Wednesday, May 8, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ ਵਿੱਚ ਆਈ ਕਿਸੇ ਵੀ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ ਦੋ ਨੋਡਲ ਅਫ਼ਸਰ ਨਿਯੁਕਤ

- Advertisement -

ਯੈੱਸ ਪੰਜਾਬ
ਚੰਡੀਗੜ, 6 ਮਈ, 2021 –
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਖਿਲਾਫ ਚੱਲ ਰਹੀ ਮੌਜੂਦਾ ਲੜਾਈ ਵਿੱਚ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ਤਾਂ ਜੋ ਵਿਅਕਤੀਆਂ / ਸੰਸਥਾਵਾਂ ਨੂੰ ਵਿਦੇਸ਼ਾਂ ਤੋਂ ਸੂਬੇ ਵਿੱਚ ਦਰਾਮਦ ਕੀਤੀ ਜਾਣ ਵਾਲੀ ਕਿਸੇ ਵੀ ਕਿਸਮ ਦੀ ਕੋਵਿਡ ਰਾਹਤ ‘ਤੇ ਟੈਕਸ ਤੋਂ ਛੋਟ ਪ੍ਰਾਪਤ ਕੀਤੀ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੀ ਚੁਣੌਤੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਤੇ ਭਾਰਤ ਤੋਂ ਬਾਹਰੋਂ ਆਉਣ ਵਾਲੀ ਸਹਾਇਤਾ ਦੇ ਸੁਚਾਰੂ ਪ੍ਰਵਾਹ ਲਈ ਭਾਰਤ ਸਰਕਾਰ ਨੇ ਦੇਸ਼ ਵਿਚ ਆਯਾਤ ਕੀਤੀ ਗਈ ਕੋਵਿਡ ਰਾਹਤ ਸਮੱਗਰੀ ਉੱਤੇ ਕਸਟਮ ਡਿਊਟੀ ਅਤੇ ਏਕੀਕਿ੍ਰਤ ਟੈਕਸ ਤੋਂ ਛੋਟ ਦਿੱਤੀ ਹੈ ।

ਬੁਲਾਰੇ ਨੇ ਦੱਸਿਆ ਕਿ ਅਜਿਹੀਆਂ ਰਿਆਇਤਾਂ ਦਾ ਲਾਭ ਆਯਾਤ ਕੀਤੀਆਂ ਚੀਜਾਂ ਲਈ ਤਾਂ ਲਿਆ ਜਾ ਸਕਦਾ ਹੈ ਜੇ ਉਹ ਭਾਰਤ ਤੋਂ ਬਾਹਰੋਂ ਮੁਫਤ ਭੇਜੀਆਂ ਗਈਆਂ ਹੋਣ ਅਤੇ ਭਾਰਤ ਵਿੱਚ ਮੁਫਤ ਵੰਡੀਆਂ ਜਾਂਦੀਆਂ ਹਨ। ਬੁਲਾਰੇ ਨੇ ਅੱਗੇ ਕਿਹਾ ਹੈ ਕਿ ਇਨਾਂ ਛੋਟਾਂ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਰਾਜ ਸਰਕਾਰ ਵਲੋਂ ਨਿਯੁਕਤ ਕੀਤੇ ਹੇਡ ਲਿਖੇ ਨੋਡਲ ਅਧਿਕਾਰੀਆਂ ਕੋਲ ਪਹੁੰਚ ਕਰ ਸਕਦਾ ਹੈ।

ਸ੍ਰੀ ਕੁਮਾਰ ਰਾਹੁਲ (ਆਈ.ਏ.ਐੱਸ.) ਸੰਪਰਕ ਨੰ: 9876164787 ਈ-ਮੇਲ: [email protected] & [email protected]. ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ (ਆਈ.ਆਰ.ਐਸ. ਸੀ. ਐਂਡ ਆਈ. ਟੀ.) ਸੰਪਰਕ ਨੰ. 9560954405 ਈਮੇਲ: [email protected]

ਬੁਲਾਰੇ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਜੋ ਵਿਦੇਸ਼ਾਂ ਤੋਂ ਭਾਰਤ ਵਿੱਚ ਕੋਵਿਡ ਰਾਹਤ ਲਈ ਕੋਈ ਸਮਾਨ ਮੁਫ਼ਤ ਵੰਡਣ ਲਈ ਭੇਜਣਾ ਚਾਹੁੰਦਾ ਹੈ ਉਹ ਇਨਾਂ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ। ਦੱਸਣਯੋਗ ਹੈ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪਗ੍ਰੇਕਸਕੋ) ਨੂੰ ਅਜਿਹੀ ਸਮੱਗਰੀ ਦੀ ਦਰਾਮਦ ਕਰਨ ਲਈ ਨੋਡਲ ਏਜੰਸੀ ਦੇ ਤੌਰ ‘ਤੇ ਅਧਿਕਾਰਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੰਜਾਬ ਵਿਚ ਕੋਈ ਵੀ ਸੰਸਥਾ ਜੋ ਮੁਫਤ ਵੰਡਣ ਲਈ ਭਾਰਤ ਵਿੱਚ ਕੋਵਿਡ ਰਾਹਤ ਦੀਆਂ ਚੀਜਾਂ ਦੀ ਮੁਫਤ ਦਰਾਮਦ ਕਰਨਾ ਚਾਹੁੰਦੀ ਹੈ ਉਹ ਪੋਰਟਲ : https://taxation.punjab.gov.in/imports/. ‘ਤੇ ਅਪਲਾਈ ਕਰ ਸਕਦੀ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਾਰ ਸਰਕਾਰ ਦੁਆਰਾ ਅਧਿਕਾਰਤ ਹੋਣ ਉਪਰੰਤ ਕੋਈ ਵੀ ਵਿਅਕਤੀ ਜਾਂ ਸੰਗਠਨ ਇਸ ਔਖੀ ਘੜੀ ਵਿੱਚ ਬਿਨਾਂ ਕਿਸੇ ਟੈਕਸ ਤੋਂ ਅਜਿਹੀਆਂ ਵਸਤਾਂ ਦੀ ਦਰਾਮਦ ਕਰ ਸਕਦਾ ਹੈ।

ਨਾਂ ਅੱਗੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਖਤਰੇ ਨਾਲ ਲੜਨ ਲਈ ਸਰੋਤਾਂ ਦੇ ਸੁਚੱਜੇ ਪ੍ਰਬੰਧਨ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਲਈ ਅਤੇ ਇਸ ਸੰਕਟਕਾਲੀ ਦੌਰ ਵਿੱਚ ਰਾਹਤ ਪ੍ਰਦਾਨ ਕਰਾਉਣ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਵਾਸਤੇ ਇੱਕ ਸਿੰਗਲ ਵਿੰਡੋ ਸਹੂਲਤ ਮੁਹੱਈਆ ਕਰਵਾਉਣ ਲਈ ਚੁੱਕਿਆ ਇੱਕ ਮਹੱਤਵਪੂਰਨ ਕਦਮ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...