Tuesday, April 30, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਲਈ ਕੈਨੇਡਾ ਤੋਂ ਉੱਠੀ ਅੰਮ੍ਰਿਤਸਰ ਤੋਂ ਟੋਰਾਂਟੇ ਅਤੇ ਵੈਨਕੂਵਰ ਸਿੱਧੀਆਂ ਉਡਾਣਾਂ ਦੀ ਮੰਗ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 8 ਅਪ੍ਰੈਲ, 2021:
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਦੀ ਸ਼ਤਾਬਦੀ ਲਈ ਕੈਨੇਡਾ ਦੇ ਪੰਜਾਬੀ ਭਾਈਚਾਰੇ, ਗੈਰ ਸਰਕਾਰੀ ਸੰਗਠਨਾਂ ਨੇ ਅੰਮ੍ਰਿਤਸਰ ਤੋਂ ਵੈਨਕੂਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਜਿਸ ਨਾਲ ਹਰ ਸਾਲ ਪੰਜਾਬ ਅਤੇ ਕੈਨੇਡਾ ਦਰਮਿਆਨ ਯਾਤਰਾ ਕਰਨ ਵਾਲੇ ਲੱਖਾ ਯਾਤਰੀਆਂ ਨੂੰ ਬਹੁਤ ਹੀ ਸਹੂਲਤ ਹੋਵੇਗੀ।

ਇਸ ਇਤਿਹਾਸਕ ਗੁਰਪੂਰਬ ਦੀ ਸ਼ਤਾਬਦੀ ਮੌਕੇ ਅੰਮ੍ਰਿਤਸਰ ਨਾਲ ਸਿੱਧੇ ਸੰਪਰਕ ਦੀ ਮੰਗ ਕਰਦਿਆਂ, ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿੱਚ, ਫਲਾਈਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਮਰੀਕਾ ਵਾਸੀ ਸਮੀਪ ਸਿੰਘ ਗੁਮਟਾਲਾ ਅਤੇ ਕੈਨੇਡਾ ਤੋਂ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਮਾਮਲਿਆਂ ਦੇ ਸਕੱਤਰ ਅਤੇ ਫਲਾਈਅੰਮ੍ਰਿਤਸਰ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਅਨੰਤ ਸਿੰਘ ਢਿੱਲੋਂ ਨੇ ਕਿਹਾ ਕਿ ਕੈਨੇਡਾ ਅਤੇ ਪੰਜਾਬ ਦੇ ਲੱਖਾਂ ਪੰਜਾਬੀ ਇਹਨਾਂ ਸਿੱਧੀਆਂ ਉਡਾਣਾਂ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ।

ਗੁਮਟਾਲਾ ਨੇ ਕਿਹਾ ਕਿ 400ਵੇਂ ਪ੍ਰਕਾਸ਼ ਪੂਰਬ ਸ਼ਤਾਬਦੀ ਸਮਾਗਮਾਂ ਦਾ ਮੁੱਖ ਕੇਂਦਰ ਅੰਮ੍ਰਿਤਸਰ ਹੋਵੇਗਾ। ਇਸ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ, ਨੇ ਦੇਸ਼ ਵਿਦੇਸ਼ ਵਿੱਚ ਬਹੁਤ ਸਾਰੇ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ ਹੈ। ਵਿਦੇਸ਼ ਤੋਂ ਵੀ ਲੱਖਾਂ ਸ਼ਰਧਾਲੂਆਂ ਵੱਲੋਂ ਵੀ ਸਾਲ ਭਰ ਚੱਲਣ ਵਾਲੇ ਇਹਨਾਂ ਸਮਾਗਮਾਂ ਲਈ ਅੰਮ੍ਰਿਤਸਰ ਦੀ ਯਾਤਰਾ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਅਸੀਂ ਟੋਰਾਂਟੋ, ਬਰੈਮਟਨ, ਮਿਸੀਸਾਗਾ, ਵੈਨਕੂਵਰ, ਸਰੀ, ਐਬਟਸਫੋਰਡ, ਕੈਲਗਰੀ, ਐਡਮਿੰਟਨ, ਵਿਨੀਪੈਗ ਅਤੇ ਹੋਰਨਾਂ ਹਲਕਿਆਂ ਦੇ ਸੰਸਦੀ ਮੈਂਬਰਾਂ, ਮੰਤਰੀਆਂ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਵੀ ਲਿਖਤੀ ਨੁਮਾਇੰਦਗੀ ਭੇਜੀ ਹੈ।

ਪਿਛਲੇ ਸਾਲ ਮਾਰਚ 2020 ਵਿੱਚ ਹਜ਼ਾਰਾਂ ਕੈਨੇਡੀਅਨ ਪਰਿਵਾਰ ਮਹਾਂਮਾਰੀ ਨਾਲ ਸਬੰਧਤ ਹਵਾਈ ਯਾਤਰਾ ਦੇ ਬੰਦ ਹੋਣ ਕਾਰਨ ਭਾਰਤ ਵਿੱਚ ਫਸ ਗਏ ਸਨ ਜਿਸ ਵਿਚ ਸਭ ਤੋਂ ਵੱਧ, 40000 ਦੇ ਕਰੀਬ ਪੰਜਾਬ ਵਿਚ ਸਨ। ਉਸ ਸਮੇਂ ਵੀ ਇਹਨਾਂ ਹਜਾਰਾਂ ਫਸੇ ਹੋਏ ਪੰਜਾਬੀਆਂ ਦੀ ਕੈਨੇਡਾ ਸਰਕਾਰ ਤੋਂ ਇਹੀ ਮੰਗ ਸੀ ਕਿ ਸਾਨੂੰ ਦਿੱਲੀ ਦੀ ਬਜਾਏ ਅੰਮ੍ਰਿਤਸਰ ਤੋਂ ਉਡਾਣਾਂ ਤੇ ਵਾਪਸ ਕੈਨੇਡਾ ਲਿਜਾਇਆ ਜਾਵੇ।

ਢਿੱਲੋਂ ਦਾ ਕਹਿਣਾ ਹੈ ਕਿ ਇਸ ਮੁਕੰਮਲ ਤਾਲਾਬੰਦੀ ਦੌਰਾਨ, ਅਪ੍ਰੈਲ-ਮਈ ਦੇ ਮਹੀਨੇ ਵਿੱਚ, ਕਤਰ ਏਅਰਵੇਜ਼ ਅਤੇ ਏਅਰ ਇੰਡੀਆ ਵਲੋਂ ਸੰਚਾਲਤ 25 ਤੋਂ ਵੱਧ ਵਿਸ਼ੇਸ਼ ਉਡਾਣਾਂ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 7500 ਤੋਂ ਵੀ ਵੱਧ ਕੈਨੇਡੀਅਨ ਆਪਣੇ ਘਰ ਪਹੁੰਚੇ। ਇਸ ਲਈ ਉਹਨਾਂ ਨੂੰ ਇਕ ਪਾਸੇ ਦੀ ਹਵਾਈ ਉਡਾਣ ਲਈ 2800 ਤੋਂ 3500 ਡਾਲਰ ਵੀ ਖਰਚਣੇ ਪਏ।

ਇਹਨਾਂ ਹਜਾਰਾਂ ਯਾਤਰੀਆਂ ਦੇ ਕਿਰਾਏ ਦਾ ਕੁਲ ਜੋੜ ਲਗਭਗ 26 ਮਿਲੀਅਨ ਕੈਨੇਡੀਅਨ ਡਾਲਰ ਜਾਂ 140 ਕਰੋੜ ਰੁਪਏ ਬਣਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਇਹ ਵੀ ਸਾਬਤ ਹੋ ਗਿਆ ਕਿ ਪੰਜਾਬੀ, ਦਿੱਲੀ ਦੀ ਬਜਾਏ ਅੰਮ੍ਰਿਤਸਰ ਨੂੰ ਤਰਜੀਹ ਦਿੰਦੇ ਹਨ ਅਤੇ ਜੇਕਰ ਪੰਜਾਬੀਆਂ ਨੂੰ ਸਿੱਧੀਆਂ ਅੰਮ੍ਰਿਤਸਰ ਤੋਂ ਉਡਾਣਾਂ ਮਿਲਣ ਤਾਂ ਉਹ ਵੱਧ ਕਿਰਾਇਆ ਦੇਣ ਲਈ ਵੀ ਤਿਆਰ ਹਨ। ਇਸ ਲਈ ਏਅਰਲਾਈਨਾਂ ਵਾਸਤੇ ਇਹ ਮੁਨਾਫੇ ਵਾਲਾ ਰੂਟ ਹੋ ਸਕਦਾ ਹੈ।

ਫਲਾਈਅੰਮ੍ਰਿਤਸਰ ਇਨੀਸ਼ਿਏਟਿਵ ਦੇ ਬੁਲਾਰੇ, ਸਰੀ ਦੇ ਵਸਨੀਕ ਮੋਹਿਤ ਧੰਜੂ, ਜਿਸਦਾ ਪਰਿਵਾਰ ਵੀ ਮਾਰਚ 2020 ਵਿੱਚ ਤਾਲਾਬੰਦੀ ਦੌਰਾਨ ਪੰਜਾਬ ਵਿਚ ਫਸ ਗਿਆ ਸੀ ਨੇ ਦੱਸਿਆ ਕਿ ਕੈਨੇਡਾ ਦੇ ਸੰਸਦ ਮੈਂਬਰਾਂ ਅਤੇ ਮੰਤਰੀਆਂ ਤੱਕ ਇਸ ਮੰਗ ਨੂੰ ਪਹੰਚਾਉਣ ਲਈ ਪਟੀਸ਼ਨ ਤਿਆਰ ਕੀਤੀ ਗਈ ਹੈ।

ਪੰਜਾਬੀ ਭਾਈਚਾਰੇ ਦੇ ਸਮਰਥਨ ਨਾਲ ਸਰੀ, ਨਿਉਟਨ, ਬਰਨਬੀ, ਐਬਟਸਫੋਰਡ ਅਤੇ ਹੋਰਨਾਂ ਹਲਕਿਆ ਦੇ ਸੈਂਕੜੇ ਵਸਨੀਕ ਇਹਨਾਂ ਤੇ ਦਸਤਖਤ ਕਰ ਚੁੱਕੇ ਹਨ। ਵਸਨੀਕਾਂ ਵਲੋਂ ਸੰਸਦ ਮੈਂਬਰਾਂ ਨੂੰ ਇਸ ਸੰਬੰਧੀ ਸਿੱਧੀ ਈਮੇਲ ਵੀ ਕੀਤੀਆਂ ਗਈਆਂ ਹਨ। ਪੱਤਰ ਵਿੱਚ ਉਹਨਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਲੈਣ ਦੀ ਅਪੀਲ ਕੀਤੀ ਹੈ।

ਧੰਜੂ ਨੇ ਕਿਹਾ ਕਿ ਭਾਈਚਾਰੇ ਵਲੋਂ ਆਪਣੇ ਸੰਸਦ ਮੈਂਬਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਅੰਮ੍ਰਿਤਸਰ ਨੂੰ ਟੋਰਾਂਟੋ ਅਤੇ ਵੈਨਕੂਵਰ ਨਾਲ ਜੋੜਣ ਸੰਬੰਧੀ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਮੰਤਰੀ ਹਰਦੀਪ ਸਿੰਘ ਪੂਰੀ ਅਤੇ ਏਅਰ ਇੰਡੀਆ ਤੱਕ ਵੀ ਪਹੁੰਚ ਕਰਨ।

ਇਹ ਵੀ ਮੰਗ ਕੀਤੀ ਗਈ ਹੈ ਕਿ ਉਹ ਕੈਨੇਡਾ ਦੀ ਏਅਰਲਾਈਨ ਏਅਰ ਕਨੇਡਾ ਨਾਲ ਵੀ ਇਸ ਸੰਬੰਧੀ ਗੱਲਬਾਤ ਕਰਨ ਤਾਂ ਜੋ ਆਉਣ ਵਾਲੇ ਮਹੀਨਿਆਂ ਵਿੱਚ ਉਡਾਣਾਂ ਦੇ ਵਧਣ ਨਾਲ, ਅੰਮ੍ਰਿਤਸਰ ਲਈ ਉਡਾਣ ਸ਼ੁਰੂ ਕਰਨ ਲਈ ਵੀ ਵਿਚਾਰ ਕੀਤੀ ਜਾਵੇ। ਇਹ ਦੋਨੋਂ ਏਅਰਲਾਈਨਾਂ ਇਸ ਸਮੇਂ ਦਿੱਲੀ ਤੋਂ ਇਹਨਾਂ ਦੋਨਾਂ ਸ਼ਹਿਰਾਂ ਲਈ ਉਡਾਣਾਂ ਦਾ ਸੰਚਾਲਨ ਕਰ ਰਹੀਆਂ ਹਨ।

ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਮਨਮੋਹਨ ਸਿੰਘ ਬਰਾੜ ਅਤੇ ਸਰਪ੍ਰਸਤ ਡਾ: ਚਰਨਜੀਤ ਸਿੰਘ ਗੁਮਟਾਲਾ ਨੇ ਵੀ ਇੱਕ ਲਿਖਤੀ ਪੱਤਰ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ 400 ਸਾਲਾ ਸ਼ਤਾਬਦੀ ਦੌਰਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ ਜਿਸ ਨਾਲ ਲੱਖਾਂ ਯਾਤਰੀਆਂ ਨੂੰ ਲਾਭ ਹੋਵੇਗਾ ਅਤੇ ਵਿਸ਼ਵ ਭਰ ਵਿੱਚ ਸਦਭਾਵਨਾ ਦਾ ਸੰਦੇਸ਼ ਮਿਲੇਗਾ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...