Monday, May 6, 2024

ਵਾਹਿਗੁਰੂ

spot_img
spot_img

ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ ‘ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ, ਕੈਦੀਆਂ ਤੇ ਸਰਕਾਰ ਨੂੰ ਮਿਲੇਗੀ ਬੇਲੋੜੇ ਖਰਚ ਤੋਂ ਨਿਜਾਤ: ਡਾ ਓਬਰਾਏ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਅਪ੍ਰੈਲ, 2021:
ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤੀਆਂ ਆਪਣੀ ਜੇਬ ‘ਚੋਂ ਹੀ ਹਰ ਸਾਲ ਕਰੋੜਾਂ ਰੁਪਏ ਖਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ ਫੜਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਹੁਣ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਜੇਲ੍ਹਾਂ ‘ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁੱਖੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣੇ ਜੇਲ੍ਹ ਬੋਰਡ ਦੇ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਨਲਾਈਨ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੇ ਸਿਹਤ ਪੱਖ ਤੋਂ ਇਲਾਵਾ ਬੀਮਾਰ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਲਿਜਾ ਕੇ ਟੈਸਟ ਕਰਾਉਣ ਦੀ ਔਖੀ ਤੇ ਖਰਚੀਲੀ ਪ੍ਰਕਿਰਿਆ ਦਾ ਹਵਾਲਾ ਦਿੰਦਿਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਜੇਲ੍ਹਾਂ ਅੰਦਰ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦੀ ਤਜਵੀਜ਼ ਰੱਖੀ ਸੀ। ਜਿਸ ਤੇ ਮੁੱਖ ਮੰਤਰੀ ਵੱਲੋਂ ਤੁਰੰਤ ਆਪਣੀ ਸਹਿਮਤੀ ਦਿੰਦਿਆਂ ਇਸ ਪ੍ਰਪੋਜ਼ਲ ਤੇ ਮੋਹਰ ਲਾ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੋਈ ਉਨ੍ਹਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਨੇ ਸਾਂਝੇ ਰੂਪ ‘ਚ ਇਹ ਫੈਸਲਾ ਕੀਤਾ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 6 ਜਿਲ੍ਹਿਆਂ ਅੰਮ੍ਰਿਤਸਰ, ਪਟਿਆਲਾ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਫਰੀਦਕੋਟ ਦੀਆਂ ਕੇਂਦਰੀ ਜੇਲ੍ਹਾਂ ‘ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹੀਆਂ ਜਾਣਗੀਆਂ ਜਦਕਿ ਅਗਲੇ ਪਡ਼੍ਹਾਵਾਂ ‘ਚ ਬਾਕੀ ਬਚਦੇ ਜ਼ਿਲ੍ਹਿਆਂ ਦੀਆਂ ਕੇਂਦਰੀ ਅਤੇ ਸਬ ਜੇਲ੍ਹਾਂ ਵਿੱਚ ਵੀ ਇਹ ਸਹੂਲਤ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਇਕ ਲੈਬਾਰਟਰੀ ਖੋਲ੍ਹਣ ਤੇ ਉਨ੍ਹਾਂ ਦਾ ਕਰੀਬ 25 ਤੋਂ 30 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇਸ ਅੰਦਰ ਪ੍ਰਾਈਵੇਟ ਲੈਬਾਰਟਰੀਆਂ ਦੇ ਮੁਕਾਬਲੇ ਕੇਵਲ 10 ਫ਼ੀਸਦੀ ਭਾਵ ਲਾਗਤ ਮੁੱਲ ਹੀ ਵਸੂਲਿਆ ਜਾਵੇਗਾ।

ਜਿਸ ਨਾਲ ਜਿੱਥੇ ਕੈਦੀਆਂ ਨੂੰ ਜੇਲ੍ਹ ਅੰਦਰ ਹੀ ਇਕ ਵੱਡੀ ਸਹੂਲਤ ਮਿਲੇਗੀ ਉਥੇ ਹੀ ਸਰਕਾਰ ਵੱਲੋਂ ਕੈਦੀਆਂ ਨੂੰ ਟੈਸਟ ਆਦਿ ਕਰਾਉਣ ਲਈ ਜੇਲ੍ਹਾਂ ਤੋਂ ਬਾਹਰ ਲੈ ਕੇ ਜਾਣ ਤੇ ਸਕਿਉਰਿਟੀ ਆਦਿ ਪੱਖ ਤੋਂ ਆਉਂਦੇ ਵੱਡੇ ਖਰਚ ਤੋਂ ਵੀ ਨਿਜਾਤ ਮਿਲਣ ਦੇ ਨਾਲ-ਨਾਲ ਸਮੇਂ ਦੀ ਵੀ ਬਚਤ ਹੋਵੇਗੀ।

ਡਾ.ਓਬਰਾਏ ਅਨੁਸਾਰ ਕੈਬਨਿਟ ਮੰਤਰੀ ਸ. ਰੰਧਾਵਾ ਨੇ ਉਨ੍ਹਾਂ ਨੂੰ ਪੂਰਨ ਭਰੋਸਾ ਦਿੱਤਾ ਹੈ ਕਿ ਇਸ ਸਾਰੇ ਪ੍ਰਾਜੈਕਟ ਦੌਰਾਨ ਉਹ ਨਿੱਜੀ ਦਿਲਚਸਪੀ ਲੈ ਕੇ ਟਰੱਸਟ ਨੂੰ ਪੱਖ ਤੋਂ ਸਹਿਯੋਗ ਦੇਣਗੇ, ਜਿਸ ਸਬੰਧੀ ਉਨ੍ਹਾਂ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ ਅਤੇ ਟਰੱਸਟ ਦੀਆਂ ਟੀਮਾਂ ਵੱਲੋਂ ਇਕ ਹਫ਼ਤੇ ਦੇ ਅੰਦਰ ਸਾਰੀਆਂ ਜੇਲ੍ਹਾਂ ਦਾ ਸਰਵੇਖਣ ਕਰਨ ਉਪਰੰਤ ਬਹੁਤ ਹੀ ਜਲਦ ਜੇਲ੍ਹਾਂ ‘ਚ ਲੈਬਾਰਟਰੀਆਂ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ।

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...