Tuesday, May 7, 2024

ਵਾਹਿਗੁਰੂ

spot_img
spot_img

ਕੋਟਕਪੂਰਾ ਗੋਲੀਕਾਂਡ ਦੇ ਇਨਸਾਫ਼ ਦਾ ਰਾਹ ਹੋਰ ਲੰਮੇਰਾ ਹੋਇਆ, ਅਕਾਲੀ ਦਲ ਡੈਮੋਕਰੇਟਿਕ ਦੀ ਹੰਗਾਮੀ ਮੀਟਿੰਗ 12 ਅਪ੍ਰੈਲ ਨੂੰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਪ੍ਰੈਲ 2021:
ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸ਼ੁਕਰਵਾਰ ਨੂੰ ਸੁਣਾਏ ਗਏ ਫੈਸਲੇ ਤੋਂ ਉਤਪੰਨ ਸਥਿੱਤੀ ਤੇ ਵਿਚਾਰ ਕਰਨ ਲਈ, ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ, ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਇੱਕ ਹੰਗਾਮੀ ਮੀਟਿੰਗ ਸੋਮਵਾਰ 12 ਅਪ੍ਰੈਲ ਨੰੁ ਦਿਨ ਦੇ 11 ਵਜੇ ਪਾਰਟੀ ਦੇ ਮੁੱਖ ਦਫਤਰ, ਪਲਾਟ ਨੰਬਰ-92, ਸੈਕਟਰ 82 ਮੁਹਾਲੀ ਵਿਖੇ ਸੱਦ ਲਈ ਹੈ।

ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਬਾਦਲ ਪਰਿਵਾਰ ਅਤੇ ਕੈਪਟਨ ਸਰਕਾਰ ਦੀ ਮਿਲੀ ਭੁਗਤ ਕਾਰਨ, ਸਿੱਖ ਕੌਮ ਨੂੰ ਮਿਲਣ ਵਾਲੇ ਇਨਸਾਫ਼ ਦੀ ਡਗਰ ਹੁਣ ਹੋਰ ਦੂਰ ਹੋ ਗਈ ਹੈ।

ਪੰਜਾਬ ਸਰਕਾਰ ਦੇ ਵਕੀਲਾਂ ਦਾ ਇਸ ਮਾਮਲੇ ਵਿੱਚ, ਬਿਨਾਂ ਕਿਸੇ ਖਾਸ ਉਜ਼ਰ ਦੇ, ਹਾਈ ਕੋਰਟ ਵਿੱਚ ਯਕਦਮ ਹਥਿਆਰ ਸੁੱਟ ਦੇਣਾਂ , ਸਿੱਖ ਕੌਮ ਵਿਰੁੱਧ ਕੀਤੀ ਗਈ ਕਿਸੇ ਗੰਭੀਰ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ।

ਸਰਦਾਰ ਬੀਰ ਦਵਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਇਸ ਤੋਂ ਇਲਾਵਾ ਇਕ ਮਈ ਨੂੰ ਆ ਰਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ, ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀਆਂ ਚੱਲ ਰਹੀਆਂ ਚੋਣਾਂ, ਕਿਸਾਨ ਅੰਦੋਲਨ ਅਤੇ ਇਸ ਦੀ ਪ੍ਰਗਤੀ, ਭਾਰਤ ਸਰਕਾਰ ਵੱਲੋਂ ਕਿਸਾਨਾ ਨੂੰ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ, ਪੰਜਾਬ ਦੇ ਆੜ੍ਹਤੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਰੇੜਕੇ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਤੋਂ ਬਿਨਾਂ ਹੋਰ ਵੀ ਬਹੁਤ ਸਾਰੇ ਮਹੱਤਵਪੂਰਨ ਮਾਮਲਿਆ ਤੇ ਵਿਚਾਰ ਕਰਨਾ ਵੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਹੈ।

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...