Saturday, May 18, 2024

ਵਾਹਿਗੁਰੂ

spot_img
spot_img

‘ਵਰਲਡ ਬੁੱਕ ਆਫ਼ ਰਿਕਾਰਡਜ਼’ ਲੰਡਨ ਵੱਲੋਂ ਡੀ.ਆਈ.ਜੀ. ਪਟਿਆਲਾ ਵਿਕਰਮ ਜੀਤ ਦੁੱਗਲ ਦਾ ਸਨਮਾਨ

- Advertisement -

ਯੈੱਸ ਪੰਜਾਬ
ਪਟਿਆਲਾ, 14 ਜੂਨ, 2021 –
ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ (ਯੂ.ਕੇ.) ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਚੱਲ ਰਹੀ ਜੰਗ ਦੌਰਾਨ ਮੂਹਰਲੀ ਕਤਾਰ ਦੇ ਯੋਧੇ ਵਜੋਂ ਪੂਰੀ ਸ਼ਿੱਦਤ ਨਾਲ ਲਗਾਤਾਰ ਲੜਾਈ ਲੜਦੇ ਆ ਰਹੇ ਡੀ.ਆਈ.ਜੀ. ਪਟਿਆਲਾ ਰੇਂਜ ਸ੍ਰੀ ਵਿਕਰਮ ਜੀਤ ਦੁੱਗਲ ਵੱਲੋਂ ਸਮਾਜ ਪ੍ਰਤੀ ਪ੍ਰਦਾਨ ਕੀਤੀਆਂ ਸੇਵਾਵਾਂ ਨੂੰ ਮਾਣ ਦਿੰਦਿਆਂ ਸ੍ਰੀ ਦੁੱਗਲ ਦਾ ‘ਸਰਟੀਫਿਕੇਟ ਆਫ਼ ਕਮਿਟਮੈਂਟ’ ਨਾਲ ਸਨਮਾਨ ਕੀਤਾ ਹੈ।

ਵਰਡ ਬੁੱਕ ਆਫ਼ ਰਿਕਾਰੜਜ਼ ਲੰਡਨ (ਯੂ.ਕੇ.) ਦੇ ਅਜੂਡੀਕੇਟਰ ਅਤੇ ਉਪ ਪ੍ਰਧਾਨ, ਪੰਜਾਬ, ਜਸਵੀਰ ਸਿੰਘ ਸ਼ਿੰਦਾ ਨੇ ਇਹ ਸਰਟੀਫਿਕੇਟ ਸ੍ਰੀ ਵਿਕਰਮ ਜੀਤ ਦੁੱਗਲ ਨੂੰ ਪ੍ਰਦਾਨ ਕੀਤਾ।

ਤੇਲੰਗਾਨਾ ਕਾਡਰ ‘ਚ 2007 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਦੁੱਗਲ ਨੇ ਪੰਜਾਬ ‘ਚ ਅੰਤਰ-ਕਾਡਰ ਡੈਪੂਟੇਸ਼ਨ ਤਹਿਤ ਅੰਮ੍ਰਿਤਸਰ ਦਿਹਾਤੀ ਅਤੇ ਪਟਿਆਲਾ ਦੇ ਐਸ.ਐਸ.ਪੀ. ਵਜੋਂ ਸੇਵਾਂਵਾਂ ਨਿਭਾਈਆਂ ਹਨ।

ਪੁਲਿਸ ਅਧਿਕਾਰੀ ਇਸ ਮਹਾਂਮਾਰੀ ਦੌਰਾਨ ਨਾ ਕੇਵਲ ਕਰਫਿਊ ਅਤੇ ਲਾਕਡਾਊਨ ਨੂੰ ਨਿਯਮਤ ਲਾਗੂ ਕਰਵਾਉਣ ਲਈ ਮੂਹਰਲੀ ਕਤਾਰ ਦੇ ਯੋਧੇ ਵਜੋਂ ਕਾਰਜਸ਼ੀਲ ਰਹਿੰਦੇ ਹਨ ਸਗੋਂ ਉਹ ਆਮ ਲੋਕਾਂ ਨੂੰ ਜਿੱਥੇ ਕੋਵਿਡ ਮਹਾਂਮਾਰੀ ਤੋਂ ਬਚਣ ਲਈ ਹੇਠਲੇ ਪੱਧਰ ਤੱਕ ਜਾ ਕੇ ਜਾਗਰੂਕ ਵੀ ਕਰਦੇ ਹਨ ਉਥੇ ਹੀ ਲੋਕਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਲਈ ਅਫ਼ਵਾਹਾਂ ਨੂੰ ਵੀ ਫੈਲਣ ਤੋਂ ਰੋਕਦੇ ਹਨ।

ਵਰਡ ਬੁੱਕ ਆਫ਼ ਰਿਕਾਰਡਜ਼ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ, ”ਉਹ ਪੂਰੇ ਵਿਸ਼ਵ ਭਰ ‘ਚ ਕੋਵਿਡ-19 ਮਹਾਂਮਾਰੀ ਵਿਰੁੱਧ ਜਾਗਰੂਕਤਾ ਤੇ ਸੁਰੱਖਿਆ ਪੈਦਾ ਕਰਨ ਲਈ ਸਮਰਪਿਤ ਭਾਵਨਾ ਨਾਲ ਆਪਣੀ ਦ੍ਰਿੜ ਵਚਨਬੱਧਤਾ ਨਿਭਾ ਰਹੇ ਹਨ।

ਉਹ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਸਮਾਜ ਦੀ ਸੇਵਾ ਪ੍ਰਤੀ ਸਮਰਪਤ ਹੁੰਦੇ ਹੋਏ ਵਿਸ਼ਵ ਸਿਹਤ ਸੰਗਠਨ ਵੱਲੋਂ ਦਰਸਾਏ ਅਨੁਸਾਰ ਕੋਰੋਨਾਵਾਇਰਸ ਦੀ ਬਿਮਾਰੀ ਦੀ ਲਾਗ ਤੋਂ ਮਨੁੱਖਤਾ ਨੂੰ ਬਚਾਉਣ ਲਈ ਯਤਨਸ਼ੀਲ ਹਨ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇਸ਼ ਭਰ ‘ਚ ਮਹਾਂਮਾਰੀ ਵਿਰੁੱਧ ਜੰਗ ਲੜ ਰਹੇ ਬਹੁਤ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਤ ਕੀਤਾ ਹੈ।

ਵਰਡਲ ਬੁੱਕ ਆਫ਼ ਰਿਕਾਰਡਜ਼ ਲੰਡਨ (ਯੁਨਾਇਟਿਡ ਕਿੰਗਡਮ) ਦੇ ਯੂਰੋਪ ਅਤੇ ਸਵਿਟਜਰਲੈਂਡ ਦੇ ਮੁਖੀ ਵਿਲੀ ਜਜ਼ਲਰ ਅਤੇ ਪ੍ਰੈਜੀਡੈਂਟ ਸੰਤੋਸ਼ ਸ਼ੁੱਕਲਾ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਿਕਰਮ ਜੀਤ ਦੁੱਗਲ ਨੂੰ ਸ਼ੁੱਭ ਇਛਾਵਾਂ ਦਿੱਤੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...