Tuesday, May 7, 2024

ਵਾਹਿਗੁਰੂ

spot_img
spot_img

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

- Advertisement -

ਯੈੱਸ ਪੰਜਾਬ
ਚੰਡੀਗੜ, 17 ਅਪ੍ਰੈਲ, 2021 –
ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’ ਪਹਿਲ ਦੀ ਜੇਤੂ ਜੋੜੀ ਨਾਲ ਗੱਲਬਾਤ ਕੀਤੀ।

ਮੁੱਖ ਚੋਣਕਾਰ ਦਫ਼ਤਰ ਵਲੋਂ ‘ਇਲੈਕਸ਼ਨ ਸਟਾਰ’ ਪਹਿਲਕਦਮੀ ਦਾ ਐਲਾਨ ਕੌਮੀ ਵੋਟਰ ਦਿਵਸ (ਐਨ.ਵੀ.ਡੀ.) – 2021 ਨੂੰ 25 ਜਨਵਰੀ ਵਾਲੇ ਦਿਨ ਕਾਲਜਾਂ / ਯੂਨੀਵਰਸਿਟੀਆਂ ਵਿੱਚ ਕੈਂਪਸ ਅੰਬੈਸਡਰਜ਼ ਲਈ ਕੀਤਾ ਗਿਆ ਸੀ ਤਾਂ ਜੋ ਉਹ ਚੋਣਾਂ ਸਬੰਧੀ ਗਤੀਵਿਧੀਆਂ ਵਿੱਚ ਵੱਧ-ਚੜਕੇ ਸ਼ਾਮਲ ਹੋਣ ਅਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।

ਭਾਰਤੀ ਚੋਣ ਕਮਿਸ਼ਨ ਨੇ ਈ-ਐਪਿਕ (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਆਈਡੈਂਟਟੀ ਕਾਰਡ) ਦੇ ਰੂਪ ਵਿੱਚ ਬਿਲਕੁਲ ਨਵੀਂ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਨਵੇਂ ਵੋਟਰ ਅਤੇ ਸਾਰੇ ਯੋਗ ਵੋਟਰ ਬੜੀ ਆਸਾਨੀ ਨਾਲ ਆਪਣਾ ਵੋਟਰ ਕਾਰਡ ਡਾਊਨਲੋਡ ਅਤੇ ਪਿ੍ਰੰਟ ਕਰ ਸਕਦੇ ਹਨ।

ਇਸ ਸਹੂਲਤ ਨੂੰ ਨੌਜਵਾਨਾਂ ਵਿੱਚ ਹਰਮਨ ਪਿਆਰਾ ਬਣਾਉਣ ਲਈ ਮੁੱਖ ਚੋਣਕਾਰ ਦਫ਼ਤਰ ਪੰਜਾਬ ਦੇ ਦਫਤਰ ਨੇ ਵੱਧ ਤੋਂ ਵੱਧ ਈ-ਐਪਿਕ ਡਾਊਨਲੋਡ ਕਰਨ ਵਾਲੇ ਨੂੰ ‘ਇਲੈਕਸ਼ਨ ਸਟਾਰ’ ਦਾ ਖ਼ਿਤਾਬ ਦੇਣ ਅਤੇ ਸਟੇਟ ਆਈਕਨ ਸੋਨੂੰ ਸੂਦ ਨਾਲ ਲਾਈਵ ਗੱਲਬਾਤ ਕਰਨ ਦਾ ਐਲਾਨ ਕੀਤਾ।

ਪਹਿਲੇ ਗੇੜ ਦਾ ਮੁਕਾਬਲਾ 16 ਫਰਵਰੀ ਤੋਂ 15 ਮਾਰਚ ਤੱਕ ਨਿਰਧਾਰਤ ਕੀਤਾ ਗਿਆ ਸੀ। ਮੇਹਰ ਚੰਦ ਪਾਲੀਟੈਕਨਿਕ ਕਾਲਜ, ਜਲੰਧਰ ਦੀ ਰਾਂਸੀ ਅਤੇ ਯੁਵਰਾਜ ਸਿੰਘ ਦੀ ਜੋੜੀ ਨੂੰ ਸਾਂਝੇ ਤੌਰ ‘ਤੇ ਸਭ ਤੋਂ ਵੱਧ 306 ਈ-ਐਪਿਕ ਡਾਊਨਲੋਡ ਕਰਨ ਲਈ ਮਹੀਨੇ ਦਾ ਪਹਿਲਾ ‘ਚੋਣ ਸਟਾਰ ’ ਐਲਾਨਿਆ ਗਿਆ।

ਈ-ਐਪਿਕ ਇੱਕ ਡਿਜੀਟਲ ਵੋਟਰ ਕਾਰਡ ਹੈ ਜਿਸਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ, 2021 ਨੂੰ ਕੌਮੀ ਵੋਟਰ ਦਿਵਸ ਮੌਕੇ ਕੀਤੀ ਗਈ ਸੀ। ਇਸ ਦੀ ਸ਼ੁਰੂਆਤ ਵੋਟਰਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਕੀਤੀ ਗਈ ਹੁਣ ਵੋਟਰ ਆਪਣੇ ਰਜਿਸਟਰਡ ਮੋਬਾਈਲ ਰਾਹੀਂ ਡਿਜੀਟਲ ਵੋਟਰ ਕਾਰਡ ਡਾਊਨਲੋਡ ਅਤੇ ਪਿ੍ਰੰਟ ਕਰ ਸਕਦੇ ਹਨ।

ਰਾਂਸੀ ਅਤੇ ਯੁਵਰਾਜ ਸਿੰਘ ਦੇਸ਼ ਦੇ ‘ਰੀਲ ਅਤੇ ਰੀਅਲ’ ਹੀਰੋ ਸੋਨੂੰ ਸੂਦ ਨਾਲ ਸਿੱਧੀ ਗੱਲਬਾਤ ਕਰਕੇ ਬਹੁਤ ਉਤਸ਼ਾਹਤ ਸਨ। ਗੱਲਬਾਤ ਦੌਰਾਨ ਉਹਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਉਹ ਇਸ ਮੁਹਿੰਮ ਵਿੱਚ ਹਿੱਸਾ ਲੈਣ ਲਈ ਕਿਸ ਤਰਾਂ ਪ੍ਰੇਰਿਤ ਹੋਏ। ਉਨਾਂ ਨੇ ਆਨਲਾਈਨ ਸਿੱਖਿਆ ਅਤੇ ਗੈਰ-ਪ੍ਰਤੀਯੋਗੀ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਪੇਸ਼ ਆਉਂਦੀਆਂ ਪਰੇਸ਼ਾਨੀਆਂ ਬਾਰੇ ਵੀ ਆਪਣੀ ਚਿੰਤਾ ਜ਼ਾਹਰ ਕੀਤੀ। ਸੋਨੂੰ ਸੂਦ ਨੇ ਉਨਾਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਢੰਗ ਨੂੰ ਸਮਝਣ ਅਤੇ ਡਿਜੀਟਲ ਮੰਚ ਵਿੱਚ ਸ਼ਾਮਲ ਹੋਣ।

ਸੋਨੂੰ ਸੂਦ ਨੇ ਖੁਦ ਵੀ ਵਿਦਿਆਰਥੀਆਂ ਨੂੰ ਆਪਣੀਆਂ ਆਨਲਾਈਨ ਕਲਾਸਾਂ ਲਗਾਉਣ ਲਈ ਵੱਡੀ ਗਿਣਤੀ ਵਿੱਚ ਸੈਲਫੋਨ ਦਾਨ ਕੀਤੇ ਹਨ। ਸੋਨੂੰ ਨੇ ਕੋਵਿਡ ਕਾਰਨ 2020 ਦੀ ਤਾਲਾਬੰਦੀ ਦੌਰਾਨ ਆਪਣੇ ਪਰਉਪਕਾਰੀ ਯਤਨਾਂ ਨਾਲ ਲੋਕਾਂ ’ਤੇ ਮਿਸਾਲੀ ਪ੍ਰਭਾਵ ਪਾਇਆ ਹੈ ਅਤੇ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਜਾਰੀ ਰੱਖਿਆ ਹੈ।

ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਆਈ.ਏ.ਐੱਸ. ਨੇ ਫੇਸਬੁੱਕ ਲਾਈਵ ਪ੍ਰਸਾਰਤ ਕੀਤਾ ਅਤੇ ਸੋਨੂੰ ਸੂਦ ਨਾਲ ਸਿੱਧੀ ਗੱਲਬਾਤ ਕਰਨ ਦੇ ਯੋਗ ਬਣਨ ਵਾਲੇ ਮਹੀਨੇ ਦੇ ‘ਇਲੈਕਸ਼ਨ ਸਟਾਰ’ ਜੇਤੂਆਂ ਲਈ ਖੁਸ਼ੀ ਪ੍ਰਗਟਾਈ ।

ਉਹਨਾਂ ਕਿਹਾ ਕਿ ਇਹ ਬੜੀ ਮਾਣ ਦੀ ਗੱਲ ਹੈ ਕਿ ਆਪਣੇ ਸਿਰਜਣਾਤਮਕ ਯਤਨਾਂ ਰਾਹੀਂ ਨੌਜਵਾਨਾਂ ਨੂੰ ਨਿਰੰਤਰ ਪ੍ਰੇਰਿਤ ਕਰਨ ਵਾਲੇ ਸੋਨੂੰ ਸੂਦ ਨਾਲ ਨੌਜਵਾਨਾਂ ਨੂੰ ਗੱਲ ਕਰਨ ਦਾ ਮੌਕਾ ਮਿਲਿਆ।

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...