Wednesday, May 8, 2024

ਵਾਹਿਗੁਰੂ

spot_img
spot_img

ਪਟਵਾਰੀਆਂ ਦੀਆਂ ਅਸਾਮੀਆਂ ਲਈ 200 ਗੁਣਾ ਅਰਜ਼ੀਆਂ ਦਾ ਮਤਲਬ ਕਿ ਕੈਪਟਨ ਸਰਕਾਰ ਰੁਜ਼ਗਾਰ ਦੇਣ ’ਚ ਫ਼ੇਲ੍ਹ ਰਹੀ: ਪ੍ਰੋ: ਬਲਜਿੰਦਰ ਕੌਰ, ਰੁਪਿੰਦਰ ਰੂਬੀ

- Advertisement -

ਯੈੱਸ ਪੰਜਾਬ
ਚੰਡੀਗੜ, 9 ਅਪ੍ਰੈਲ, 2021 –
ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਨੌਕਰੀਆਂ ਦੇਣ ਦੇ ਨਾਂ ‘ਤੇ ਨੌਜਵਾਨਾਂ ਨੂੰ ਧੋਖਾ ਦੇ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਮੰਗੀਆਂ ਦਰਖ਼ਾਸਤਾਂ ਦੇ ਵਿਰੁਧ 2 ਲੱਖ 33 ਹਜ਼ਾਰ ਬੇਰੁਜ਼ਗਾਰਾਂ ਵੱਲੋਂ ਫਾਰਮ ਭਰੇ ਗਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਸਰਕਾਰ ਰੁਜ਼ਗਾਰ ਦੇਣ ਵਿਚ ਪੂਰੀ ਤਰਾਂ ਫ਼ੇਲ ਹੋਈ ਹੈ।

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਕੀਤਾ ਹੈ।

ਪਾਰਟੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਪੰਜਾਬ ਦੀ ਸੱਤਾ ‘ਤੇ ਕਾਬਜ ਹੋਏ ਸਨ , ਪਰ ਉਨਾਂ ਸਰਕਾਰੀ ਵਿਭਾਗਾਂ ਨੂੰ ਤੋੜ ਕੇ ਹਜ਼ਾਰਾਂ ਨੌਕਰੀਆਂ ਹੀ ਖ਼ਤਮ ਕਰ ਦਿੱਤੀਆਂ।

ਪ੍ਰੋ. ਬਲਜਿੰਦਰ ਕੌਰ ਨੇ ਖੁਲਾਸ਼ਾ ਕੀਤਾ ਕਿ ਕਾਂਗਰਸ ਸਰਕਾਰ ਨੇ ਚਾਰ ਸਾਲ ਬੀਤ ਜਾਣ ‘ਤੇ ਪਿਛਲੀ ਦਿਨੀਂ ਸੂਬੇ ਵਿਚ ਪਟਵਾਰੀਆਂ ਦੀਆਂ 1152 ਅਸਾਮੀਆਂ ਭਰਨ ਲਈ ਇਸ਼ਤਿਹਾਰ ਦਿੱਤਾ ਸੀ, ਇਨਾਂ ਅਸਾਮੀਆਂ ‘ਤੇ ਨੌਕਰੀ ਲੈਣ ਲਈ 2 ਲੱਖ 33 ਹਜ਼ਾਰ ਬੇਰੁਜ਼ਗਾਰਾਂ ਨੇ ਫਾਰਮ ਭਰੇ ਹਨ।

ਜਿਸ ਤੋਂ ਪਤਾ ਚਲਦਾ ਹੈ ਕਿ ਇੱਕ ਅਸਾਮੀ ਲਈ 200 ਵਿਅਕਤੀਆਂ ਵੱਲੋਂ ਨੌਕਰੀਆਂ ਲਈ ਫਾਰਮ ਭਰੇ ਗਏ ਹਨ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਕੇਵਲ 1152 ਨੌਕਰੀਆਂ ਦੇਣ ਐਲਾਨ ਸੂਬੇ ਦੇ ਬੇਰੁਜ਼ਗਾਰਾਂ ਕੋਲੋਂ 10 ਕਰੋੜ ਤੋਂ ਜ਼ਿਆਦਾ ਦੀ ਰਕਮ ਇੱਕਠੀ ਕੀਤੀ ਹੈ, ਜਿਸ ਨਾਲ ਸੂਬੇ ਦੇ ਲੋਕਾਂ ‘ਤੇ ਆਰਥਿਕ ਬੋਝ ਪਿਆ।

ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਮੱਥੇ ਲਾ ਕੇ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਮੁੱਖ ਮੰਤਰੀ ਬਣ ਕੇ ਕੈਪਟਨ ਅਮਰਿੰਦਰ ਸਿੰਘ ਸਾਰੇ ਵਾਅਦਿਆਂ ਤੋਂ ਮੁੱਕਰ ਗਿਆ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...