Tuesday, May 7, 2024

ਵਾਹਿਗੁਰੂ

spot_img
spot_img

ਕਾਂਗਰਸ ਸਰਕਾਰ ਦਾ 22 ਵਿੱਚੋਂ 17 ਜ਼ਿਲ੍ਹਿਆਂ ਵਿੱਚ ਆਈ.ਸੀ.ਯੂ. ਸਹੂਲਤਾਂ ਤਿਆਰ ਕਰਨ ਵਿੱਚ ਨਾਕਾਮ ਰਹਿਣਾ ਮੰਦਭਾਗਾ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਕਾਂਗਰਸ ਸਰਕਾਰ ਸੂਬੇ ਦੇ 122 ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿਚੋਂ 17 ਵਿਚ ਆਈ ਸੀ ਯੂ ਸਹੂਲਤਾਂ ਸਿਰਜਣ ਵਿਚ ਨਾਕਾਮ ਰਹੀ ਹੈ ਜਦੋਂ ਕਿ ਉਹ ਪਿਛਲੇ ਇਕ ਸਾਲ ਵਿਚ ਮੈਡੀਕਲ ਬੁਨਿਆਦੀ ਢਾਂਚੇ ਨੁੰ ਅਪਗ੍ਰੇਡ ਕਰਨ ’ਤੇ 1000 ਕਰੋੜ ਰੁਪਏ ਖਰਚਣ ਦਾ ਦਾਅਵਾ ਕਰ ਰਹੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਨੇ ਕਾਂਗਰਸ ਸਰਕਾਰ ਦੇ ਸੂਬੇ ਵਿਚ ਮੈਡੀਕਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਤੇ ਦੱਸਿਆ ਹੈ ਕਿ ਸੂਬੇ ਦੇ 22 ਜ਼ਿਲ੍ਹਿਆਂ ਵਿਚੋਂ 17 ਵਿਚ ਇਕ ਵੀ ਆਈ ਸੀ ਯੂ ਬੈਡ ਨਹੀਂ ਹੈ। ਉਹਨਾਂ ਕਿਹਾ ਕਿ ਇਸ ਤੋਂ ਵੀ ਹੈਰਾਨੀ ਵਾਲੀ ਗੱਲ ਹੈ ਕਿ ਪੰਜ ਜ਼ਿਲ੍ਹਿਆਂ ਪਟਿਆਲਾ, ਫਰੀਦਕੋਟ, ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਗੰਭੀਰ ਮਰੀਜ਼ਾਂ ਲਈ ਲੈਵਲ 3 ਸਹੂਲਤਾਂ ਨਹੀਂ ਹਨ।

ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਨਮੋਸ਼ੀ ਵਾਲੀ ਗੱਲ ਹੈ ਕਿ ਇੰਨਾ ਸਮਾਂ ਬਰਬਾਦ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਫੇਲ੍ਹ ਹੋ ਗਈ ਹੈ। ਉਹਨਾਂ ਕਿਹਾ ਕਿ ਇਸਨੁੰ ਹੁਣ ਹੋਰ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ ਅਤੇ ਸਾਰੇ ਸਰਕਾੀ ਹਸਪਤਾਲਾਂ ਵਿਚ ਮੈਡੀਕਲ ਸਹੂਲਤਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ ਤਾਂ  ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਮਹਿੰਗਾ ਇਲਾਜ ਨਾ ਕਰਵਾਉਣਾ ਪਵੇ।

ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਸੂਬੇ ਵਿਚ ਅਣਵਰਤੇ ਪਏ 100 ਵੈਂਟੀਲੇਟਰ ਇੰਸਟਾਲ ਕਰਵਾਉਣ। ਉਹਨਾਂ ਕਿਹਾ ਕਿ ਵੈਂਟੀਲੇਟਰ ਚਲਾਉਣ ਵਾਸਤੇ ਮੈਡੀਕਲ ਸਟਾਫ ਐਮਰਜੰਸੀ ਆਧਾਰ ’ਤੇ ਭਰਤੀ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਲੈਵਲ 3 ਆਈ ਸੀ ਯੂ ਸਹੂਲਤਾਂ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਗੰਭੀਰ ਬਿਮਾਰ ਮਰੀਜ਼ਾਂ ਨੂੰ ਸਸਤੀ ਸਿਹਤ ਸੰਭਾਲ ਮਿਲ ਕੇ।

ਡਾ. ਚੀਮਾ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਰਕਾਰੀ ਹਸਪਤਾਲਾਂ ਵਿਚ ਸਮਰਪਿਤ ਕੋਰੋਨਾ ਬੈਡ 550 ਕੀਤੇ ਜਾਣ ਜਿਹਨਾਂ ਵਿਚ ਵੈਂਟੀਲੇਟਰਾਂ ਸਮੇਤ ਆਈ ਸੀ ਯੂ ਸਹੂਲਤਾਂ ਹੋਣ। ਉਹਨਾਂ ਕਿਹਾ ਕਿ ਸਰਕਾਰੀ ਨੂੰ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਹਾ ਬਹੁਤ ਕੁਝ ਜਾ ਰਿਹਾ ਹੈ ਪਰ ਲਾਗੂ ਕੁਝ ਵੀ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬਰੀ ਸਰਕਾਰ ਤੋਂ ਆਸ ਕਰ ਰਹੇ ਹਨ ਕਿ ਉਹ ਵਧੀਕ ਮੈਡੀਕਲ ਸਹੂਲਤਾਂ ਸਿਰਜੇ ਤਾਂ ਜੋ ਮਰੀਜ਼ਾਂ ਵਿਚ ਹੋਏ 20 ਗੁਣਾ ਵਾਧੇ ਨਾਲ ਨਜਿੱਠਿਆ ਜਾ ਸਕੇ।

ਉਹਨਾਂ ਕਿਹਾ ਕਿ ਸਰਕਾਰ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਨਿਯਮਿਤ ਆਕਸੀਜ਼ਨ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤੇ ਨਾਲ ਹੀ ਜੀਵਨ ਰੱਖਿਅਕ ਦਵਾਈਆਂ ਬੇਸ ਰੇਟ ’ਤੇ ਮਰੀਜ਼ਾਂ ਨੂੰ ਮਿਲਣੀਆਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ।

ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਕੋਰੋਨਾ ਮਰੀਜ਼ਾਂ ਦੀ ਮਦਦ ਵਾਸਤੇ ਹਰ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਨੁੰ ਤਖਤ ਦਮਦਮਾ ਸਾਹਿਬ ਵਿਖੇ 100 ਬੈਡਾਂ ਦਾ ਕੋਰੋਨਾ ਸੰਭਾਲ ਕੇਂਦਰ ਬਣਾਉਣ ਵਾਸਤੇ ਕਿਹਾ ਹੈ। ਯੂਥ ਅਕਾਲੀ ਦਲ ਨੇ ਪਹਿਲਾਂ ਹੀ ਪਲਾਜ਼ਮਾ ਬੈਂਕ ਸਥਾਪਿਤ ਕੀਤਾ ਹੈ ਤੇ ਅਸੀਂ ਆਉਂਦੇ ਦਿਨਾਂ ਵਿਚ ਹੋਰ ਵੀ ਪਹਿਲਕਦਮੀਆਂ ਕਰਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...