Saturday, April 27, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਮੈਂਬਰਾਂ ਦੀ ਜੀ.ਕੇ. ਤੇ ਸਰਨਾ ਨੂੰ ਚੁਣੌਤੀ: ਕਿਹਾ 37 ਸਾਲਾਂ ’ਚ ਅਮਿਤਾਭ ਬੱਚਨ ਖਿਲਾਫ਼ ਆਪਣਾ ਇਕ ਵੀ ਬਿਆਨ ਹੈ ਤਾਂ ਦੱਸੋ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 14 ਮਈ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਮੈਂਬਰ ਸਰਵਜੀਤ ਸਿੰਘ ਵਿਰਕ, ਗੁਰਮੀਤ ਸਿੰਘ ਭਾਟੀਆ ਤੇ ਮਨਜੀਤ ਸਿੰਘ ਔਲਖ ਨੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਪਰਮਜੀਤ ਸਿੰਘ ਸਰਨਾ ਵੱਲੋਂ ਅਮਿਤਾਭ ਬੱਚਨ ਵੱਲੋਂ ਕਮੇਟੀ ਨੂੰ ਦਿੱਤੇ 2 ਕਰੋੜ ਰੁਪਏ ਦੇ ਮਾਮਲੇ ‘ਤੇ ਘਟੀਆ ਰਾਜਨੀਤੀ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਦੋਵਾਂ ਆਗੂਆਂ ਨੁੰ ਚੁਣੌਤੀ ਦਿੱਤੀ ਹੈ ਕਿ ਉਹ ਪਿਛਲੇ 37 ਸਾਲਾਂ ਦੌਰਾਨ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਅਮਿਤਾਭ ਬੱਚਨ ਬਾਰੇ ਦਿੱਤਾ ਗਿਆ ਇਕ ਵੀ ਬਿਆਨ ਸੰਗਤ ਸਾਹਮਣੇ ਰੱਖਣ।

ਇਥੇ ਜਾਰੀ ਕੀਤੇ ਬਿਆਨ ਵਿਚ ਇਹਨਾਂ ਮੈਂਬਰਾਂ ਨੇ ਕਿਹਾ ਹੈ ਕਿ ਹੈਰਾਨੀ ਵਾਲੀ ਗੱਲ ਹੈ ਕਿ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨਾਲ ਨੇੜਤਾ ਰੱਖਣ ਵਾਲੇ ਮਨਜੀਤ ਸਿੰਘ ਜੀ ਕੇ ਤੇ ਕਾਂਗਰਸ ਪਾਰਟੀ ਦੇ ਹਮੇਸ਼ਾ ਝੋਲੀ ਝੁੱਕ ਰਹੇ ਪਰਮਜੀਤ ਸਿੰਘ ਸਰਨਾ ਅੱਜ ਅਕਾਲੀ ਦਲ ਨੂੰ ਅਮਿਤਾਭ ਬੱਚਨ ਦੇ ਮਾਮਲੇ ‘ਤੇ ਸਿੱਖਿਆਵਾਂ ਦੇ ਰਹੇ ਹਨ। ਉਹਨਾਂ ਪੁੱਛਿਆ ਕਿ ਜੋ ਅੱਜ ਇਹ ਆਗੂ ਬਿਆਨਬਾਜ਼ੀ ਕਰ ਰਹੇ ਹਨ, ਉਹ ਪਿਛਲੇ 37 ਸਾਲਾਂ ਦੌਰਾਨ ਅਮਿਤਾਭ ਬੱਚਨ ਖਿਲਾਫ ਕਿਉਂ ਨਹੀਂ ਕੀਤੀ ?

ਉਹਨਾਂ ਕਿਹਾ ਕਿ ਇਹ ਦੋਵੇਂ ਆਗੂ ਕਾਂਗਰਸ ਦੇ ਝੋਲੀ ਚੁੱਕ ਹਨ ਸਿਰਫ ਸਿਆਸੀ ਲਾਭ ਲੈਣ ਵਾਸਤੇ ਬਿਆਨਬਾਜ਼ੀ ਕਰਦੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਲੋਕ ਈਰਖਾ ਤੇ ਦਵੈਸ਼ ਭਾਵਨਾ ਨਾਲ ਭਰੇ ਹੋਏ ਹਨ ਜੋ ਘਟੀਆ ਰਾਜਨੀਤੀ ‘ਤੇ ਉਤਰ ਆਏ ਹਨ।

ਉਹਨਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਅਜਿਹਾ ਨਾ ਕਦੇ ਕਿਸੇ ਨੇ ਸੁਣਿਆ ਹੈ ਤੇ ਨਾ ਕੀਤਾ ਹੈ ਕਿ ਸੰਗਤ ਵੱਲੋਂ ਗੁਰੂ ਘਰ ਨੁੰ ਦਿੱਤਾ ਪੈਸਾ ਕਿਸੇ ਵਿਅਕਤੀ ਨੂੰ ਵਾਪਸ ਕੀਤਾ ਹੋਵੇ ਪਰ ਮਨਜੀਤ ਸਿੰਘ ਜੀ ਕੇ ਨੇ ਸਾਰੀ ਸਿੱਖ ਮਰਿਆਦਾ ਦੀਆਂ ਧੱਜੀਆਂ ਉਡਾ ਕੇ ਅਜਿਹੀ ਬਿਆਨਬਾਜ਼ੀ ਕਰ ਦਿੱਤੀ ਹੈ ਜਿਸਨੇ ਹਰ ਗੁਰਸਿੱਖ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਹੈ।

ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਜੀ ਕੇ ਵੱਲੋਂ ਗੁਰੂ ਘਰ ਤੇ ਗੁਰੂ ਮਰਿਆਦਾ ਦੇ ਖਿਲਾਫ ਬਿਆਨਬਾਜ਼ੀ ਕੀਤੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਗੁਰੂ ਘਰਾਂ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਬਦਨਾਮ ਕਰਨ ਵਾਸਤੇ ਜੀ ਕੇ ਤੇ ਸਰਨਾ ਨੇ ਕੋਈ ਕਸਰ ਬਾਕੀ ਨਹੀਂ ਛੱਡੀ।

ਇਹਨਾਂ ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਮਨਜੀਤ ਸਿੰਘ ਜੀ ਕੇ ਹੋਣ ਜਾਂ ਪਰਮਜੀਤ ਸਿੰਘ ਸਰਨਾ ਜਾਂ ਕੋਈ ਹੋਰ, ਦਿੱਲੀ ਕਮੇਟੀ ਕਿਸੇ ਵੀ ਦੂਸ਼ਣਬਾਜ਼ੀ ਦੀ ਪਰਵਾਹ ਨਹੀਂ ਕਰੇਗੀ ਤੇ ਮਨੁੱਖਤਾ ਦੀ ਸੇਵਾ ਹੋਰ ਵੱਧ ਚੜ ਕੇ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...