Sunday, May 5, 2024

ਵਾਹਿਗੁਰੂ

spot_img
spot_img

ਡਾ: ਉਬਰਾਏ ਦੇ ‘ਸਰਬਤ ਦਾ ਭਲਾ ਟਰੱਸਟ’ ਦੇ ਯਤਨਾਂ ਸਦਕਾ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ ਪੁੱਜੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 20 ਅਪ੍ਰੈਲ, 2021 –
ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਰਮਕੋਟ ਨਾਲ ਸਬੰਧਤ 22 ਸਾਲਾ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਮਿ੍ਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਜਗਦੀਪ ਸਿੰਘ ਬੀਤੀ 9 ਮਾਰਚ ਨੂੰ ਹੀ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਪਹੁੰਚਿਆ ਸੀ ਕਿ 5 ਦਿਨਾਂ ਬਾਅਦ 14 ਮਾਰਚ ਨੂੰ ਹੀ ਉਸ ਨੇ ਕਿਸੇ ਪ੍ਰੇਸ਼ਾਨੀ ਦੇ ਚਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਕਿਸੇ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਤੁਰੰਤ ਲੋੜੀਂਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਅੱਜ ਜਗਦੀਪ ਸਿੰਘ ਦਾ ਮ੍ਰਿਤਕ ਸਰੀਰ ਲਿਆ ਕੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਦੀ ਮੌਜੂਦਗੀ ‘ਚ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।

ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 227 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਅੰਦਰ ਭੇਜਣ।

ਹਵਾਈ ਅੱਡੇ ਤੇ ਮ੍ਰਿਤਕ ਸਰੀਰ ਲੈਣ ਪਹੁੰਚੇ ਜਗਦੀਪ ਸਿੰਘ ਦੇ ਭਰਾ ਬਿਕਰਮਜੀਤ ਸਿੰਘ ਅਤੇ ਮਾਸੜ ਗੁਰਚਰਨ ਸਿੰਘ ਨੇ ਜਗਦੀਪ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਜਗਦੀਪ ਦੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਉਸ ਦੇ ਪਿਤਾ ਦੀ ਸਿਹਤ ਠੀਕ ਨਾ ਹੋਣ ਕਾਰਨ ਮ੍ਰਿਤਕ ਸਰੀਰ ਭਾਰਤ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ।

ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਜਗਦੀਪ ਦੇ ਪਰਿਵਾਰ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ।

ਜ਼ਿਕਰਯੋਗ ਹੈ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਡਾ.ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ ।

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,144FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...