Tuesday, May 7, 2024

ਵਾਹਿਗੁਰੂ

spot_img
spot_img

ਈ.ਟੀ.ਟੀ. ਟੀ.ਈ.ਟੀ. ਪ੍ਰਦਰਸ਼ਨਕਾਰੀਆਂ ਨੂੰ ਬੀ.ਐਸ.ਐਨ.ਐਲ. ਟਾਵਰ ਤੋਂ ਹੇਠਾਂ ਉਤਾਰਨ ਦੀਆਂ ਕੋਸ਼ਿਸਾਂ ਜਾਰੀ: ਡੀ.ਸੀ. ਕੁਮਾਰ ਅਮਿਤ

- Advertisement -

ਯੈੱਸ ਪੰਜਾਬ
ਪਟਿਆਲਾ, 14 ਅਪ੍ਰੈਲ, 2021 –
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਐਸ.ਐਨ.ਐਲ. ਟਾਵਰ ‘ਤੇ ਚੜ੍ਹਕੇ ਪ੍ਰਦਰਸ਼ਨ ਕਰ ਰਹੇ ਈ.ਟੀ.ਟੀ. ਟੀ.ਈ.ਟੀ. ਪ੍ਰਦਰਸ਼ਨਕਾਰੀਆਂ ਨੂੰ ਟਾਵਰ ਤੋਂ ਹੇਠਾਂ ਉਤਾਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ ਅਤੇ ਡੀ.ਐਸ.ਪੀ. ਸਿਟੀ-1 ਯੋਗੇਸ਼ ਸ਼ਰਮਾ ਇਨ੍ਹਾਂ ਦੋਵਾਂ ਪ੍ਰਦਰਸ਼ਨਕਾਰੀਆਂ ਨਾਲ ਲਗਾਤਾਰ ਸੰਪਰਕ ‘ਚ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਪੱਖੋਂ ਯਤਨ ਕਰ ਰਹੇ ਹਨ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਨਾਲ ਇਨ੍ਹਾਂ ਦੇ ਮੁੱਦੇ ਨੂੰ ਵਿਚਾਰ ਕੇ ਇਸ ਮਸਲੇ ਨੂੰ ਹੱਲ ਕਰਵਾਇਆ ਜਾਵੇ ਅਤੇ ਨਾਲ ਹੀ ਇਨ੍ਹਾਂ ਵਿਅਕਤੀਆਂ ਦੀ ਸੁਰੱਖਿਆ ਲਈ ਹੋਰ ਉਪਰਾਲੇ ਵੀ ਤਲਾਸ਼ੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਜੋ ਕਿ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਦੇ ਨਾਲ ਟਾਵਰ ਵਾਲੀ ਥਾਂ ਦਾ ਦੌਰਾ ਕਰਕੇ ਆਏ ਸਨ, ਨੇ ਦੋਵਾਂ ਪ੍ਰਦਰਸ਼ਨਕਾਰੀਆਂ ਨਾਲ ਫੋਨ ‘ਤੇ ਵੀ ਗੱਲਬਾਤ ਕਰਦਿਆਂ ਦੋਵਾਂ ਦੇ ਪਰਿਵਾਰਾਂ ਦੇ ਵਡੇਰੇ ਹਿੱਤਾਂ ਦੇ ਸਨਮੁੱਖ ਇਨ੍ਹਾਂ ਨੂੰ ਟਾਵਰ ਤੋਂ ਹੇਠਾਂ ਉਤਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਦੋਵਾਂ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਯਤਨ ਕਰ ਰਿਹਾ ਹੈ ਅਤੇ ਰਾਜ ਸਰਕਾਰ ਵੀ ਇਨ੍ਹਾਂ ਦੀਆਂ ਯੋਗ ਮੰਗਾਂ ਨੂੰ ਕਾਨੂੰਨੀ ਦਾਇਰੇ ‘ਚ ਰਹਿੰਦੇ ਹੋਏ ਪੂਰਾ ਕਰਨ ਲਈ ਹਮਦਰਦੀ ਵਾਲਾ ਰਵੱਈਆ ਰੱਖਦੀ ਹੈ।

- Advertisement -

ਸਿੱਖ ਜਗ਼ਤ

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...