Saturday, October 5, 2024
spot_img
spot_img
spot_img
spot_img
spot_img

ਇੰਨੋਸੈਂਟ ਹਾਰਟਸ ਵਿਖੇ ਸੇਫ਼ ਸਕੂਲ ਵਹੀਕਲ ਸਕੀਮ ਬਾਰੇ ਸਕੂਲ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਜਾਗਰੂਕਤਾ ਸੈਮੀਨਾਰ

ਯੈੱਸ ਪੰਜਾਬ
13 ਅਗਸਤ, 2024

ਇੰਨੋਸੈਂਟ ਹਾਰਟਸ ਵਿੱਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸੇਫ ਸਕੂਲ ਵਹੀਕਲ ਸਕੀਮ ਤਹਿਤ ਸਕੂਲੀ ਬੱਸਾਂ ਦੇ ਡਰਾਈਵਰਾਂ ਲਈ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸ਼੍ਰੀ ਸਵਪਨ ਸ਼ਰਮਾ, ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।

ਸ਼੍ਰੀਮਤੀ ਅਮਨਦੀਪ ਕੌਰ ਏ.ਡੀ.ਸੀ.ਪੀ ਟ੍ਰੈਫਿਕ ਸ਼੍ਰੀ ਆਤਿਸ਼ ਭਾਟੀਆ ਦੀ ਅਗਵਾਈ ਹੇਠ ਏ.ਸੀ.ਪੀ ਟ੍ਰੈਫਿਕ, ਐਸ.ਆਈ ਸ਼੍ਰੀ ਰਣਜੀਤ ਸਿੰਘ ਅਤੇ ਏ.ਐਸ.ਆਈ ਸ਼੍ਰੀ ਸ਼ਮਸ਼ੇਰ ਸਿੰਘ ਨੇ ਸਾਰੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸੇਫ ਸਕੂਲ ਵਹੀਕਲ ਸਕੀਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਡਰਾਈਵਰਾਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ‘ਤੇ ਆਪਣੇ ਵਾਹਨਾਂ ਦੀ ਸਰਵਿਸ ਕਰਵਾਉਣ।

ਉਨ੍ਹਾਂ ਨੇ ਸਮੂਹ ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਹੈਲਪਰਾਂ ਨੂੰ ਸਹੁੰ ਚੁਕਾਈ ਕਿ ਉਹ ਆਪਣਾ ਫਰਜ਼ ਸਮਝਦੇ ਹੋਏ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਗੇ। ਸੈਮੀਨਾਰ ਦੌਰਾਨ ਉਥੇ ਮੌਜੂਦ ਡਰਾਈਵਰਾਂ ਨੇ ਆਪਣੀਆਂ ਸਮੱਸਿਆਵਾਂ ਵੀ ਰੱਖੀਆਂ, ਜਿਨ੍ਹਾਂ ਦੇ ਹੱਲ ਵੀ ਬੜੇ ਹੀ ਢੁੱਕਵੇਂ ਢੰਗ ਨਾਲ ਦੱਸੇ ਗਏ।

ਇਸ ਮੌਕੇ ਸਕੂਲ ਦੇ ਟਰਾਂਸਪੋਰਟ ਮੈਨੇਜਰ ਜਗਜੀਤ ਸਿੰਘ ਘਈ ਵੀ ਹਾਜ਼ਰ ਸਨ ਅਤੇ ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਅਜਿਹੇ ਜਾਗਰੂਕਤਾ ਸੈਮੀਨਾਰ ਕਰਵਾ ਕੇ ਬਹੁਤ ਵਧੀਆ ਕੰਮ ਕਰ ਰਹੀ ਹੈ ੍ਟ ਸਾਡੇ ਵਿਦਿਆਰਥੀ ਹਮੇਸ਼ਾ ਸਾਡੀ ਪਹਿਲ ਰਹੇ ਹਨ। ਇੰਨੋਸੈਂਟ ਹਾਰਟਸ ਗਰੁੱਪ ਡਰਾਈਵਰਾਂ ਅਤੇ ਕੰਡਕਟਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ‘ਤੇ ਅਜਿਹੇ ਸੈਮੀਨਾਰ ਆਯੋਜਿਤ ਕਰਦਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ