Sunday, April 28, 2024

ਵਾਹਿਗੁਰੂ

spot_img
spot_img

ਬਲਬੀਰ ਸਿੰਘ ਸਿੱਧੂ ਨੇ ਕੀਤੀ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਪੈ੍ਰਲ, 2021L:
ਕੋਵਿਡ-19 ਟੀਕਾਕਰਨ ਮੁਹਿੰਮ ਅਤੇ ਕੋਵਿਡ ਕੇਅਰ ਹਸਪਤਾਲਾਂ ਵਿੱਚ ਇਲਾਜ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਖਰੜ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੋਪੜ ਵਿਖੇ 4 ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇੇ ਸਿਹਤ ਵਿਭਾਗ ਪੰਜਾਬ ਵੱਲੋਂ 2500 ਤੋਂ ਵੱਧ ਕੇਂਦਰਾਂ ਵਿੱਚ ਵਿਆਪਕ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਥੇ ਲਾਭਪਾਤਰੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਉਨ੍ਹਾਂ ਵੱਲੋਂ ਅੱਜ ਗਰਾਉਂਡ ਜ਼ੀਰੋ ਲੈਵਲ ’ਤੇ ਅਚਨਚੇਤ ਚੈਕਿੰਗ ਕੀਤੀ ਗਈ।

ਟੀਕਾਕਰਨ ਕੇਂਦਰਾਂ ਵਿਖੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਅਪੀਲ ਕੀਤੀ ਕਿ ਉਹ ਟੀਕਾਕਰਨ ਲਈ ਹੋਰਾਂ ਨੂੰ ਵੀ ਪ੍ਰੇਰਿਤ ਕਰਨ ਅਤੇ ਕੋਵਿਡ-19 ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਨੂੰ ਦੂਰ ਕਰਨ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਸਟਾਫ ਨੂੰ ਵੀ ਇਹ ਹਦਾਇਤ ਕੀਤੀ ਕਿ ਉਹ ਟੀਕਾਕਰਨ ਕਰਵਾਉਣ ਲਈ ਆ ਰਹੇ ਸਾਰੇ ਲਾਭਪਾਤਰੀਆਂ ਨੂੰ ਚੰਗੀ ਤਰ੍ਹਾਂ ਜਾਗਰੂਕ ਕਰਨ।

ਸ. ਸਿੱਧੂ ਨੇ ਦੱਸਿਆ ਕਿ ਰਾਜ ਵਿੱਚ ਟੀਕੇ ਦੀ ਘਾਟ ਸਬੰਧੀ ਮੁੱਖ ਮੰਤਰੀ ਪੰਜਾਬ ਦੀ ਅਪੀਲ ‘ਤੇ ਅਮਲ ਕਰਦਿਆਂ ਕੇਂਦਰ ਸਰਕਾਰ ਵੱਲੋਂ ਕੱਲ੍ਹ ਤੱਕ ਟੀਕੇ ਦੀਆਂ 4 ਲੱਖ ਖੁਰਾਕਾਂ ਦੀ ਤਾਜ਼ਾ ਖੇਪ ਭੇਜੀ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਈ.ਪੀ.ਆਈ. ਅਧਿਕਾਰੀ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਨੂੰ ਕੇਂਦਰ ਸਰਕਾਰ ਤੋਂ ਕੋਵਿਡ-19 ਟੀਕਾ ਭੇਜੇ ਜਾਣ ਦੀ ਸੂਚਨਾ ਮਿਲੀ ਹੈ ਜੋ ਕਿ ਹਵਾਈ ਜਹਾਜ਼ ਜ਼ਰੀਏ ਚੰਡੀਗੜ੍ਹ ਏਅਰਪੋਰਟ ’ਤੇ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਗੀਆਂ 1 ਲੱਖ ਵਾਇਲਜ਼ (ਸ਼ੀਸ਼ੀਆਂ) ਦੀ ਮੰਗ ਦੇ ਮੁਕਾਬਲੇ ਕੁੱਲ 40,000 ਸ਼ੀਸ਼ੀਆਂ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰ ਸ਼ੀਸ਼ੀ ਵਿਚ ਵੈਕਸੀਨ ਦੀਆਂ 10 ਖੁਰਾਕਾਂ ਹੁੰਦੀਆਂ ਹਨ।

ਮੰਗ ਅਤੇ ਸਪਲਾਈ ਨੀਤੀ ਅਨੁਸਾਰ ਟੀਕਿਆਂ ਨੂੰ ਤਰਕਸੰਗਤ ਬਣਾਉਣ ਦੀ ਜ਼ਰੂਰਤ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਕੋਵਿਡ-19 ਟੀਕੇ ਦੇ ਸਟਾਕ ਦੀ ਨਿੱਜੀ ਤੌਰ ’ਤੇ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਲਡ ਚੇਨ ਨੂੰ ਕਾਇਮ ਰੱਖਦਿਆਂ ਮੰਗ ਅਨੁਸਾਰ ਟੀਕੇ ਦਾ ਸਟਾਕ ਸਪਲਾਈ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਣਉੱਚਿਤ ਬਰਬਾਦੀ ਦੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਵਿਖੇ 154 ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ 22 ਨੋਡਲ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਤੈਨਾਤ ਕੀਤੇ ਗਏ ਹਨ।

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...