Saturday, May 4, 2024

ਵਾਹਿਗੁਰੂ

spot_img
spot_img

Sukhbir Badal ਨੇ Janmeja Singh Sekhon ਦੀ ਟਿਕਟ ਐਲਾਨੀ, ਹਲਕਾ ਬਦਲਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਪ੍ਰੈਲ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ, ਜਿਨ੍ਹਾਂ ਨੇ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਟਿਕਟਾਂ ਦੇ ਐਲਾਨ ਦਾ ਸਿਲਸਿਲਾ ‘ਪੰਜਾਬ ਮੰਗਦਾ ਜਵਾਬ’ ਰੈਲੀਆਂ ਰਾਹੀਂ ਵਿੱਢਦੇ ਹੋਏ ਪਾਰਟੀ ਦੇ ਵੱਖ ਵੱਖ ਹਲਕਿਆਂ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ, ਨੇ ਅੱਜ ਇਕ ਹੋਰ ਟਿਕਟ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਮੱਦੇਨਜ਼ਰ ਰੈਲੀਆਂ ’ਤੇ ਲਗਾਈ ਗਈ ਪਾਬੰਦੀ ਕਾਰਨ ਇਹ ਐਲਾਨ ਕਿਸੇ ਰੈਲੀ ਵਿੱਚ ਨਹੀਂ ਕੀਤਾ ਗਿਆ।

ਸ: ਸੁਖ਼ਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ: ਜਨਮੇਜਾ ਸਿੰਘ ਸੇਖੋਂ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ ਪਰ ਉਨ੍ਹਾਂ ਦਾ ਵਿਧਾਨ ਸਭਾ ਹਲਕਾ ਬਦਲ ਦਿੱਤਾ ਗਿਆ ਹੈ।

ਮੌੜ ਮੰਡੀ ਤੋਂ ਪਾਰਟੀ ਦੇ ਉਮੀਦਵਾਰ ਰਹੇ ਸ: ਜਨਮੇਜਾ ਸਿੰਘ ਸੇਖੋਂ ਨੂੰ ਇਸ ਵਾਰ ਜ਼ੀਰਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦਾ ਮਤਲਬ ਇਹ ਹੈ ਕਿ ਜੇ ਕਾਂਗਰਸ ਆਪਣਾ ਉਮੀਦਵਾਰ ਮੁੜ ‘ਰਿਪੀਟ’ ਕਰਦੀ ਹੈ ਤਾਂ ਸ: ਸੇਖ਼ੋਂ ਦਾ ਮੁਕਾਬਲਾ ਨੌਜਵਾਨ ਕਾਂਗਰਸ ਆਗੂ ਅਤੇ ਜ਼ੀਰਾ ਦੇ ਵਿਧਾਇਕ ਸ: ਕੁਲਬੀਰ ਸਿੰਘ ਜ਼ੀਰਾ ਨਾਲ ਹੋ ਸਕਦਾ ਹੈ।

ਅਜੇ ਇਹ ਸਪਸ਼ਟ ਨਹੀਂ ਹੈ ਕਿ ਪਾਰਟੀ ਮੌੜ ਹਲਕੇ ਤੋਂ ਕਿਸ ਉਮੀਦਵਾਰ ਐਲਾਨੇਗੀ ਪਰ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਮੌੜ ਹਲਕੇ ਤੋਂ ਪਾਰਟੀ ਦੇ ਇਕ ਹੋਰ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ: ਸਿਕੰਦਰ ਸਿੰਘ ਮਲੂਕਾ ਨੂੰ ਉਮੀਦਵਾਰ ਐਲਾਨ ਸਕਦੀ ਹੈ।

ਅੱਜ ਸ: ਸੁਖ਼ਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਐਲਾਨ ਨਾਲ ਹੁਣ ਤਕ ਅਕਾਲੀ ਦਲ ਵੱਲੋਂ 6 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਕੀਤੇ ਗਏ ਐਲਾਨਾਂ ਅਨੁਸਾਰ ਸ:ਸੁਖ਼ਬੀਰ ਸਿੰਘ ਬਾਦਲ ਖ਼ੁਦ ਜਲਾਲਾਬਾਦ ਤੋਂ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਖ਼ੇਮਕਰਨ ਤੋਂ, ਸਾਬਕਾ ਵਿਧਾਇਕ ਸ: ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ, ਸਾਬਕਾ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਅਟਾਰੀ ਤੋਂ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ ਨੂੰ ਡੇਰਾ ਬੱਸੀ ਹਲਕੇ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...