Saturday, October 5, 2024
spot_img
spot_img
spot_img
spot_img
spot_img

ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚ ਦੀ ਜਿੱਤ: ਭਗਵੰਤ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਆਪਣੇ ‘ਐਕਸ’ ਅਕਾਊਂਟ ‘ਤੇ ਲਿਖਿਆ ਕਿ ‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’ ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਵੀ ਧਨਵਾਦ ਕੀਤਾ।

ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਲਗਭਗ 17 ਮਹੀਨਿਆਂ ਬਾਅਦ ਜ਼ਮਾਨਤ ਮਿਲੀ ਹੈ ਅਤੇ ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਝੂਠੇ ਕੇਸ ਤੋਂ ਬਾਹਰ ਆਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਵਿਰੋਧੀ ਪਾਰਟੀਆਂ ‘ਤੇ ਝੂਠੇ ਕੇਸ ਦਰਜ ਕਰਕੇ ਜਾਂਚ ਨੂੰ ਜਾਣਬੁੱਝ ਕੇ ਲੰਮਾ ਖਿੱਚ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਵਿੱਚ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਉਨ੍ਹਾਂ ਨੇ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਚੰਗੇ ਸਕੂਲ ਬਣਾਏ ਹਨ। ਉਹ ਸਕੂਲ ਆਫ ਐਮੀਨੈਂਸ ਦਾ ਕੰਨਸੈਪਟ ਲੈ ਕੇ ਆਏ ਅਤੇ ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਵਿਦੇਸ਼ਾਂ ਭੇਜਿਆ, ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ, ਜਿਨ੍ਹਾਂ ਬੱਚਿਆਂ ਨੂੰ ਮਨੀਸ਼ ਸਿਸੋਦੀਆ ਨੇ ਚੰਗੀ ਸਿੱਖਿਆ ਦਿੱਤੀ ਉਹ ਅੱਜ ਚੰਗੇ ਅਹੁਦਿਆਂ ‘ਤੇ ਹਨ।

ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਅਤੇ ਪਾਰਟੀ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖੁਸ਼ੀ ਦਾ ਦਿਨ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ