Sunday, May 12, 2024

ਵਾਹਿਗੁਰੂ

spot_img
spot_img

‘Aam Aadmi Party’ ਦੀ ਕਿਸਾਨ ਮਹਾਂਪੰਚਾਇਤ: Baghapurana ਪੁੱਜੇ Kejriwal ਨੇ ਲਾਈ ‘ਚੋਣ ਵਾਅਦਿਆਂ’ ਦੀ ਝੜੀ

- Advertisement -

ਯੈੱਸ ਪੰਜਾਬ
ਬਾਘਾਪੁਰਾਣਾ, 21 ਮਾਰਚ, 2021:
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਬਾਘਾਪੁਰਾਣਾ ਵਿਖ਼ੇ ਕੀਤੀ ਕਿਸਾਨ ਮਹਾਂਪੰਚਾਇਤ ਮੌਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀ ਪਾਰਟੀ ਵੱਲੋਂ ਦਿੱਲੀ ਬਾਰਡਰਾਂ ’ਤੇ ਬੈਠੇ ਕਿਸਾਨਾਂ ਦੀ ਨਿਸਵਾਰਥ ਹੋ ਕੇ ਕੀਤੀ ਸੇਵਾ ਦਾ ਜ਼ਿਕਰ ਵੀ ਕੀਤਾ।

ਉਹਨਾਂ ਨੇ ਮੰਚ ਤੋਂ ਨਵਾਂ ਪੰਜਾਬ ਬਣਾਉਣ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ‘ਆਮ ਆਦਮੀ ਪਾਰਟੀ’ ਹੀ ਇਕ ਪਾਰਟੀ ਹੈ ਜੋ ਕੀਤੇ ਹੋਏ ਵਾਅਦੇ ਪੂਰੀ ਕਰਦੀ ਹੈ ਅਤੇ ਪੰਜਾਬ ਵਿੱਚ ਵੀ ਕਰੇਗੀ।

ਉਨ੍ਹਾਂ ਨੇ ਬੀਤੇ ਦਿਨੀਂ ਆਏ ਇਕ ਸਰਵੇ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਇਹ ਦਰਸਾਇਆ ਗਿਆ ਸੀ ਕਿ ਆਉਂਦੇ ਸਮੇਂ ਵਿੱਚ ਪੰਜਾਬ ਸਰਕਾਰ ਬਣਾਏਗੀ।

ਇਸ ਮੌਕੇ ਮੰਚ ’ਤੇ ਸ਼ਹੀਦ ਕਿਸਾਨਾਂ ਦੇ ਨਾਂਵਾਂ ਵਾਲੇ ਲਗਾਏ ਗਏ ਬੋਰਡ ਅੱਗੇ ਫੁੱਲ ਅਰਪਿਤ ਕਰਨ ਅਤੇ ਦੋ ਮਿੰਟ ਦਾ ਮੌਣ ਧਾਰੇ ਜਾਣ ਮਗਰੋਂ ਕੇਜਰੀਵਾਲ ‘2022 ਚੋਣ ਮੋਡ’ ਵਿੱਚ ਆ ਗਏ ਅਤੇ ਉਨ੍ਹਾਂ ਨੇ ‘ਆਮ ਆਦਮੀ ਪਾਰਟੀ’ ਦੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਚੋਣ ਵਾਅਦਿਆਂ ਦੀ ਝੜੀ ਲਗਾ ਦਿੱਤੀ।

ਸ੍ਰੀ ਕੇਜਰੀਵਾਲ ਨੇ ਮਹਾਂਸੰਮੇਲਨ ਦੇ ਮੰਚ ਤੋਂ ਲੋਕਾਂ ਨੂੰ ਸੰਬੋਧਨ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਨਾ ਪੂਰੇ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ ਸਰਕਾਰ ਤੋਂ ਬਦਲਾ ਲੈਣਾ ਹੈ ਜਾਂ ਨਹੀਂ।

ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨਾਲ ਨੌਕਰੀ ਦੇਣ ਅਤੇ ਬੇਰੁਜ਼ਗਾਰੀ ਭੱਤਾ ਨਾ ਦੇਣ ਦੇ ਵਾਅਦਿਆਂ ਦਾ ਹਵਾਲਾ ਦਿੰਦਿਆਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਨੌਜਵਾਨਾਂ ਨੂੰ ਦਿੱਤੇ ਗਏ ਕਾਰਡ ਮੰਚ ਤੋਂ ਲਹਿਰਾਉਂਦੇ ਹੋਏ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਹ ਕਾਰਡ ਸੁੱਟ ਨਾ ਦੇਣ ਅਤੇ ਸੰਭਾਲ ਕੇ ਰੱਖਣ। ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਉੁਕਤ ਕਾਰਡ ਦਿੱਤੇ ਗਏ ਸਨ, ‘ਆਪ’ ਦੀ ਸਰਕਾਰ ਬਣਨ ’ਤੇ ਉਨ੍ਹਾਂ ਸਾਰਿਆਂ ਨੂੰ ਨੌਕਰੀ ਦਿੱਤੀ ਜਾਵੇਗੀ ਜਾਂ ਫ਼ਿਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।

ਉਹਨਾਂ ਆਖ਼ਿਆÇ ਕ ਪੰਜਾਬ ਵਿੱਚ ਸਰਕਾਰ ਬਣਨ ’ਤੇ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਦਿੱਲੀ ਵਿੱਚ ਬਿਜਲੀ 24 ਘੰਟੇ ਮਿਲਦੀ ਹੈ, ਕੋਈ ਕੱਟ ਨਹੀਂ ਲੱਗਦੇ ਅਤੇ ਬਿਜਲੀ ਮੁਫ਼ਤ ਮਿਲਦੀ ਹੈ। ਸ੍ਰੀ ਕੇਜਰੀਵਾਲ ਨੇ ਦਿੱਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਇਸ ਵੇਲੇ ਸਥਿਤੀ ਇਹ ਹੈ ਕਿ ਦਿੱਲੀ ਵਿੱਚ 73 ਪ੍ਰਤੀਸ਼ਤ ਲੋਕਾਂ ਨੂੰ ਬਿਜਲੀ ਦਾ ਬਿੱਲ ਦੇਣਾ ਨਹੀਂ ਪੈਂਦਾ ਕਿਉਂਕਿ ਉਨ੍ਹਾਂ ਨੂੰ ਬਿਜਲੀ ਦਾ ਕੋਈ ਬਿੱਲ ਆਉਂਦਾ ਹੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਇਹੀ ਮਾਡਲ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਅੰਦਰ ਵੀ ਦਿੱਲੀ ਵਾਂਗ ਹੀ ਚੰਗੇ ਸਕੂਲ ਅਤੇ ਚੰਗੇ ਹਸਪਤਾਲ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਕੂਲਾਂ ਵਿੱਚ ਹੁਣ ਬੱਚੇ ਚੰਗੀ ਪੜ੍ਹਾਈ ਕਰ ਰਹੇ ਹਨ ਅਤੇ ਇਸੇ ਤਰਜ਼ ’ਤੇ ਪੰਜਾਬ ਦੇ ਸਕੂਲਾਂ ਦੀ ਹਾਲਤ ਵੀ ਸੁਧਾਰੀ ਜਾਵੇਗੀ।

ਇਸ ਤੋਂ ਇਲਾਵਾ ਦਿੱਲੀ ਦੇ ਹਸਪਤਾਲਾਂ ਦੀ ਹਾਲਤ ਸੁਧਾਰਣ ਦਾ ਦਾਅਵਾ ਕਰਦਿਆਂ ਉਨ੍ਹਾਂ ਆਖ਼ਿਆ ਕਿ ਦਿੱਲੀ ਵਿੱਚ ਅੱਜ ਦਵਾਈਆਂ, ਟੈਸਟ, ਇਲਾਜ ਸਭ ਕੁਝ ਮੁਫ਼ਤ ਹੈ ਅਤੇ 15 ਲੱਖ ਰੁਪਏ ਤਕ ਦੇ ਅਪਰੇਸ਼ਨ ਦਾ ਵੀ ਕੋਈ ਖ਼ਰਚਾ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਜੇ ਇਹ ਸਭ ਕੁਝ ਦਿੱਲੀ ਵਿੱਚ ਕੀਤਾ ਜਾ ਸਕਦਾ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ।

ਜਦ ਤਕ ਕਾਲੇ ਖ਼ੇਤੀ ਕਾਨੂੰਨ ਰੱਦ ਨਹੀਂ ਹੁੰਦੇ, ‘ਆਮ ਆਦਮੀ ਪਾਰਟੀ’ ਚੈਨ ਨਾਲ ਨਹੀਂ ਬੈਠੇਗੀ: Arvind Kejriwal ਦਾ Baghapurana ’ਚ ਐਲਾਨ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...