Tuesday, April 30, 2024

ਵਾਹਿਗੁਰੂ

spot_img
spot_img

84.6 ਫੀਸਦੀ ਰਿਕਾਰਡ ਚੋਣ ਵਾਅਦੇ ਪੂਰੇ ਕਰਨ ਤੋਂ ਬਾਅਦ ਕੈਪਟਨ ਵੱਲੋਂ ਨਵੇਂ 7 ਨੁਕਾਤੀ ‘ਏਜੰਡਾ 2022’ ਉਤੇ ਤੁਰੰਤ ਕਾਰਵਾਈ ਦੇ ਆਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਮਾਰਚ, 2021:
ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਵਿੱਚੋਂ ਰਿਕਾਰਡ ਤੋੜ 84.6 ਫੀਸਦੀ ਵਾਅਦੇ ਪਹਿਲਾਂ ਹੀ ਪੂਰੇ ਕਰਨ ਜੋ ਕਿ ਪਹਿਲਾਂ ਕਿਸੇ ਰਾਜਸੀ ਪਾਰਟੀ ਨੇ ਪੂਰੇ ਨਹੀਂ ਕੀਤੇ, ਤੋਂ ਬਾਅਦ ਬਾਕੀ ਰਹਿੰਦੇ ਵਾਅਦੇ ਅਗਲੇ ਇਕ ਸਾਲ ਵਿੱਚ ਪੂਰੇ ਕਰਨ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਾਰੇ ਮੰਤਰੀਆਂ ਤੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਵੱਲੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਐਲਾਨੇ ਗਏ ਸੱਤ ਨੁਕਾਤੀ ‘ਏਜੰਡਾ 2022’ ਨੂੰ ਅੱਗੇ ਵਧਾਉਣ ਲਈ ਤੇਜ਼ੀ ਅਤੇ ਸਰਗਰਮੀ ਨਾਲ ਕੰਮ ਕਰਨ।

ਏਜੰਡੇ ਦਾ ਉਦੇਸ਼ ਅਜਿਹਾ ਸ਼ਾਂਤਮਈ ਮਾਹੌਲ ਸਿਰਜਣਾ ਹੈ ਜੋ ਲੋਕਾਂ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਪੂਰਨ ਸਰੱਖਿਆ ਯਕੀਨੀ ਬਣਾਉਣਾ ਅਤੇ ਸਾਰੀਆਂ ਔਖੀਆਂ ਘੜੀਆਂ ਵਿੱਚ ਸਾਰੇ ਪੰਜਾਬੀਆਂ ਦੀ ਜ਼ਿੰਦਗੀ ਅਤੇ ਰੋਜ਼ੀ ਰੋਟੀ ਬਚਾਉਣਾ ਹੈ। ਇਹ ਸੂਬੇ ਦੇ ਸਰਵਪੱਖੀ ਵਿਕਾਸ ਦਾ ਟੀਚਾ ਰੱਖਦਾ ਹੋਇਆ ਲੋਕ ਭਲਾਈ ਦੇ ਦੁਆਲੇ ਕੇਂਦਰਿਤ ਹੈ। ਏਜੰਡੇ ਦਾ ਮੁੱਖ ਨਿਸ਼ਾਨਾ ‘ਕਾਮਯਾਬ ਤੇ ਖੁਸ਼ਹਾਲ ਪੰਜਾਬ’ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਅਗਲਾ ਟੀਚਾ ਸਾਂਝਾ ਕਰਦਿਆਂ ਐਲਾਨ ਕੀਤਾ ਸੀ ਕਿ ਭਵਿੱਖ ਦਾ ਏਜੰਡਾ ਜੋ ਸੂਬਾ ਸਰਕਾਰ ਦੇ ਮੌਜੂਦਾ ਕਾਰਜਕਾਲ ਤੋਂ ਅੱਗੇ ਵੀ ਮੰਚ ਨਿਰਧਾਰਤ ਕਰਦਾ ਹੈ, ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ।

ਇਸ ਤੱਥ ਨੂੰ ਜਾਣਦੇ ਹੋਏ ਕਿ ਇਸ ਲਈ ਹੋਰ ਸਮੇਂ ਦੀ ਲੋੜ ਹੈ, ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਮਤੇ ਉਤੇ ਬਹਿਸ ਦੇ ਜਵਾਬ ਵਿੱਚ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਇਸ ਗੱਲ ਦਾ ਯਕੀਨ ਹੈ ਕਿ ਪੰਜਾਬ ਦੇ ਲੋਕ ਇਸ ਬਾਰੇ ਸੁਚੇਤ ਹਨ।”

ਉਨ੍ਹਾਂ ਇਸ ਗੱਲ ਉਤੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਸੂਬਾ ਵਾਸੀ ‘ਝੂਠੇ ਵਾਅਦਿਆਂ ਅਤੇ ਸਬਜ਼ਬਾਗ ਦਿਖਾਉਣ ਵਾਲੇ ਪੰਜਾਬ ਤੇ ਪੰਜਾਬੀਅਤ ਤੋਂ ਕੋਰੇ ਅਣਜਾਨ ਕੁਝ ਆਗੂਆਂ’ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ, ਪਰ ਨਾਲ ਹੀ ਉਨ੍ਹਾਂ ਦੀ ਜ਼ਿੰਮੇਵਾਰ ਤੇ ਪਾਰਦਰਸ਼ਤਾ ਵਾਲੀ ਸਰਕਾਰ ਉਤੇ ਵਿਸ਼ਵਾਸ ਪ੍ਰਗਟ ਕਰਨਾ ਜਾਰੀ ਰੱਖਣਗੇ।

ਮੁੱਖ ਮੰਤਰੀ ਵੱਲੋਂ ਕੀਤੇ ਵਾਅਦਿਆਂ ਵਿੱਚ ਨਿਮਨਲਿਖਿਤ 7 ਨੁਕਾਤੀ ਏਜੰਡਾ ਸ਼ਾਮਲ ਹੈ:-
* ਅਸੀਂ ਹਰ ਕੀਮਤ ‘ਤੇ ਸੂਬੇ ਦੀ ਜ਼ਰ ਤੇ ਜ਼ਮੀਨ ਦੀ ਪੂਰੀ ਰੱਖਿਆ ਕਰਾਂਗੇ।
* ਅਸੀਂ ਸੂਬੇ ਵਿੱਚ ਸਾਰਿਆਂ ਲਈ ਸ਼ਾਂਤਮਈ ਮਾਹੌਲ ਬਣਾਈ ਰੱਖਣਾ ਯਕੀਨੀ ਬਣਾਂਵਾਗੇ।
* ਅਸੀਂ ਸਾਰੀਆਂ ਮੁਸ਼ਕਲਾਂ ਤੇ ਸਥਿਤੀਆਂ ਵਿੱਚ ਪੰਜਾਬੀਆਂ ਦੀ ਜ਼ਿੰਦਗੀ ਤੇ ਰੋਜ਼ੀ ਰੋਟੀ (ਜਾਨ ਤੇ ਜਹਾਨ) ਬਚਾਂਵਾਗੇ।
* ਅਸੀਂ ਹਰੇਕ ਲੋੜਵੰਦ ਤੱਕ ਪਹੁੰਚ ਕਰਾਂਗੇ ਤਾਂ ਜੋ ਉਨ੍ਹਾਂ ਦੀਆਂ ਆਰਥਿਕ ਤੰਗੀਆਂ ਤੁਰਸ਼ੀਆਂ ਦੂਰ ਕੀਤੀਆਂ ਜਾ ਸਕਣ ਅਤੇ ਇਸ ਲਈ ਉਨ੍ਹਾਂ ਨੂੰ ਸਰਕਾਰ ਦੇ ਸਮਾਜਿਕ-ਆਰਥਿਕ ਪ੍ਰੋਗਰਾਮ ਤਹਿਤ ਬਣਦੇ ਲਾਭ ਪ੍ਰਦਾਨ ਕਰਾਂਗੇ।
* ਅਸੀਂ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ ‘ਤੇ ਖੜ੍ਹਨ ਦੇ ਯੋਗ ਬਣਾ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਾਂਗੇ।
* ਅਸੀਂ ਸੂਬੇ ਦੀ ਸਾਰੀ ਹੱਕਦਾਰ ਵਸੋਂ ਲਈ ਵਾਜਬ ਭਾਅ ਉਤੇ ਖਾਣਾ ਤੇ ਰਿਹਾਇਸ਼ (ਸਸਤੀ ਰੋਟੀ ਤੇ ਪੱਕੀ ਛੱਤ) ਮੁਹੱਈਆ ਕਰਨਾ ਯਕੀਨੀ ਬਣਾਵਾਂਗੇ।
* ਅਸੀਂ ਸੂਬੇ ਦੇ ਹਰੇਕ ਪਿੰਡ ਤੇ ਸ਼ਹਿਰ ਨੂੰ ਇਸ ਤਰੀਕੇ ਨਾਲ ਵਿਕਸਤ ਕਰਾਂਗੇ ਤਾਂ ਜੋ ਹਰੇਕ ਨੂੰ ਗੁਣਵੱਤਾ ਭਰਪੂਰ ਜ਼ਿੰਦਗੀ ਜਿਉਣ ਲਈ ਬਰਾਬਰ ਮੌਕੇ ਮਿਲਣ।

ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ 546 ਵਚਨਬੱਧਤਾਵਾਂ/ਵਾਅਦਿਆਂ ਵਿੱਚੋਂ ਉਨ੍ਹਾਂ ਦੀ ਸਰਕਾਰ ਨੇ 455 ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਹਾਊਸ ਨੂੰ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਾਅਦੇ ਵੀ ਉਨ੍ਹਾਂ ਦੀ ਸਰਕਾਰ ਬਾਕੀ ਰਹਿੰਦੇ ਸਮੇਂ ਵਿੱਚ ਪੂਰਾ ਕਰ ਦੇਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...