Saturday, May 4, 2024

ਵਾਹਿਗੁਰੂ

spot_img
spot_img

ਕੇਂਦਰ ਦੇ ਅੜੀਅਲ ਰਵੱਈਏ ਦੇ ਬਾਵਜੂਦ ਕਣਕ ਦਾ ਹਰ ਦਾਣਾ ਖਰੀਦਿਆ ਜਾਵੇਗਾ: ਰਾਣਾ ਗੁਰਜੀਤ ਸਿੰਘ

- Advertisement -

ਯੈੱਸ ਪੰਜਾਬ
ਕਪੂਰਥਲਾ, 11 ਅਪ੍ਰੈਲ, 2021:
ਕਪੂਰਥਲਾ ਜਿਲ੍ਹੇ ਅੰਦਰ ਅੱਜ ਦਾਣਾ ਮੰਡੀ ਕਪੂਰਥਲਾ ਤੇ ਭੁਲੱਥ ਵਿਖੇ ਕਣਕ ਦੀ ਸਰਕਾਰੀ ਖ੍ਰੀਦ ਸ਼ੁਰੂ ਹੋ ਗਈ ਹੈ। ਕਪੂਰਥਲਾ ਵਿਖੇ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।

ਇਸ ਮੌਕੇ ਪਨਗਰੇਨ ਵਲੋਂ ਕਿਸਾਨ ਸੰਤੋਖ ਸਿੰਘ ਵਾਸੀ ਪਿੰਡ ਕਾਸ਼ੋਚਾਹਲ ਦੀ 77 ਕੁਇੰਟਲ ਕਣਕ ਦੀ ਪਹਿਲੀ ਖਰੀਦ ਕੀਤੀ ਗਈ, ਜਦਕਿ ਭੁਲੱਥ ਮੰਡੀ ਵਿਖੇ ਮਾਰਕਫੈਡ ਵਲੋਂ ਕਿਸਾਨ ਰਘੁਬੀਰ ਸਿੰਘ ਪਿੰਡ ਬਗਵਾਨਪੁਰ ਤੇ ਭੱਲਾ ਸਿੰਘ ਪਿੰਡ ਬਗਵਾਨਪੁਰ ਦੀ ਕਣਕ ਖਰੀਦੀ ਗਈ। ਜਿਲ੍ਹੇ ਅੰਦਰ ਅੱਜ 170 ਮੀਟਰਿਕ ਟਨ ਕਣਕ ਦੀ ਖ੍ਰੀਦ ਕੀਤੀ ਗਈ।

ਕਪੂਰਥਲਾ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ ਵਿਚ ਅੜਿੱਕੇ ਡਾਹੁਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਦੀ ਫਸਲ ਦਾ ਹਰ ਦਾਣਾ ਖਰੀਦਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ’ਤੇ ਯਤਨ ਕਰਕੇ ਕਣਕ ਦੀ ਖਰੀਦ ਦੀ ਪੁਰਾਣੀ ਵਿਵਸਥਾ ਨੂੰ ਲਾਗੂ ਕੀਤਾ ਗਿਆ ਹੈ ਜਿਸ ਨਾਲ ਆੜ੍ਹਤੀਆਂ ਤੇ ਕਿਸਾਨਾਂ ਦੀ ਦਹਾਕਿਆਂ ਪੁਰਾਣੀ ਸਾਂਝ ਬਰਕਰਾਰ ਰੱਖੀ ਜਾ ਸਕੇਗੀ ਤੇ ਪੰਜਾਬ ਦੇ ਅਰਥਚਾਰੇ ਨੂੰ ਵੀ ਬਚਾਇਆ ਜਾ ਸਕੇਗਾ।

ਇਸ ਮੌਕੇ ਜਿਲ੍ਹਾ ਖੁਰਾਕ ਤੇ ਸਪਲਾਈ ਕੰਟੋਰਲਰ ਸ੍ਰੀਮਤੀ ਗੀਤਾ ਬਿਸੰਭੂ ਤੇ ਜਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਅੰਦਰ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਇਸ ਵਿਚ ਤੇਜੀ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਾਰੀਆਂ 42 ਪੱਕੀਆਂ ਤੇ ਆਰਜ਼ੀ ਮੰਡੀਆਂ ਵਿਖੇ ਕਿਸਾਨਾਂ ਦੀ ਸਹੂਲਤ ਤੇ ਕੋਵਿਡ ਦੇ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਕੌੜਾ, ਸਕੱਤਰ ਮਾਰਕੀਟ ਕਮੇਟੀ ਸੰਜੀਵ , ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜ਼ਰ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...