Wednesday, January 15, 2025
spot_img
spot_img
spot_img
spot_img

MP ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਆਜ਼ਾਦ ਸਮਾਜ ਪਾਰਟੀ ਨੂ ਪੰਜਾਬ ‘ਚ ਵੱਡਾ ਹੁਲਾਰਾ

ਦਲਜੀਤ ਕੌਰ
ਬਰਨਾਲਾ, 10 ਅਗਸਤ, 2024

ਨੰਗੀਨਾ ਲੋਕ ਸਭਾ ਹਲਕੇ ਤੋਂ ਸੰਸਦ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਆਜ਼ਾਦ ਸਮਾਜ ਪਾਰਟੀ ਨੂੰ ਉਸ ਸਮੇਂ ਪੰਜਾਬ ਅੰਦਰ ਵੱਡਾ ਹੁਲਾਰਾ ਮਿਲਿਆ ਜਦੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਸਮੇਤ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਸੂਬਾ ਵਿੱਤ ਸਕੱਤਰ ਮੱਖਣ ਰਾਮਗੜ੍ਹ ਜ਼ਿਲ੍ਹਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਰਾਮਪੁਰਾ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਇਸ ਸਮੇਂ ਕੈਪਟਨ ਹਰਭਜਨ ਸਿੰਘ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਜ਼ਿਲ੍ਹਾ ਬਰਨਾਲਾ ਦੇ ਸ਼ਿੰਗਾਰਾ ਸਿੰਘ ਚੌਹਾਨਕੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬਲਜੀਤ ਕੌਰ ਸਿੱਖਾਂ ਵਾਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਦਸੂਹਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਪ੍ਰਧਾਨ ਧੰਨਾ ਸਿੰਘ ਅੰਬੇਦਕਰੀ ਜ਼ਿਲਿਆਂ ਦੇ ਆਦਿ ਆਗੂ ਅਤੇ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ, ਸੂਬਾ ਸਕੱਤਰ ਗੁਰਵਿੰਦਰ ਨੰਦਗੜ੍ਹ, ਸੂਬਾ ਪ੍ਰੈੱਸ ਸਕੱਤਰ ਸੋਨੂੰ ਝੱਬਰ ਸਮੇਤ ਵੱਡੀ ਗਿਣਤੀ ਵਿੱਚ ਅਜ਼ਾਦ ਸਮਾਜ ਪਾਰਟੀ ਦੇ ਪੰਜਾਬ ਇੰਚਾਰਜ ਹਿਤੇਸ਼ ਮਾਹੀ ਦੀ ਅਗਵਾਈ ਹੇਠ ਅਜ਼ਾਦ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਸਮੇਂ ਸੰਬੋਧਨ ਕਰਦਿਆਂ ਅਜ਼ਾਦ ਸਮਾਜ ਪਾਰਟੀ ਦੇ ਇੰਚਾਰਜ ਹਿਤੇਸ਼ ਮਾਹੀ ਨੇ ਕਿਹਾ ਕਿ ਅਜ਼ਾਦ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਸਮੇਤ ਸਮੁੱਚੇ ਮਜ਼ਦੂਰ ਲੀਡਰਾਂ ਨੂੰ ਅਜ਼ਾਦ ਸਮਾਜ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆਂ ਦਾ ਆਜ਼ਾਦ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਰਾਜ ਅੰਦਰ ਬਹੁਜਨ ਸਮਾਜ ਦੀ ਇਨਕਲਾਬੀ ਲਹਿਰ ਨੂੰ ਵੱਡਾ ਹੁਲਾਰਾ ਮਿਲੇਗਾ।

ਇਸ ਸਮੇਂ ਸੰਬੋਧਨ ਕਰਦਿਆਂ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਅਸੀਂ ਚੰਦਰ ਸ਼ੇਖਰ ਆਜ਼ਾਦ ਵੱਲੋਂ ਲੰਮੇ ਸਮੇਂ ਤੋਂ ਲੜੇ ਜਾ ਰਹੇ ਖੂਨ ਡੋਲਮੇ ਸੰਘਰਸ਼ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਮੁੱਚੀ ਲੀਡਰਸ਼ਿਪ ਨੇ ਅਜ਼ਾਦ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ ਹਾਂ। ਉਹਨਾਂ ਕਿਹਾ ਕਿ ਬਹੁਜਨ ਮੁਕਤੀ ਲਹਿਰ ਨੂੰ ਤੇਜ਼ ਕਰਨ ਲਈ ਅਜ਼ਾਦ ਸਮਾਜ ਪਾਰਟੀ ਦਾ ਸਾਥ ਦੇਣਾ ਸਮੇਂ ਦੀ ਮੁੱਖ ਲੋੜ ਹੈ। ਇਸ ਸਮੇਂ ਵੱਖ-ਵੱਖ ਆਗੂਆਂ ਨੇ ਵੀ ਸੰਬੋਧਨ ਕੀਤਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ