Wednesday, May 22, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਡਾ: ਬੇਦੀ ਸਟੇਟ ਲੈਵਲ ਐਕਸਪਰਟ ਅਪਰੇਜ਼ਲ ਕਮੇਟੀ ਦੇ ਮੈਂਬਰ ਨਿਯੁਕਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 15 ਅਪ੍ਰੈਲ, 2021 –
ਵਾਤਾਵਰਣ, ਜੰਗਲ ਤੇ ਵਾਤਾਵਰਣ ਬਦਲਾਅ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਉਟੀਕਲ ਸਾਇੰਸਜ਼ ਵਿਭਾਗ ਦੇ ਪ੍ਰੋਫੈਸਰ, ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੂੰ ਸਟੇਟ ਲੈਵਲ ਐਕਸਪਰਟ ਅਪਰਾਈਜ਼ਲ ਕਮੇਟੀ, ਪੰਜਾਬ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਨੇ ਇਸ ਕਮੇਟੀ ਦੇ ਗਜ਼ਟ ਦਾ ਐਲਾਨ ਕਰ ਦਿੱਤਾ ਹੈ।

ਇਹ ਨਿਯੁਕਤੀ ਡਾ. ਬੇਦੀ ਵੱਲੋਂ ਫਾਰਮਾਸਿਊਟੀਕਲ ਅਤੇ ਦਵਾਈਆਂ ਦੀ ਖੋਜ ਵਿਚ ਪਾਏ ਵਡਮੁਲੇ ਯੋਗਦਾਨ ਸਦਕਾ ਕੀਤੀ ਗਈ ਹੈ। ਇਸ ਕਮੇਟੀ ਦਾ ਗਠਨ ਵਾਤਾਵਰਣ ਬਚਾਉ ਐਕਟ ਅਧੀਨ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਨਾਲ ਮਿਲ ਕੇ ਤਿੰਨ ਸਾਲਾਂ ਕੀਤਾ ਗਿਆ ਹੈ।

ਡਾ. ਬੇਦੀ ਦੀ ਚੋਣ ਰਾਜ ਦੇ ਵਾਤਾਵਰਣ ਵਿਭਾਗ ਦੇ ਜੁਆਂਇੰਟ ਡਾਇਰੈਕਟਰ ਦੇ ਨਾਲ ਕਮੇਟੀ ਦੇ ਮੈਂਬਰ ਸਕੱਤਰ ਵੀ ਹੋਣਗੇ।

ਲਗਪਗ 23 ਸਾਲਾਂ ਦਾ ਅਕਾਦਮਿਕ ਤਜ਼ਰਬਾ ਰੱਖਣ ਵਾਲੇ ਡਾ. ਬੇਦੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਫਾਰਮਾਸਿਊਟੀਕਲ ਸਾਂਇੰਸਜ਼ ਵਿਭਾਗ 1997 ਵਿਚ ਜੁਆਇਨ ਕੀਤਾ ਅਤੇ ਪੀ.ਐਚ.ਡੀ ਡਿਗਰੀ ਵੀ ਹਾਸਲ ਕਰਦੇ ਹੋਏ ਵੱਖ ਵੱਖ ਅਕਾਦਮਿਕ, ਪ੍ਰਸ਼ਾਸਨਿਕ ਅਹੁਦਿਆਂ ਉਪਰ ਕਾਰਜਸ਼ੀਲ ਰਹੇ।

ਉਨ੍ਹਾਂ ਨੂੰ ਵੱਖ ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਤੋਂ ਵੀ ਮਾਣ ਹਾਸਲ ਕਰਦਿਆਂ 90 ਪ੍ਰਕਾਸ਼ਨਾਵਾਂ ਕਰਵਾਈਆਂ ਹਨ।

ਉਹ ਯੂਨੀਵਰਸਿਟੀ ਦੇ ਮੌਜੂਦਾ ਇੰਡਸਟਰੀ ਲਿੰਕੇਜ ਪ੍ਰੋਗਰਾਮ ਦੇ ਕੋਆਰਡੀਨੇਟਰ ਹੁੰਦੇ ਹੋਏ ਬਹੁਤ ਸਾਰੇ ਰਾਸ਼ਟਰੀ ਅੰਤਰਰਾਸ਼ਟਰੀ ਮਹੱਤਵਪੂਰਨ ਅਕਾਦਮਿਕ ਸਮਝੌਤੇ ਕਰਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਅ ਰਹੇ ਹਨ।

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...