Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਨੇ ਗ਼ੈਰ -ਸਰਕਾਰੀ ਸੰਗਠਨਾਂ ਰਾਹੀਂ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਅਲਾਟ ਕੀਤੇ: ਵਿਨੀ ਮਹਾਜਨ

- Advertisement -

ਯੈੱਸ ਪੰਜਾਬ
ਚੰਡੀਗੜ, 6 ਮਈ, 2021 –
ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-2022 ਦੌਰਾਨ ਗ਼ੈਰ- ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਰਾਹੀਂ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਸਮਾਜਿਕ ਨਿਆਂ, ਪਸ਼ੂ ਪਾਲਣ ਵਿਭਾਗਾਂ ਅਤੇ ਸੋਸਵਾ (ਐਨ.ਜੀ.ਓ.) ਨੂੰ ਸੂਬੇ ਵਿੱਚ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ।

ਇਹ ਪ੍ਰਗਟਾਵਾ ਮੁੱਖ ਸੱਕਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਗ਼ੈਰ-ਸਰਕਾਰੀ ਸੰਗਠਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਸ੍ਰੀਮਤੀ ਮਹਾਜਨ ਨੇ ਐਨ.ਜੀ.ਓਜ਼ ਤੋਂ ਸਮਰਥਨ ਦੀ ਮੰਗ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੀ ਦੂਜੀ ਮਾਰੂ ਲਹਿਰ ਵਿਰੁੱਧ ਲੜਨ ਅਤੇ ਇਸ ’ਤੇ ਜਿੱਤ ਪ੍ਰਾਪਤ ਕਰਨ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ।

ਮੁੱਖ ਸਕੱਤਰ ਨੇ ਐਨ.ਜੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ “ਕਿਰਪਾ ਕਰਕੇ ਆਪਣੀਆਂ ਸੰਸਥਾਵਾਂ ਰਾਹੀਂ ਲੋਕਾਂ ਨੂੰ ਕੋਵਿਡ ਟੈਸਟਿੰਗ, ਟੀਕਾਕਰਨ ਅਤੇ ਸਮੇਂ ਰਹਿੰਦਿਆਂ ਇਲਾਜ ਕਰਾਉਣ ਲਈ ਉਤਸ਼ਾਹਿਤ ਕਰੋ ਤਾਂ ਜੋ ਇਸ ਖਤਰਨਾਕ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਿਆ ਜਾ ਸਕੇ।

ਉਹਨਾਂ ਨੇ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਤਬਕਿਆਂ ਵਾਸਤੇ ਮਨੁੱਖੀ ਸਰੋਤ ਵਿਕਾਸ ਦੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਸੰਪੂਰਨ ਯੋਗਦਾਨ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਦੀ ਪਿੱਠ ਵੀ ਥਾਪੜੀ ।

ਜ਼ਿਕਰਯੋਗ ਹੈ , ਸੂਬੇ ਵਿੱਚ ਕਈ ਐਨ.ਜੀ.ਓਜ਼ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ ਅਤੇ ਪੋਸ਼ਣ ਪ੍ਰੋਗਰਾਮਾਂ ਵਰਗੇ ਤਰਜੀਹੀ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...