Saturday, October 5, 2024
spot_img
spot_img
spot_img
spot_img
spot_img

14 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਹੋ ਸਕਦੇ ਹਨ ਦੋ ਅਹਿਮ ਫ਼ੈਸਲੇ

ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2024

ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 14 ਅਗਸਤ ਨੂੰ ਚੰਡੀਗੜ੍ਹ ਵਿਖ਼ੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਵੇਗੀ।

ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ।

ਅਪੁਸ਼ਟ ਸੂਚਨਾ ਅਨੁਸਾਰ ਇਸ ਕੈਬਨਿਟ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ 2 ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਇਸ ਇਜਲਾਸ ਵਿੱਚ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਸੰਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ ਕਿ ਇਹ ਇਜਲਾਸ ਕਿੰਨੇ ਦਿਨ ਚੱਲੇਗਾ ਅਤੇ ਇਸ ਦੀ ਕਾਰਵਾਈ ਕੀ ਰਹੇਗੀ।

ਇਹ ਵੀ ਖ਼ਬਰ ਹੈ ਕਿ ਸਰਕਾਰ ਪੰਚਾਇਤ ਚੋਣਾਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਦੇ ਸੰਬੰਧ ਵਿੱਚ ਇਕ ਅਹਿਮ ਫ਼ੈਸਲਾ ਲੈ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਚਾਇਤ ਚੋਣ ਨਿਯਮਾਂ ਵਿੱਚ ਸੋਧ ਕਰਦੇ ਹੋਏ ਇਹ ਫ਼ੈਸਲਾ ਲਿਆ ਜਾ ਸਕਦਾ ਹੈ ਕਿ ਇਹ ਚੋਣਾਂ ਪਾਰਟੀਆਂ ਦੇੇ ਚੋਣ ਨਿਸ਼ਾਨ ’ਤੇ ਨਹੀਂ ਕਰਵਾਈਆਂ ਜਾਣਗੀਆਂ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ