Saturday, October 5, 2024
spot_img
spot_img
spot_img
spot_img
spot_img

ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਪੁਲ ਦੇ ਤੌਰ ’ਤੇ ਕੰਮ ਕਰਾਂਗਾ: ਰਾਜਪਾਲ ਕਟਾਰੀਆ ਨੇ ਸੀਨੀਅਰ ਆਈ.ੲੈ.ਐੱਸ. ਅਫ਼ਸਰਾਂ ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ
ਚੰਡੀਗੜ੍ਹ, 13 ਅਗਸਤ, 2024

ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈ.ਏ.ਐਸ ਅਫਸਰਾਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਸਮੀਖਿਆ ਕੀਤੀ। ਰਾਜਪਾਲ ਨੇ ਇਸ ਮੌਕੇ ਆਈ.ਏ.ਐਸ ਅਧਿਕਾਰੀਆਂ ਨਾਲ ਆਮ ਜਾਣ ਪਹਿਚਾਣ ਉਪਰੰਤ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ।

ਉਨ੍ਹਾਂ ਕਿਹਾ ਸਭ ਮਿਲ ਜੁਲ ਕੇ ਸੂਬੇ ਦੀਆਂ ਭਲਾਈ ਸਕੀਮਾਂ ਦਾ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਦਾ ਯਤਨ ਕਰਨ ਜਿਸ ਲਈ ਉਹ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਮੇਂ ਸਮੇਂ ‘ਤੇ ਵਿਕਾਸ ਕਾਰਜਾਂ ਅਤੇ ਭਾਲਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਉਹ ਖੁੱਦ ਸੂਬਾ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ ‘ਤੇ ਜਾ ਕੇ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕਰਨਗੇ।

ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਦਿੱਕਤਾਂ ਨਾ ਆਉਣ ਦਿੱਤੀਆਂ ਜਾਣ ਅਤੇ ਕੰਮ ਕਾਜ ਵਾਲੇ ਦਿਨਾਂ ਵਿਚ ਆਈ.ਏ.ਐਸ ਅਧਿਕਾਰੀ ਖੁੱਦ ਅਤੇ ਉਨ੍ਹਾਂ ਦੇ ਅਧੀਨ ਕੰਮ ਕਰਨ ਵਾਲੇ ਅਧਿਕਾਰੀ ਆਮ ਲੋਕਾਂ ਨੂੰ ਮਿਲਣ ਲਈ ਸਮਾਂ ਨਿਸ਼ਚਿਤ ਕਰਨ।

ਇਸ ਮੌਕੇ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੇਜੇ ਗਏ ਵਿਕਾਸ ਪ੍ਰਸਤਾਵਾਂ ਬਾਰੇ ਨਿਰੰਤਰ ਸਬੰਧਤ ਕੇਂਦਰੀ ਅਧਿਕਾਰੀਆਂ ਨਾਲ ਰਾਬਤਾ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਿਸੇ ਵੀ ਪੱਧਰ ‘ਤੇ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿਚ ਕੋਈ ਦਿੱਕਤ ਆਂਉਦੀ ਹੈ ਤਾਂ ਉਨਾਂ ਦੀ ਸਹਾਇਤਾ ਲੈ ਸਕਦੇ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ