ਯੈੱਸ ਪੰਜਾਬ
ਚੰਡੀਗੜ੍ਹ, 13 ਅਗਸਤ, 2024:
ਪੰਜਾਬ ਸਰਕਾਰ ਨੇ ਤਿੰਨ ਰਾਜ ਸੂਚਨਾ ਕਮਿਸ਼ਨਰ ਨਿਯੁਕਤ ਕੀਤੇ ਹਨ। ਰਾਜ ਸੂਚਨਾ ਕਮਿਸ਼ਨਰਾਂ ਦੀਆਂ ਦੋ ਅਸਾਮੀਆਂ ਅਜੇ ਵੀ ਖਾਲੀ ਪਈਆਂ ਹਨ।
ਰਾਜ ਸੂਚਨਾ ਕਮਿਸ਼ਨਰਾਂ ਵਜੋਂ ਨਿਯੁਕਤ ਕੀਤੇ ਗਏ ਵਿਅਕਤੀਆਂ ਵਿੱਚ ਡਾ: ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਸ਼ਾਮਲ ਹਨ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੋਮਵਾਰ ਸ਼ਾਮ ਨੂੰ ਸੂਬਾ ਸਰਕਾਰ ਦੀ ਸਿਫਾਰਸ਼ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ, ਜਿਸ ਤੋਂ ਬਾਅਦ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।
ਸੂਚਨਾ ਕਮਿਸ਼ਨਰ ਦੀਆਂ ਕੁੱਲ ਪੰਜ ਅਸਾਮੀਆਂ ਹਨ। ਸਾਰੀਆਂ ਅਸਾਮੀਆਂ ਖਾਲੀ ਪਈਆਂ ਸਨ ਅਤੇ ਕਮਿਸ਼ਨ ਸਿਰਫ਼ ਮੁੱਖ ਸੂਚਨਾ ਕਮਿਸ਼ਨਰ ਰਾਹੀਂ ਹੀ ਕੰਮ ਕਰ ਰਿਹਾ ਸੀ।