Saturday, May 4, 2024

ਵਾਹਿਗੁਰੂ

spot_img
spot_img

ਜਲੰਧਰ ਦੇ ਐਸ.ਡੀ.ਐਮ. ਡਾ: ਜੈ ਇੰਦਰ ਸਿੰਘ ਅਤੇ ਹੋਰ ਸਰਕਾਰੀ ਕਰਮੀਆਂ ਵੱਲੋਂ ਕੋਵਿਡ ਦੇ ਸ਼ੱਕੀ ਮ੍ਰਿਤਕ ਦਾ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ

- Advertisement -

ਯੈੱਸ ਪੰਜਾਬ
ਜਲੰਧਰ, 15 ਮਈ 2021:
ਕੋਵਿਡ-19 ਮਹਾਂਮਾਰੀ ਦੌਰਾਨ ਇਕ ਹੋਰ ਮਾਨਵਤਾ ਦੀ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਅੱਜ ਕੋਵਿਡ ਦੇ ਸ਼ੱਕੀ ਮਰੀਜ਼ ਦੀ ਮੌਤ ਉਪਰੰਤ ਜਦੋਂ ਕਿ ਉਸ ਦਾ ਕੋਈ ਵੀ ਪਰਿਵਾਰਕ ਮੈਂਬਰ ਕੋਲ ਨਹੀਂ ਸੀ ਅਤੇ ਪਿੰਡ ਵਾਸੀ ਕੋਰੋਨਾ ਦੇ ਡਰ ਕਰਕੇ ਅੰਤਿਮ ਰਸਮਾਂ ਨਿਭਾਉਣ ਦੋ ਝਿਜਕ ਰਹੇ ਸਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਸਕਾਰ ਸਬੰਧੀ ਅੰਤਿਮ ਰਸਮਾਂ ਨੂੰ ਪੂਰੇ ਸਨਮਾਨ ਨਾਲ ਨਿਭਾਇਆ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਆਪਣੀ ਡਿਊਟੀ ਤੋਂ ਇਲਾਵਾ ਮ੍ਰਿਤਕ ਵਿਅਕਤੀ ਦਾ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ ਕਰਕੇ ਇਕ ਉਦਾਹਰਣ ਪੇਸ਼ ਕੀਤੀ ਗਈ।

ਸ਼ਨੀਵਾਰ ਨੂੰ ਪ੍ਰਸ਼ਾਸਨ ਨੂੰ ਕੰਟਰੋਲ ਰੂਮ ’ਤੇ ਇਕ ਫੋਨ ਆਇਆ ਕਿ ਇਕ ਪ੍ਰਵਾਸੀ ਜੋ ਕਿ ਬੜਿੰਗ ਪਿੰਡ ਵਿੱਚ ਕੋਵਿਡ ਪ੍ਰਭਾਵਿਤ ਇਕ ਬਜ਼ੁਰਗ ਔਰਤ ਦੀ ਦੇਖਭਾਲ ਕਰ ਰਿਹਾ ਸੀ। ਪਿੰਡ ਵਾਸੀਆਂ ਨੂੰ ਸ਼ੱਕ ਸੀ ਕਿ ਪ੍ਰਵਾਸੀ ਵੀ ਕੋਵਿਡ-19 ਤੋਂ ਪ੍ਰਭਾਵਿਤ ਹੋ ਗਿਆ ਹੈ ਅਤੇ ਉਸ ਦੀ ਮੌਤ ਵਾਇਰਸ ਕਰਕੇ ਹੋਈ ਹੈ।

ਫੋਨ ਕਰਨ ਵਾਲੇ ਨੇ ਬੇਨਤੀ ਕੀਤੀ ਕਿ ਪ੍ਰਵਾਸੀ ਦਾ ਅੰਤਿਮ ਸਸਕਾਰ ਕੀਤਾ ਜਾਵੇ ਕਿਉਂ ਕਿ ਉਸ ਦਾ ਪਰਿਵਾਰ ਬਿਹਾਰ ਵਿੱਚ ਹੈ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟ ਜਲੰਧਰ-1 ਡਾ.ਜੈ ਇੰਦਰ ਸਿੰਘ ਨੂੰ ਪ੍ਰਵਾਸੀ ਦੀਆਂ ਅੰਤਿਮ ਰਸਮਾਂ ਪੂਰੇ ਸਨਮਾਨ ਨਾਲ ਨਿਭਾਉਣ ਲਈ ਕਿਹਾ ਗਿਆ।

ਉਪ ਮੰਡਲ ਮੈਜਿਸਟਰੇਟ ਵਲੋਂ ਕਾਨੂੰਗੋ ਬੂਟਾ ਸਿੰਘ, ਪਟਵਾਰੀ ਕੁਲਵਿੰਦਰ ਸਿੰਘ ਅਤੇ ਹੋਰਨਾਂ ਦੀ ਕੋਵਿਡ ਪ੍ਰੋਟੋਕਾਲ ਨੂੰ ਧਿਆਨ ਵਿੱਚ ਰੱਖਦਿਆਂ ਸਸਕਾਰ ਕਰਨ ਲਈ ਟੀਮ ਦਾ ਗਠਨ ਕੀਤਾ ਗਿਆ। ਗੈਰ ਸਰਕਾਰੀ ਸੰਸਥਾ ਆਖ਼ਰੀ ਉਮੀਦ ਵੈਲਫੇਅਰ ਸੁਸਾਇਟੀ ਵਲੋਂ ਪ੍ਰਸ਼ਾਸਨ ਦੀ ਮ੍ਰਿਤਕ ਦੇਹ ਨੂੰ ਲਪੇਟਣ ਵਿੱਚ ਮਦਦ ਕੀਤੀ ਗਈ।

ਡਾ.ਜੈ ਇੰਦਰ ਸਿੰਘ ਨੇ ਦੱਸਿਆ ਕਿ ਟੀਮ ਮੈਂਬਰਾਂ ਵਲੋਂ ਜਰੂਰੀ ਸਾਵਧਾਨੀਆਂ ਨੂੰ ਆਪਣਾਉਂਦੇ ਹੋਏ ਮਾਨਵਤਾ ਦੀ ਸੇਵਾ ਖਾਤਿਰ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਮ੍ਰਿਤਕ ਦੇਹ ਦਾ ਪੂਰੇ ਰੀਤੀ ਰਿਵਾਜਾਂ/ਪ੍ਰੋਟੋਕਾਲ ਅਨੁਸਾਰ ਸਨਮਾਨ ਪੂਰਵਕ ਅੰਤਿਮ ਸਸਕਾਰ ਕਰਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...