Sunday, April 28, 2024

ਵਾਹਿਗੁਰੂ

spot_img
spot_img

DAP ਦੀ ਕੀਮਤ ਵਿੱਚ 1400 ਰੁਪਏ ਪ੍ਰਤੀ ਕੁਇੰਟਲ ਵਾਧਾ ਕੇਂਦਰ ਦਾ ਇਕ ਹੋਰ ਕਿਸਾਨ ਵਿਰੋਧੀ ਕਦਮ: Sukhjinder Randhawa

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਪਰੈਲ
ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਡੀ.ਏ.ਪੀ. ਵਿੱਚ 2400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 3800 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਸਖਤ ਆਲੋਚਨਾ ਕੀਤੀ।

ਉਨ੍ਹਾਂ ਇਸ ਹੱਦੋਂ ਵੱਧ ਕੀਤੇ ਵਾਧੇ ਨੂੰ ਕੇਂਦਰ ਸਰਕਾਰ ਦਾ ਇਕ ਹੋਰ ਕਿਸਾਨ ਵਿਰੋਧੀ ਕਾਰਨਾਮਾ ਦੱਸਿਆ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੀ 50 ਕਿਲੋ ਦੀ ਬੋਰੀ ਜਿਸ ਦਾ ਭਾਅ ਪਹਿਲਾ 1200 ਰੁਪਏ ਸੀ, ਹੁਣ 1900 ਰੁਪਏ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪ੍ਰਤੀ ਕੁਇੰਟਲ 1400 ਰੁਪਏ ਵਾਧਾ ਕੀਤਾ ਗਿਆ ਹੈ।

ਆਪਣੇ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ 1400 ਰੁਪਏ ਪ੍ਰਤੀ ਕੁਇੰਟਲ ਨੂੰ ਪੂਰੀ ਤਰ੍ਹਾਂ ਬੇਤੁਕਾ ਤੇ ਤਾਨਾਸ਼ਾਹੀ ਫੈਸਲਾ ਦੱਸਦਿਆਂ ਆਖਿਆ ਕਿ ਕੋਵਿਡ-19 ਵਿੱਚ ਆਏ ਹਾਲੀਆ ਦੂਜੇ ਸਿਖਰ ਦਰਮਿਆਨ ਕੀਤਾ ਇਹ ਵਾਧਾ ਕਿਸਾਨਾਂ ਲਈ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੰਦਵਾੜੇ ਕਾਰਨ ਖੇਤੀਬਾੜੀ ਖੇਤਰ ਪਹਿਲਾਂ ਹੀ ਭਰਪੂਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।

ਇਸ ਕਿਸਾਨ ਵਿਰੋਧੀ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਰੂਪ ਵਿੱਚ ਦੋਸ਼ੀ ਠਹਿਰਾਉਂਦਿਆਂ ਸ. ਰੰਧਾਵਾ ਨੇ ਕਿਹਾ ਕਿ ਡੀ.ਏ.ਪੀ. ਦੀਆਂ ਕੀਮਤਾਂ ਵਿੱਚ ਕੀਤਾ ਅਥਾਹ ਵਾਧੇ ਕਿਸਾਨਾਂ ਦੇ ਜ਼ਖਮਾਂ ਉਤੇ ਲੂਣ ਛਿੜਕਣ ਦੇ ਬਰਾਬਰ ਹੈ ਜਿਹੜੇ ਪਹਿਲਾਂ ਹੀ ਕਾਲੇ ਖੇਤੀ ਕਾਨੂੰਨੀ ਦੀ ਮਾਰ ਝੱਲਦੇ ਹੋਏ ਆਪਣਾ ਘਰ-ਖੇਤ ਛੱਡ ਕੇ ਦਿੱਲੀ ਦੀਆਂ ਬਰੂਹਾਂ ਉਤੇ ਬੈਠੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦੇ ਜੁਮਲੇ ਨਾਲ ਸੱਤਾ ਵਿੱਚ ਆਈ ਐਨ.ਡੀ.ਏ. ਸਰਕਾਰ ਕਿਸਾਨੀ ਦਾ ਲੱਕ ਤੋੜਨ ਉਤੇ ਉਤਾਰੂ ਹੈ।

ਇਸ ਵਾਧੇ ਨੂੰ ਮੂਲੋਂ ਰੱਦ ਕਰਦਿਆਂ ਸ. ਰੰਧਾਵਾ ਨੇ ਕੇਂਦਰ ਨੂੰ ਕਿਹਾ ਕਿ ਇਸ ਕਿਸਾਨ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਵੋ ਨਹੀਂ ਤਾਂ ਇਸ ਦਾ ਭਾਰੀ ਖਮਿਆਜ਼ਾ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਭੁਗਤਣਾ ਪਵੇਗਾ।

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...