੇ ਜਾਣੇ ਚਾਹੀਦੇ ਹਨ ਤੇ ਵੁਹਨਾਂ ਕਿਹਾ ਕਿ ਸਰਕਾਰ ਨੂੰ ਮਾਕੋਵਾਲ ਡੈਮ ਪ੍ਰਾਜੈਕਟ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ।

ਸ੍ਰੀ ਚੰਦੂਮਾਜਰਾ ਨੇ ਸੂਬੇ ਵਿਚ ਮੱਕੀ ਵਰਗੀਆਂ ਬਦਲਵੀਂਆਂ ਫਸਲਾਂ ਪੈਦਾ ਕਰਨ ਵਾਸਤੇ ਕਿਸਾਨਾਂ ਨੁੰ ਮਿਹਨਤ ਅਨੁਸਾਰ ਅਦਾਇਗੀ ਯਕੀਨੀ ਬਣਾਉਣ ਦਾ ਮਾਮਲਾ ਵੀ ਚੁੱਕਿਆ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਮੱਕੀ ਨੁੰ ਜਨਤਕ ਵੰਡ ਪ੍ਰਣਾਲੀ (ਪੀ ਡੀ ਐਸ) ਵਿਚ ਸ਼ਾਮਲ ਕਰਨਾ ਚਾਹੀਦਾ ਹੈ ਜਿਸ ਨਾਲ ਵਧੇਰੇ ਕੇਂਦਰੀ ਫੰਡ ਪ੍ਰਾਪਤ ਕੀਤੇ ਜਾ ਸਕਣਗੇ ਜੋ ਪ੍ਰਾਈਵੇਟ ਵਪਾਰੀਆਂ ਵੱਲੋਂ ਮੱਕੀ ਦੀ ਐਮ ਐਸ ਪੀ ਨਾਲੋਂ ਘੱਟ ਕੀਮਤ ’ਤੇ ਖਰੀਦ ਦੇ ਮਾਮਲੇ ਵਿਚ ਕਿਸਾਨਾਂ ਨੁੰ ਢੁਕਵੀਂ ਅਦਾਇਗੀ ਕਰਨ ਵਾਸਤੇ ਵਰਤੇ ਜਾ ਸਕਦੇ ਹਨ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੱਕੀ ਵੱਲ ਮੋੜਨ ਨਾਲ ਝੋਨਾ ਪੈਦਾ ਕਰਨ ਵਾਸਤੇ ਮੁਫਤ ਬਿਜਲੀ ਸਪਲਾਈ ਕਰਨ ਦਾ ਖਰਚ 5 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਬਚੱਤ ਵੀ ਹੋਵੇਗੀ। ਉਹਨਾਂ ਨੇ ਸਰਕਾਰ ਨੂੰ ਕੇਂਦਰੀ ਜਲ ਪ੍ਰਬੰਧਨ ਸਕੀਮਾਂ ਦਾ ਲਾਭ ਲੈਣ ਵਾਸਤੇ ਵੀ ਆਖਿਆ ਤੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਜ਼ਮੀਨ ਹੇਠਲੇ ਪਾਣੀ ਦੀ ਸੰਭਾਲ ਲਈ ਅਟਲ ਬਿਹਾਰੀ ਸਕੀਮ ਦੇ 6 ਹਜ਼ਾਰ ਕਰੋੜ ਰੁਪਏ ਗੁਆ ਲਏ ਹਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...