Friday, October 4, 2024
spot_img
spot_img
spot_img
spot_img
spot_img

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 7 ਅਗਸਤ, 2024

ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਸਰਕਾਰ ਵਲੋਂ ਜ਼ੋ ਸਕੀਮਾਂ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਚਲਾਈ ਜਾ ਰਹੀ ਹਨ ਉਨ੍ਹਾਂ ਦਾ ਲਾਭ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਮਿਲਣਾ ਚਾਹੀਦਾ ਹੈ।

ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸੁਖਾਲੇ ਢੰਗ ਨਾਲ ਉਸਾਰੀ ਕਿਰਤੀਆਂ ਨੂੰ ਮਿਲਣਾਂ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਸ਼ਰਤਾਂ ਵਿਚ ਸੋਧ ਕੀਤੀ ਜਾਵੇ।

ਮੀਟਿੰਗ ਦੌਰਾਨ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੇ ਇਛੁੱਕ ਨਿਵੇਸ਼ਕ ਪੰਜਾਬ ਰਾਜ ਵਿੱਚ ਲੋੜੀਂਦੇ ਸਕਲਿੰਡ ਕਾਮਿਆਂ ਦੀ ਘਾਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਏ ਹਨ। ਇਸ ਲਈ ਸਾਨੂੰ ਪੰਜਾਬ ਰਾਜ ਦੀ ਇੰਡਸਟਰੀ ਦੀ ਜ਼ਰੂਰਤ ਅਨੁਸਾਰ
ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨਾ ਚਾਹੀਦਾ ਹੈ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫਤੇ ਵਿਚ ਡੇਟਾ ਤਿਆਰ ਕਰਨ ਦੇ ਹੁਕਮ ਦਿੱਤੇ।

ਮੀਟਿੰਗ ਵਿੱਚ ਕਿਰਤ ਵਿਭਾਗ ਦੇ ਸਕੱਤਰ ਸ.ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਪੰਜਾਬ ਰਾਜੀਵ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ