Monday, May 6, 2024

ਵਾਹਿਗੁਰੂ

spot_img
spot_img

‘ਆਪ’ ਦਾ ਸਕੂਲਾਂ ਵਾਲਾ ਫ਼ੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨ ’ਚੋਂ ਝਲਕ ਰਹੀ ਪਿਛੜ ਜਾਣ ਦੀ ਨਮੋਸ਼ੀ: ਵਿਜੇ ਇੰਦਰ ਸਿੰਗਲਾ

- Advertisement -

ਯੈੱਸ ਪੰਜਾਬ
ਚੰਡੀਗੜ/ ਸੰਗਰੂਰ , 12 ਜੂਨ, 2021 –
ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਅਤੇ ਹੁਣ ਮਨੀਸ਼ ਸਿਸੋਦੀਆ ਦੀ ਬੇਚੈਨੀ ਸਪਸ਼ਟ ਨਜ਼ਰ ਆ ਰਹੀ ਹੈ।

ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਝੂਠੇ ਦੋਸ਼ਾਂ ਦੇ ਅਧਾਰ ‘ਤੇ ਆਪਣੀ ਤਰਕਹੀਣ ਬਿਆਨਬਾਜ਼ੀ ਰਾਹੀਂ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਬੇਤੁੱਕੀ ਕੋਸ਼ਿਸ਼ ‘ਤੇ ਸਿਸੋਦੀਆ ਦੀ ਨਿੰਦਾ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਸਕੂਲਾਂ ਦੇ ਕਾਰਗੁਜਾਰੀ ਗ੍ਰੇਡਿੰਗ ਸੂਚਕਾਂਕ ਵਿੱਚ ਚੋਟੀ ਦਾ ਦਰਜਾ ਮਿਲਿਆ ਹੈ, ਪਰ ਦਿੱਲੀ ਨੂੰ ਸਿਖਰਲੇ ਪੰਜ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇਹ ਦਰਜਾ ਹਾਸਲ ਨਹੀਂ ਹੋਇਆ। ਇਸ ਨੂੰ ਛੇਵੇਂ ਸਥਾਨ ’ਤੇ ਰੱਖਿਆ ਗਿਆ ਹੈ।

ਸ੍ਰੀ ਸਿੰਗਲਾ ਨੇ ਕਿਹਾ ਕਿ ਜਦੋਂ ਪੰਜਾਬ ਨੇ ਮੈਰਿਟ ਦੇ ਆਧਾਰ ’ਤੇ ਇਹ ਦਰਜਾ ਹਾਸਲ ਕੀਤਾ ਹੈ, ਦਿੱਲੀ ਦੇ ਸਿੱਖਿਆ ਮੰਤਰੀ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਿਆਹੀ ਲਾਹਾ ਲੈਣ ਲਈ ਝੂਠ ਬੋਲ ਰਹੇ ਹਨ।

ਉਹਨਾਂ ਅੱਗੇ ਕਿਹਾ ਕਿ ਸਾਡੇ ਲਈ ਸਿੱਖਿਆ ਵਿਚ ਸੁਧਾਰ ਇਕ ਤਰਜ਼ੀਹੀ ਮੁੱਦਾ ਹੈ ਅਤੇ ਅਸੀਂ ਕਦੇ ਵੀ ਇਸ ਨੂੰ ਚੋਣ ਲੜਾਈ ਦੇ ਸਾਧਨ ਵਜੋਂ ਵਰਤਣ ਦੀ ਕੋਸ਼ਿਸ਼ ਨਹੀਂ ਕੀਤੀ ਜਿਵੇਂ ਕਿ ਆਪ ਸਰਕਾਰ ਵੱਲੋਂ ਕੀਤਾ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਆਪ ਸਰਕਾਰ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਲਈ ਕਾਂਗਰਸ ਸਰਕਾਰ ਤੋਂ ਸਿੱਖ ਸਕਣ।

ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹੋਰ ਸਟਾਫ ਨੇ ਵੀ ਸੂਬੇ ਨੂੰ ਸਿਖਰਲੇ ਅਹੁਦੇ ’ਤੇ ਲਿਆਉਣ ਲਈ ਸਖ਼ਤ ਮਿਹਨਤ ਕੀਤੀ ਹੈ। ਉਨਾਂ ਅੱਗੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿਚ ਲਗਭਗ 15 ਫ਼ੀਸਦੀ ਦਾਖਲੇ ਵਧਾਉਣ ਵਿਚ ਵੀ ਸਹਾਇਤਾ ਮਿਲੀ ਹੈ ਕਿਉਂਕਿ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ, ਗੁਣਾਤਮਕ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਵਿਚ ਆਰਟੀਈ ਦੇ ਨਿਯਮਾਂ ਦੀ ਪਾਲਣਾ ਕਰਨ ਵਿਚ ਮੋਹਰੀ ਬਣ ਕੇ ਸਕੂਲ ਸਿੱਖਿਆ ਨੂੰ ਸੁਰਜੀਤ ਕਰਨ ਵਿਚ ਪੰਜਾਬ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।

ਪੀ.ਜੀ.ਆਈ. ਰੈਂਕ ਹਾਸਲ ਕਰਨ ਲਈ ਮੋਦੀ ਸਰਕਾਰ ਨਾਲ ਮਿਲੀਭੁਗਤ, 800 ਸਕੂਲ ਬੰਦ ਕਰਨ, ਸਿੱਖਿਆ ਦਾ ਨਿੱਜੀਕਰਨ ਕਰਨ ਬਾਰੇ ਝੂਠੇ ਬਿਆਨਾਂ ‘ਤੇ ਪ੍ਰਤੀਕਿਰਿਆ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਰੈਂਕਿੰਗ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਗਈ ਹੈ ਜੋ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਲਈ ਇਕੋ ਜਿਹੀ ਹੈ।

ਲਗਾਤਾਰ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਸਕੂਲਾਂ ਵਿੱਚ ਦਾਖਲਾ ਕਾਫੀ ਵੱਧ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਭਰੋਸਾ ਇਸ ਤੱਥ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਤਿੰਨ ਲੱਖ ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸੂਬੇ ਦੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿਚ ਤਬਦੀਲ ਹੋ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...