Saturday, April 27, 2024

ਵਾਹਿਗੁਰੂ

spot_img
spot_img

ਆੜ੍ਹਤੀਆਂ ਨਾਲ ਸਾਰੇ ਰੇੜਕੇ ਮੁੱਕੇ, ਕਿਸਾਨਾਂ ਦੀ ਫ਼ਸਲ ਦੀ ਹੋਵੇਗੀ ਪੂਰੀ ਅਦਾਇਗੀ: ਭਾਰਤ ਭੂਸ਼ਣ ਆਸ਼ੂ

- Advertisement -

ਯੈੱਸ ਪੰਜਾਬ
ਰਾਜਪੁਰਾ, 10 ਅਪ੍ਰੈਲ, 2021 –
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਅਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ ‘ਚ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਦਾਣਾ ਮੰਡੀ ਤੋਂ ਕਰਵਾਈ। ਆੜਤੀਆਂ ਵੱਲੋਂ ਆਪਣੀ ਹੜਤਾਲ ਵਾਪਸ ਲੈਣ ‘ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਇਸ ਵਾਰ ਕੇਂਦਰ ਦੇ ਅੜੀਅਲ ਤੇ ਮਾੜੇ ਰਵੱਈਏ ਕਰਕੇ ਕਣਕ ਦੀ ਖਰੀਦ ਦੇ ਚੁਣੌਤੀ ਭਰੇ ਕਾਰਜ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨਿਰਵਿਘਨ ਅਤੇ ਬਿਨ੍ਹਾਂ ਰੁਕਾਵਟ ਮੁਕੰਮਲ ਕਰੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਵਿਜੇ ਕਾਲੜਾ ਵੀ ਮੌਜੂਦ ਸਨ। ਉਨ੍ਹਾਂ ਪਿੰਡ ਨੀਲਪੁਰ ਦੇ ਕਿਸਾਨ ਦਲੀਪ ਕੁਮਾਰ ਦੀ ਕਣਕ ਦੀ ਬੋਲੀ ਕਰਵਾਈ।

ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਸ਼ਾ ਮੁਤਾਬਕ ਆੜਤੀਆਂ ਨਾਲ ਸਾਰੇ ਰੇੜਕੇ ਮੁਕਾਕੇ ਵਿੱਚ ਵਿਚਾਲੇ ਦਾ ਰਸਤਾ ਅਖ਼ਤਿਆਰ ਕਰਕੇ ਆੜਤੀਆਂ ਦੀ ਭੂਮਿਕਾ ਨੂੰ ਇਸ ਖਰੀਦ ਪ੍ਰਕ੍ਰਿਆ ‘ਚ ਪਹਿਲਾਂ ਦੀ ਤਰ੍ਹਾਂ ਹੀ ਬਣਾ ਕੇ ਰੱਖਿਆ ਹੈ, ਇਸ ਨਾਲ ਜਿੱਥੇ ਕਿਸਾਨਾਂ ਦੀ ਫ਼ਸਲ ਦੀ ਪੂਰੀ ਤੇ ਵਾਜਬ ਅਦਾਇਗੀ ਹੋਵੇਗੀ, ਉਥੇ ਹੀ ਆੜਤੀਆਂ ਦਾ ਬਣਦਾ ਕਮਿਸ਼ਨ ਤੇ ਮਜ਼ਦੂਰਾਂ ਦੀ ਮਜ਼ਦੂਰੀ ਤੇ ਟਰਾਂਸਪੋਰਟਰਾਂ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ‘ਚ ਸਿੱਧੀ ਜਾਵੇਗੀ।

ਉਨ੍ਹਾਂ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਪਿਛਲੀਆਂ 8 ਫ਼ਸਲਾਂ ਚੁੱਕੀਆਂ ਉਸੇ ਤਰ੍ਹਾਂ ਇਸ ਵਾਰ ਵੀ ਕੋਵਿਡ ਮਹਾਂਮਾਰੀ ਦੀ ਚੁਣੌਤੀ ਦੇ ਬਾਵਜੂਦ ਰਾਜ ਭਰ ‘ਚ ਸਥਾਪਤ ਕੀਤੇ 4000 ‘ਚ 135 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਖਰੀਦ ਦਾ ਟੀਚਾ ਸਰ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ‘ਚ ਜਿੱਥੇ ਕੋਵਿਡ ਮਹਾਂਮਾਰੀ ਨੂੰ ਧਿਆਨ ‘ਚ ਰੱਖਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਉਥੇ ਹੀ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਆੜਤੀਆਂ ਦੀ ਮੰਗ ਮੁਤਾਬਕ ਪਾਸ ਪ੍ਰਣਾਲੀ ਦਾ ਵਿਕੇਂਦਰੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਭਾਜਪਾ ਦੀ ਮਨਸ਼ਾ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਬਾਹਰੋਂ ਆਉਣ ਵਾਲੇ ਅਨਾਜ ਨੂੰ ਫੜਨ ਲਈ ਸਾਰੀਆਂ ਖਰੀਦ ਏਜੰਸੀਆਂ, ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਲੱਗਿਆ ਹੋਇਆ ਹੈ, ਕਿਊਂਕਿ ਨਗ਼ਦ-ਕ੍ਰੈਡਿਟ ਸੀਮਾ (ਸੀ.ਸੀ.ਐਲ) ਪੰਜਾਬ ਦੇ ਕਿਸਾਨਾਂ ਦੀ ਫ਼ਸਲ ਲਈ ਜਾਰੀ ਹੋਈ ਹੈ।

ਇੱਕ ਸਵਾਲ ਦੇ ਜਵਾਬ ‘ਚ ਸ੍ਰੀ ਆਸ਼ੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਤਿੰਨ ਕਾਲੇ ਖੇਤੀਬਾੜੀ ਕਾਨੂੰਨ ਲਾਗੂ ਕਰਵਾਉਣ ਲਈ ਜਿਸ ਤਰ੍ਹਾਂ ਆੜਤੀਆਂ ਦੀ ਬਾਂਹ ਮਰੋੜਨ ਦੇ ਕਦਮ ਚੁੱਕੇ ਹਨ, ਉਸ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਡੱਟਕੇ ਆੜਤੀਆਂ ਦਾ ਸਾਥ ਦੇਵੇਗੀ ਜਦੋਂਕਿ ਸੂਬਾ ਸਰਕਾਰ ਨੇ ਇਹ ਬਿਲ ਵਾਪਸ ਕਰਵਾਉਣ ਲਈ ਪਹਿਲਾਂ ਹੀ ਪਹਿਲਕਦਮੀ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹਨ ਦਾ ਫੈਸਲਾ ਕੀਤਾ ਹੋਇਆ ਹੈ।

ਇਸ ਤੋਂ ਮਗਰੋਂ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆੜਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਕਾਲੜਾ, ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ, ਅਮਰਜੀਤ ਸਿੰਘ ਰਾਜੇਆਣਾ, ਹਰਬੰਸ ਰੋਸ਼ਾ, ਸੁਖਵਿੰਦਰ ਸੁੱਖੀ, ਸਾਧੂ ਰਾਮ ਭੱਟਮਾਜਰਾ, ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਸ੍ਰੀ ਬਲਦੇਵ ਸਿੰਘ ਗੱਦੋਮਾਜਰਾ, ਸੰਯੁਕਤ ਡਾਇਰੈਕਟਰ ਅੰਜੂਮਨ ਭਾਸਕਰ, ਐਸ.ਡੀ.ਐਮ. ਖ਼ਸ਼ਦਿਲ ਸਿੰਘ, ਡੀ.ਐਫ.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ, ਡੀਐਮਓ ਅਜੈਪਾਲ ਸਿੰਘ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ, ਮਾਰਕੀਟ ਕਮੇਟੀ ਸਕੱਤਰ ਜੈ ਵਿਜੈ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜਤੀਏ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...