Wednesday, May 8, 2024

ਵਾਹਿਗੁਰੂ

spot_img
spot_img

ਪੰਜਾਬ ਦੇ ਕਿਸਾਨਾਂ ਨੇ ਨੌਜਵਾਨਾਂ ਤੇ ਕਿਸਾਨਾਂ ਦੀ ਰਿਹਾਈ ਵਿੱਚ ਅਹਿਮ ਰੋਲ ਅਦਾ ਕਰਨ ’ਤੇ ਸਿਰਸਾ ਦਾ ਕੀਤਾ ਧੰਨਵਾਦ, ਕਿਹਾ ਰਾਜੇਵਾਲ ਦੀ ਬਿਆਨਬਾਜ਼ੀ ਮੰਦਭਾਗੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 20 ਅਪ੍ਰੈਲ, 2021 –
ਦਿੱਲੀ ਵਿਚ 26 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਤੇ ਇਸ ਤੋਂ ਬਾਅਦ ਗਿ੍ਰਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਜਿਹਨਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਬਣਾਈ ਗਈ ਲੀਗਲ ਟੀਮ ਵੱਲੋਂ ਤਿਹਾੜ ਜੇਲ ਵਿਚੋਂ ਰਿਹਾਅ ਕਰਵਾਇਆ ਗਿਆ, ਨੇ ਸ੍ਰੀ ਸਿਰਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਰੋਲ ਸ੍ਰੀ ਸਿਰਸਾ ਵੱਲੋਂ ਪੰਜਾਬੀ ਨੌਜਵਾਨਾਂ ਤੇ ਕਿਸਾਨਾਂ ਦੀ ਰਿਹਾਈ ਵਾਸਤੇ ਨਿਭਾਇਆ ਗਿਆ, ਉਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਇਹਨਾਂ ਜਿਹਨਾਂ ਵਿਚ ਜਸਵਿੰਦਰ ਸਿੰਘ ਆਸਾ ਬੁੱਟਰ, ਅੰਮਿ੍ਰਤਪਾਲ ਸਿੰਘ, ਦਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਾਗ ਸਿੰਘ, ਹੈਪੀ ਸਰਾਂ, ਜਗਦੀਪ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਹੈਪੀ, ਵਿਕਾਸ, ਸੰਜੀਵ ਤੇ ਹੋਰ ਕਿਸਾਨ ਸ਼ਾਮਲ ਸਨ, ਨੇ ਕਿਹਾ ਕਿ ਅਸੀਂ ਸ੍ਰੀ ਸਿਰਸਾ ਤੇ ਕਮੇਟੀ ਦੇ ਜਨਰਲ ਸਕੱਤਰ ਸ੍ਰੀਹਰਮੀਤ ਸਿੰਘ ਕਾਲਕਾ ਤੇ ਲੀਗਲ ਟੀਮ ਦਾ ਧੰਨਵਾਦ ਕਰਨ ਆਏ ਹਨ।

ਉਹਨਾਂ ਕਿਹਾ ਕਿ ਸਾਡੇ ਆਉਣ ਦਾ ਇਕ ਮਕਸਦ ਇਹ ਵੀ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਨੌਜਵਾਨਾਂ ਦੀ ਰਿਹਾਈ ਦੇ ਮਾਮਲੇ ਵਿਚ ਸ੍ਰੀ ਸਿਰਸਾ ਦੇ ਖਿਲਾਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗੀ ਹੈ। ਉਹਨਾਂ ਕਿਹਾ ਕਿ ਸ੍ਰੀ ਸਿਰਸਾ ਨੇ ਨੌਜਵਾਨਾਂ ਤੇ ਕਿਸਾਨਾਂ ਵਾਸਤੇ ਜੋ ਕੀਤਾ, ਉਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ।

ਇਹਨਾਂ ਨੌਜਵਾਨਾਂ ਤੇ ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਨੌਜਵਾਨਾਂ ਦੀ ਦਿੱਲੀ ਵਿਚ ਬਾਂਹ ਸ੍ਰੀ ਸਿਰਸਾ ਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਫੜੀ ਸੀ। ਉਹਨਾਂ ਕਿਹਾ ਕਿ ਜੇਕਰ ਸ੍ਰੀ ਸਿਰਸਾ ਕਿਸਾਨਾਂ ਨਾਲ ਨਾ ਡੱਟਦੇ ਤਾਂ ਫਿਰ ਪੰਜਾਬ ਦੇ ਕੁਝ ਕਿਸਾਨ ਬਰਬਾਦ ਹੋ ਜਾਂਦੇ ਤੇ ਉਹਨਾਂ ਦੀਆਂ ਜ਼ਮੀਨਾਂ ਵਿਕ ਜਾਂਦੀਆਂ।

ਇਹਨਾਂ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਦੇ ਮਾਮਲੇ ਵਿਚ ਗਿ੍ਰਫਤਾਰ ਹੋਣ ਤੋਂ ਬਾਅਦ ਉਹਨਾਂ ਦੇ ਪਰਿਵਾਰਾਂ ਨੇ ਕਿਸਾਨ ਮੋਰਚੇ ਦੇ ਆਗੂਆਂ ਨਾਲ ਰਾਬਤਾ ਕਾਇਮ ਕੀਤਾ ਸੀ ਪਰ ਉਹਨਾਂ ਨੇ ਕੋਈ ਮਦਦ ਨਾ ਕੀਤੀ ਬਲਕਿ ਸ੍ਰੀ ਸਿਰਸਾ ਨੇ ਹੀ ਸਾਰੇ ਕਿਸਾਨਾਂ ਦੀ ਬਾਂਹ ਫੜੀ।

ਇਹਨਾਂ ਕਿਸਾਨਾਂ ਨੇ ਕਿਹਾ ਕਿ ਜਦੋਂ ਉਹਨਾ ਸ੍ਰੀ ਰਾਜੇਵਾਲ ਦਾ ਬਿਆਨ ਸੁਣਿਆ ਤਾਂ ਉਹਨਾਂ ਦਿੱਲੀ ਆ ਕੇ ਆਪ ਸਭ ਨੂੰ ਅਸਲੀਅਤ ਤੇ ਸ੍ਰੀ ਸਿਰਸਾ ਦੇ ਵੱਡੇ ਰੋਲ ਬਾਰੇ ਦੱਸਣ ਦਾ ਫੈਸਲਾ ਕੀਤਾ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...