Sunday, May 5, 2024

ਵਾਹਿਗੁਰੂ

spot_img
spot_img

ਢੀਂਡਸਾ ਤੇ ਬ੍ਰਹਮਪੁਰਾ ਮਿਲੇ, ਨਵੀਂ ਪਾਰਟੀ ਦੇ ਗਠਨ ਬਾਰੇ ਅਜੇ ਚੱਲ ਰਿਹੈ ਵਿਚਾਰ ਵਟਾਂਦਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ 2021 –
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੀਤੇ ਦਿਨੀ ਹੋਏ ਆਪਸੀ ਰਲੇਵੇਂ ਤੋਂ ਬਾਅਦ ਅੱਜ ਇਥੇ ਨਵੀਂ ਪਾਰਟੀ ਬਣਾਉਣ ਸਬੰਧੀ ਉਪਰੋਕਤ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਬੈਠਕ ਹੋਈ।

ਜਿਸ ਵਿੱਚ ਨਵੀਂ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਅਤੇ ਪਾਰਟੀ ਦੇ ਨਾਮ ਬਾਰੇ ਆਪਣੇ-ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ।

ਮੀਟਿੰਗ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਅਤੇ ਇਸ ਸਬੰਧੀ ਕਮੇਟੀਆਂ ਬਣਾਉਣ ਦੇ ਅਧਿਕਾਰ ਵੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ। ਪਾਰਟੀ ਦੇ ਆਗੂਆਂ ਨੇ ਸਰਪ੍ਰਸਤ ਅਤੇ ਪ੍ਰਧਾਨ ਵੱਲੋਂ ਲਏ ਗਏ ਫੈਸਲਿਆਂ ਨੂੰ ਖਿੱੜੇ-ਮੱਥੇ ਪ੍ਰਵਾਨ ਕਰਨ ਦਾ ਫੈਸਲਾ ਲਿਆ।

ਇਸ ਦੌਰਾਨ ਕਿਸਾਨ ਅੰਦੋਲਨ ਦੀ ਪੁਰਜੋਰ ਹਮਾਇਤ ਕਰਦਿਆਂ ਸਮੁੱਚੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੌਰੀ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਅੱਜ ਦੀ ਮੀਟਿੰਗ ਵਿੱਚ ਦੋਵੇਂ ਸੀਨੀਅਰ ਆਗੂਆਂ ਨੇ ਪੱਛਮੀ ਬੰਗਾਲ ਦੀ ਤੀਜ਼ੀ ਵਾਰ ਮੁੱਖ ਮੰਤਰੀ ਬਣੀ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ।

ਦੋਵੇਂ ਆਗੂਆਂ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਜਿੱਤ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਖੇਤਰੀ ਪਾਰਟੀਆਂ ਹੀ ਸੂਬੇ ਦਾ ਵਿਕਾਸ ਕਰ ਸਕਦੀਆਂ ਹਨ।

ਅੱਜ ਹੋਈ ਮੀਟਿੰਗ ਵਿੱਚ ਸ: ਸੇਵਾ ਸਿੰਘ ਸੇਖਵਾਂ ਸ: ਉਜਾਗਰ ਸਿੰਘ ਬਡਾਲੀ, ਸ:ਜਗਦੀਸ਼ ਸਿੰਘ ਗਰਚਾ, ਸ: ਬੀਰ ਦਵਿੰਦਰ ਸਿੰਘ , ਸ: ਸੁਖਵਿੰਦਰ ਸਿੰਘ ਔਲਖ, ਸ: ਰਣਜੀਤ ਸਿੰਘ ਤਲਵੰਡੀ, ਸ: ਮਹਿੰਦਰ ਸਿੰਘ ਹੁਸੈਨਪੁਰ, ਸ੍ ਕਰਨੈਲ ਸਿੰਘ ਪੀਰ ਮੁਹੰਮਦ , ਸ: ਰਵਿੰਦਰ ਸਿੰਘ ਬ੍ਰਹਮਪੁਰਾ, ਸ੍ ਨਿਧੜਕ ਸਿੰਘ ਬਰਾੜ, ਜਥੇਦਾਰ ਮੱਖਣਸਿੰਘ ਨੰਗਲ, ਸ:ਹਰਸੁਖਿੰਦਰ ਸਿੰਘ ਬੱਬੀ ਬਾਦਲ, , ਸ: ਮਨਜੀਤ ਸਿੰਘ ਦਸੂਹਾ, ਸ: ਅਵਤਾਰ ਸਿੰਘ ਜੋਹਲ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਸ: ਮਨਮੋਹਨ ਸਿੰਘ ਸਠਿਆਲਾ, ਸ:ਦਲਜੀਤ ਸਿੰਘ ਗਿੱਲ, ਸ: ਸਵਰਨਜੀਤ ਸਿੰਘ ਕੁਰਾਲੀਆਂ, ਸ: ਸਾਹਿਬ ਸਿੰਘ ਬਡਾਲੀ, ਸ੍ ਦਵਿੰਦਰ ਸਿੰਘ ਸੋਢੀ, ਸ੍ ਜਸਵਿੰਦਰ ਸਿੰਘ,ਸ:ਬਲਜਿੰਦਰ ਸਿੰਘ ਐਟਲਾਟਾ ਰਣਜੀਤ ਸਿੰਘ ਬਰਾੜ, , ਸ: ਜਗਤਾਰ ਸਿੰਘ ਘੜੂੰਆਂ, ਆਦਿ ਮੌਜੂਦ ਸਨ। ਇਹ ਮੀਟਿੰਗ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੇ ਗ੍ਰਹਿ ਨਿਵਾਸ ਤੇ ਹੋਈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...